Hukamnama Sri Darbar Sahib, Amritsar, Date 25 May– 2018 Ang 650


AMRITVELE DA HUKAMNAMA SRI DARBAR SAHIB, SRI AMRITSAR, ANG 650, 25-May-2018


ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥

 

 

सलोकु मः ३ ॥ पड़णा गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाइ खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥

Shalok, Third Mehl: Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. ||1||

ਬੀਨਾ = ਸੁਜਾਖਾ, ਸਿਆਣਾ। ਅੰਦਰੁ = ਮਨ {ਲਫ਼ਜ਼ ‘ਅੰਦਰੁ’ ਅਤੇ ‘ਅੰਦਰਿ’ ਦਾ ਫ਼ਰਕ ਚੇਤੇ ਰੱਖੋ}। ਤਤੁ = ਅਸਲੀਅਤ। ਮੋਖ ਦੁਆਰੁ = ਮੁਕਤੀ ਦਾ ਦਰਵਾਜ਼ਾ। ਅਧਾਰੁ = ਆਸਰਾ। ਮੋਖ = (ਹਉਮੈ ਤ੍ਰਿਸ਼ਨਾ ਆਦਿਕ ਵਿਕਾਰਾਂ ਤੋਂ) ਖ਼ਲਾਸੀ। ਸਹਜਿ = ਆਤਮਕ ਅਡੋਲਤਾ ਵਿਚ। ਵੀਚਾਰੁ = ਪਰਮਾਤਮਾ ਦੇ ਗੁਣਾਂ ਦੀ ਵਿਚਾਰ। ਗੁਰਮੁਖਿ = ਗੁਰੂ ਦੇ ਸਨਮੁਖ ਮਨੁੱਖ ॥੧॥

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥

पद अर्थ :-बीना-सुजाखा, समझदार । अंदरु-मन (लफ्ज ‘अंदरु’ और ‘अंदरि’ का फर्क याद रखो) । ततु-असलीयत । मोख दुआरु-मुक्ति का दरवाजा । अधारु-सहारा । मोख-(हऊमै त्रिशना आदि विकारों से) खलासी । सहजि-आत्मिक अढ़ोलता में । वीचारु-परमात्मा के गुणों की विचार । गुरमुखि-गुरु के सनमुख मनुख ।

अर्थ :-पढ़ना और विचारना संसार का काम (ही हो गया) है (भावार्थ, ओर विहारों की तरह जैसे यह भी एक विहार ही बन गया है, पर) हृदय में त्रिशना और विकार (टिके ही रहते) हैं; अहंकार में सारे (पंडित) पढ़ पढ़ के थ`क गए हैं, माया के मोह में खुआर ही होते हैं। वह मनुख पढ़ा हुआ और समझदार पंडित है (भावार्थ, उस मनुख को पंडित समझो), जो सतिगुरु के शब्द में विचार करता है, जो आपने मन को खोजता है (अंदर से) हरि को खोज लेता है और (त्रिशना से) बचने के लिए मार्ग खोज लेता है, जो गुणों के खज़ाने हरि को प्राप्त करता है और आत्मिक अढ़ोलता में टिक के परमात्मा के गुणों में सुरति जोड़ी रखता है। हे नानक! इस तरह सतिगुरु के सनमुख हुए जिस मनुख को ‘नाम’ सहारा (रूप) है, उस नाम का व्यापारी मुबारिक है ।१।

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 25 May 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.