Hukamnama Sahib – Sachkhand Sri Harmandir Sahib, Amritsar 2018-06-09 Evening (ANG 674)
ਧਨਾਸਰੀ ਮਹਲਾ ੫ ॥ ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥ ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥ ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥ ਇਹ ਬਿਧਿ ਨਹੀ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥ ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥ ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥
ਧਨਾਸਰੀ ਮਹਲਾ ੫ ॥ ਹੇ ਭਾਈ! ਲੋਕ ਦੇਵ-ਪੂਜਾ ਕਰਦੇ ਹਨ, ਵਰਤ ਰੱਖਦੇ ਹਨ, ਮੱਥੇ ਉਤੇ ਤਿਲਕ ਲਾਂਦੇ ਹਨ, ਤੀਰਥਾਂ ਉਤੇ ਇਸ਼ਨਾਨ ਕਰਦੇ ਹਨ, (ਗਰੀਬਾਂ ਨੂੰ) ਬੜੇ ਦਾਨ-ਪੁੰਨ ਕਰਦੇ ਹਨ, ਮਿੱਠੇ ਬੋਲ ਬੋਲਦੇ ਹਨ, ਪਰ ਅਜੇਹੀ ਕਿਸੇ ਭੀ ਜੁਗਤਿ ਨਾਲ ਮਾਲਕ-ਪ੍ਰਭੂ ਖ਼ੁਸ਼ ਨਹੀਂ ਹੁੰਦਾ ।੧। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਹੀ) ਮਨ ਨੂੰ ਸ਼ਾਂਤੀ (ਪ੍ਰਾਪਤ ਹੁੰਦੀ ਹੈ)! ਸਾਰੇ ਲੋਕ ਕਈ ਤਰੀਕਿਆਂ ਨਾਲ ਉਸ ਪਰਮਾਤਮਾ ਨੂੰ ਲੱਭਦੇ ਹਨ, (ਪਰ ਸਿਮਰਨ ਤੋਂ ਬਿਨਾ ਉਸ ਨੂੰ ਲੱਭਣਾ) ਔਖਾ ਹੈ, ਨਹੀਂ ਲੱਭ ਸਕੀਦਾ ।੧। ਰਹਾਉ। ਹੇ ਭਾਈ! ਜਪ ਤਪ ਕਰ ਕੇ, ਸਾਰੀ ਧਰਤੀ ਉਤੇ ਚੱਕਰ ਲਾ ਕੇ, ਸਿਰ-ਭਾਰ ਤਪ ਕਰ ਕੇ, ਪ੍ਰਾਣ ਦਸਮ ਦੁਆਰ ਵਿਚ ਚਾੜ੍ਹ ਕੇ, ਜੋਗ-ਮਤ ਦੀਆਂ ਜੁਗਤੀਆਂ ਕਰ ਕੇ, ਜੈਨ-ਮਤ ਦੀਆਂ ਜੁਗਤੀਆਂ ਕਰ ਕੇ—ਇਹਨਾਂ ਤਰੀਕਿਆਂ ਨਾਲ ਭੀ ਮਾਲਕ-ਪ੍ਰਭੂ ਨਹੀਂ ਪਤੀਜਦਾ ।੨। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਇਕ ਐਸਾ ਪਦਾਰਥ ਹੈ ਜਿਸ ਦਾ ਕੋਈ ਮੁੱਲ ਨਹੀਂ ਪੈ ਸਕਦਾ—ਇਹ ਦਾਤਿ ਉਸ ਮਨੁੱਖ ਨੇ ਹਾਸਲ ਕੀਤੀ ਹੈ ਜਿਸ ਉੱਤੇ ਪਰਮਾਤਮਾ ਦੀ ਕਿਰਪਾ ਹੋਈ ਹੈ । ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸੰਗਤਿ ਦੀ ਰਾਹੀਂ ਪ੍ਰੇਮਰੰਗ ਵਿਚ ਜੁੜ ਕੇ ਜਿਸ ਮਨੁੱਖ ਨੂੰ ਪ੍ਰਭੂ ਜੀ ਮਿਲੇ ਹਨ, ਉਸ ਮਨੁੱਖ ਦੀ ਜੀਵਨ-ਰਾਤ ਸੁਖ-ਆਨੰਦ ਵਿਚ ਬੀਤਦੀ ਹੈ ।੩।੧੩।
धनासरी महला ५ ॥ पूजा वरत तिलक इसनाना पुंन दान बहु दैन ॥ कहूं न भीजै संजम सुआमी बोलहि मीठे बैन ॥१॥ प्रभ जी को नामु जपत मन चैन ॥ बहु प्रकार खोजहि सभि ता कउ बिखमु न जाई लैन ॥१॥ रहाउ ॥ जाप ताप भ्रमन बसुधा करि उरध ताप लै गैन ॥ इह बिधि नही पतीआनो ठाकुर जोग जुगति करि जैन ॥२॥ अंम्रित नामु निरमोलकु हरि जसु तिनि पाइओ जिसु किरपैन ॥ साधसंगि रंगि प्रभ भेटे नानक सुखि जन रैन ॥३॥१३॥
Dhanaasaree, Fifth Mehl: Worship, fasting, ceremonial marks on one’s forehead, cleansing baths, generous donations to charities and self-mortification – the Lord Master is not pleased with any of these rituals, no matter how sweetly one may speak. ||1|| Chanting the Name of God, the mind is soothed and pacified. Everyone searches for Him in different ways, but the search is so difficult, and He cannot be found. ||1|| Pause|| Chanting, deep meditation and penance, wandering over the face of the earth, the performance of austerities with the arms stretched up to the sky – the Lord is not pleased by any of these means, though one may follow the path of Yogis and Jains. ||2|| The Ambrosial Naam, the Name of the Lord, and the Praises of the Lord are priceless; he alone obtains them, whom the Lord blesses with His Mercy. Joining the Saadh Sangat, the Company of the Holy, Nanak lives in the Love of God; his life-night passes in peace. ||3||13||
https://www.facebook.com/dailyhukamnama/
Waheguru Ji Ka Khalsa Waheguru Ji Ki Fateh