Sandhia Vele Da Hukamnama Sri Darbar Sahib, Amritsar, Date 24 June – 2018 Ang 729


SANDHYA VELE DA HUKAMNAMA SRI DARBAR SAHIB, SRI AMRITSAR, ANG 729, 24-June.-2018


ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨ੍ਹ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥

सूही महला १ ॥ जिन कउ भांडै भाउ तिना सवारसी ॥ सूखी करै पसाउ दूख विसारसी ॥ सहसा मूले नाहि सरपर तारसी ॥१॥ तिन्हा मिलिआ गुरु आइ जिन कउ लीखिआ ॥ अम्रितु हरि का नाउ देवै दीखिआ ॥ चालहि सतिगुर भाइ भवहि न भीखिआ ॥२॥

Soohee, First Mehl: Those whose minds are filled with love of the Lord, are blessed and exalted. They are blessed with peace, and their pains are forgotten. He will undoubtedly, certainly save them. ||1|| The Guru comes to meet those whose destiny is so pre-ordained. He blesses them with the Teachings of the Ambrosial Name of the Lord. Those who walk in the Will of the True Guru, never wander begging. ||2||

ਜਿਨ ਕਉ = ਜਿਨ੍ਹਾਂ (ਜੀਵਾਂ) ਨੂੰ। ਭਾਂਡੈ = ਭਾਂਡੇ ਵਿਚ, ਹਿਰਦੇ ਵਿਚ। ਭਾਉ = ਪ੍ਰੇਮ। ਸਵਾਰਸੀ = ਸਵਾਰੇਗਾ, ਸੋਹਣਾ ਬਣਾਏਗਾ। ਸੂਖੀ = ਸੁਖਾਂ ਦੀ। ਪਸਾਉ = ਪ੍ਰਸਾਦੁ, ਬਖ਼ਸ਼ਸ਼। ਵਿਸਾਰਸੀ = ਵਿਸਾਰ ਦੇਵੇਗਾ, ਭੁਲਾ ਦੇਂਦਾ ਹੈ। ਸਹਸਾ = ਸਹਿਮ, ਸ਼ੱਕ। ਸਰਪਰ = ਜ਼ਰੂਰ।੧। ਲੀਖਿਆ = (ਬਖ਼ਸ਼ਸ਼ ਦਾ) ਲੇਖਾ। ਦੀਖਿਆ = ਸਿੱਖਿਆ। ਸਤਿਗੁਰ ਭਾਇ = ਗੁਰੂ ਦੇ ਪ੍ਰੇਮ ਵਿਚ, ਗੁਰੂ ਦੇ ਅਨੁਸਾਰ। ਭੀਖਿਆ = ਭਿੱਖਿਆ ਵਾਸਤੇ।੨।

(ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ), (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧। ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨।

(प्रभु) जिन (जीवों) को (हिर्दय रूप) बर्तन में प्रेम (की भिक्षा देता है), (उस प्रेम की बरकत से प्रभु) उनका जीवन सुंदर बना देता है। उनके उपर सुखो की बक्शीश कर देता है, उनका दुःख भुला देता है। इस बात मैं जरा भी शक नहीं है की ऐसे जीवों को प्रभु जरूर (संसार समुन्दर से पार) कर देता है। जिन जीवों को (दरगाह लिखी बक्शीश का) लेख मिल जाता हिया, उनको गुरु आ के मिलता है। गुरु उनको परमात्मा का आत्मिक जीवन देने वाला नाम शिक्षा के तौर पर देता है, वेह मनुख (जीवन सफ़र में) गुरु के बताये अनुसार चलते हैं, और (इधर उधर ) नहीं भटकते।२।

https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 24 June 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.