Sangrand Hukamnama – Mahina Jeth (2018)


ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਜੇਠ ਮਹੀਨੇ ਦੀ ਸੰਗਰਾਂਦ ਪਾਵਨ ਮੁੱਖਵਾਕ  14-April-2018


ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਚੇਤ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

Website Youtube Facebook 

👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।

Sachkhand Sri Harmandir Sahib Sri Amritsar Sahib Ji Vekha Hoea Ajh Jeth Sangrand Mahine Da Pawan Mukhwak:  14-May-2018 

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥

ਪਦ ਅਰਥ: ਜੇਠਿ = ਜੇਠ ਵਿਚ। ਹਰਿ ਜੁੜੰਦਾ ਲੋੜੀਐ = ਪ੍ਰਭੂ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਸਭਿ = ਸਾਰੇ ਜੀਵ। ਨਿਵੰਨਿ = ਨਿਊਂਦੇ ਹਨ। ਸਜਣ ਦਾਵਣਿ = ਸੱਜਣ ਦੇ ਦਾਮਨ ਵਿਚ, ਪੱਲੇ ਵਿਚ। ਕਿਸੈ…ਬੰਨਿ = ਕਿਸੇ ਨੂੰ ਬੰਨ੍ਹਣ ਨਹੀਂ ਦੇਂਦਾ, ਕਿਸੇ ਜਮ ਆਦਿਕ ਨੂੰ ਆਗਿਆ ਨਹੀਂ ਦੇਂਦਾ ਕਿ ਉਸ ਜੀਵ ਨੂੰ ਬੰਨ੍ਹ ਕੇ ਅੱਗੇ ਲਾ ਲਏ। ਰੰਗ ਜੇਤੇ = ਜਿਤਨੇ ਭੀ ਰੰਗ ਹਨ। ਨਾਰਾਇਣੈ = ਪਰਮਾਤਮਾ ਦੇ। ਭਾਵੰਨਿ = ਪਿਆਰੇ ਲੱਗਦੇ ਹਨ। ਕਰੰਨਿ = ਕਰਦੇ ਹਨ। ਪ੍ਰਭਿ = ਪ੍ਰਭੂ ਨੇ। ਕਹੀਅਹਿ = ਕਹੇ ਜਾਂਦੇ ਹਨ। ਵਿੱਛੁੜਿ = ਪ੍ਰਭੂ ਤੋਂ ਵਿਛੁੜ ਕੇ। ਸਾਧੂ ਸੰਗੁ = ਗੁਰੂ ਦਾ ਸਾਥ। ਤਿਸੁ = ਉਸ (ਮਨੁੱਖ) ਨੂੰ। ਜਿਸ ਕੈ ਮਥੰਨਿ = ਜਿਸ ਦੇ ਮੱਥੇ ਉੱਤੇ।

ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।

बारह माहा मांझ महला ५ घरु ४ ੴ सतिगुर प्रसादि ॥ हरि जेठि जुड़ंदा लोड़ीऐ जिसु अगै सभि निवंनि ॥ हरि सजण दावणि लगिआ किसै न देई बंनि ॥ माणक मोती नामु प्रभ उन लगै नाही संनि ॥ रंग सभे नाराइणै जेते मनि भावंनि ॥ जो हरि लोड़े सो करे सोई जीअ करंनि ॥ जो प्रभि कीते आपणे सेई कहीअहि धंनि ॥ आपण लीआ जे मिलै विछुड़ि किउ रोवंनि ॥ साधू संगु परापते नानक रंग माणंनि ॥ हरि जेठु रंगीला तिसु धणी जिस कै भागु मथंनि ॥४॥

Baareh Maahaa Maanjh Mehalaa 5 Ghar 4 Ik Oankaar Sathigur Prasaadh || Har Jaeth Jurrandhaa Lorreeai Jis Agai Sabh Nivann || Har Sajan Dhaavan Lagiaa Kisai N Dhaeee Bann || Maanak Mothee Naam Prabh Oun Lagai Naahee Sann || Rang Sabhae Naaraaeinai Jaethae Man Bhaavann || Jo Har Lorrae So Karae Soee Jeea Karann || Jo Prabh Keethae Aapanae Saeee Keheeahi Dhhann || Aapan Leeaa Jae Milai Vishhurr Kio Rovann || Saadhhoo Sang Paraapathae Naanak Rang Maanann || Har Jaeth Rangeelaa This Dhhanee Jis Kai Bhaag Mathhann ||4||

Baarah Maahaa ~ The Twelve Months: Maajh, Fifth Mehl, Fourth House: One Universal Creator God. By The Grace Of The True Guru: In the month of Jayt’h, the bride longs to meet with the Lord. All bow in humility before Him. One who has grasped the hem of the robe of the Lord, the True Friend-no one can keep him in bondage. God’s Name is the Jewel, the Pearl. It cannot be stolen or taken away. In the Lord are all pleasures which please the mind. As the Lord wishes, so He acts, and so His creatures act. They alone are called blessed, whom God has made His Own. If people could meet the Lord by their own efforts, why would they be crying out in the pain of separation? Meeting Him in the Saadh Sangat, the Company of the Holy, O Nanak, celestial bliss is enjoyed. In the month of Jayt’h, the playful Husband Lord meets her, upon whose forehead such good destiny is recorded. ||4||

 

https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Written by jugrajsidhu in 14 May 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.