Sandhia Vele Da Hukamnama Sri Darbar Sahib, Amritsar, Date 02 May – 2018 Ang 608


Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: 02-May-2018


ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥

 

 

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।

सोरठि महला ५ घरु १ तितुके ੴ सतिगुर प्रसादि ॥ किस हउ जाची किसु आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआइआ सभु किछु तिस का तिस की भूख गवाई ॥ अैसा धनु दीआ सुखदातै निखुटि न कब ही जाई ॥ अनदु भइआ सुख सहजि समाणे सतिगुरि मेलि मिलाई ॥२॥ मन नामु जपि नामु आराधि अनदिनु नामु वखाणी ॥ उपदेसु सुणि साध संतन का सभ चूकी काणि जमाणी ॥ जिन कउ क्रिपालु होआ प्रभु मेरा से लागे गुर की बाणी ॥३॥ कीमति कउणु करै प्रभ तेरी तू सरब जीआ दइआला ॥ सभु किछु कीता तेरा वरतै किआ हम बाल गुपाला ॥ राखि लेहु नानकु जनु तुमरा जिउ पिता पूत किरपाला ॥४॥१॥

Sorath mehlaa 5 ghar 1 titukay ik-onkaar satgur parsaad ||  kis hao jaachee kis aaraadhee jaa sabh ko keeta hosee || jo jo deesai vadaa vadayra so so khaakoo ralsee || nirbhau nirankaar bhav khandan sabh sukh nav nidh daysee ||1|| har jiyo teri daati raaja || maanas bapura kiaa saalahee kiaa tis kaa muhtaaja || rahaao || jin har dhiaaiaa sabh kich tis kaa tis kee bhookh gwaaee || aisaa dhan deeaa sukh-daatai nikhut na kab hee jaaee || anad bhaiaa sukh sahj samaanay satgur mayl milaaee ||2|| man naam jap naam aaraadh andin naam vakhaanee || updays sun saadh santan kaa sabh chookee kaan jamaanee || jin kao kirpaal hoaa prabh mayra say laagay gur kee baanee ||3|| keemat kaon karay prabh tayree too sarab jeeaa dayaalaa || sabh kich keetaa tayraa vartay kiaa ham baal gupaalaa || raakh layho naanak jan tumraa jiyo pitaa poot kirpaalaa ||4||1||

Sorat’h Fifth Mehl, First House, Ti-tukas: One Universal Creator God. By The Grace Of The True Guru: Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. ||1|| O Dear Lord, Your gifts alone satisfy me. Why should I praise the poor helpless man? Why should I feel subservient to him? ||Pause|| All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. ||2|| O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. ||3|| Who can estimate Your worth, God? You are kind and compassionate to all beings. Everything which You do, prevails; I am just a poor child – what can I do? Protect and preserve Your servant Nanak; be kind to him, like a father to his son. ||4||1||

https://www.facebook.com/dailyhukamnama 

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ 

Written by jugrajsidhu in 2 May 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.