ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: 05-July-2018 ਅੰਗ – ੫੪੩ (543)
ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥ ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥ ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥
ਪਦਅਰਥ: ਗੁਰ = ਹੇ ਸਭ ਤੋਂ ਵੱਡੇ! ਅਨਦਿਨੁ = ਹਰ ਰੋਜ਼। ਵਖਾਣਾ = ਵਖਾਣਾਂ, ਮੈਂ ਉਚਾਰਦਾ ਰਹਾਂ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਉਚਰਾ = ਉੱਚਰਾਂ, ਮੈਂ ਉਚਾਰਦਾ ਰਹਾਂ। ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਮਇਆ = ਕਿਰਪਾ। ਗੋਪਾਲ = ਹੇ ਗੋਪਾਲ! ਅਗਥ = ਅਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਜੀਉ = ਜਿੰਦ। ਤੁਮ੍ਹ੍ਹ = ਤੇਰਾ ਦਿੱਤਾ ਹੋਇਆ। ਮੁਗਧ = ਮੂਰਖ। ਅਨਾਥ = ਨਿਆਸਰਾ। ਆਵਣ ਜਾਣਾ = ਜੰਮਣ ਮਰਨਾ।੧। ਸਾਧਹ ਸਰਣੀ = ਗੁਰਮੁਖਾਂ ਦੀ ਸਰਨ ਪਿਆਂ। ਗਾਵਹ = ਅਸੀ ਗਾਂਦੇ ਹਾਂ, ਗਾ ਸਕਦੇ ਹਾਂ। ਨੀਤਾ = ਨਿੱਤ। ਮਨਿ = ਮਨ ਵਿਚ। ਤਨਿ = ਸਰੀਰ ਉਤੇ। ਲਗਉ = {ਹੁਕਮੀ ਭਵਿੱਖਤ, ਅੱਨ ਪੁਰਖ, ਇਕ-ਵਚਨ} ਲੱਗੀ ਰਹੇ। ਪਤਿਤ = ਵਿਕਾਰੀ। ਸੰਗਿ = ਨਾਲ। ਬਿਧਾਤਾ = ਕਰਤਾਰ। ਰਾਤੇ = ਰੰਗੇ ਹੋਏ। ਜੀਅ ਦਾਤੇ = ਆਤਮਕ ਜੀਵਨ ਦੇਣ ਵਾਲੇ। ਦੇਹਿ = ਦੇਂਦੇ ਹਨ। ਚੜਹਿ ਸਵਾਇਆ = (ਉਹ ਦਾਤਾਂ) ਵਧਦੀਆਂ ਰਹਿੰਦੀਆਂ ਹਨ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਨਵ ਨਿਧਿ = ਨੌ ਖ਼ਜ਼ਾਨੇ। ਜਪਿ = ਜਪ ਕੇ। ਜਿਨ੍ਹ੍ਹੀ = ਜਿਨ੍ਹਾਂ (ਮਨੁੱਖਾਂ) ਨੇ। ਆਤਮੁ = ਆਪਣੇ ਆਪ ਨੂੰ। ਪਾਈਅਹਿ = ਮਿਲਦੇ ਹਨ।੨। ਸਚੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ। ਵਣੰਜਿਆ = ਵਪਾਰ ਕੀਤਾ। ਪੂਰੇ = ਭਰੇ ਖ਼ਜ਼ਾਨਿਆਂ ਵਾਲੇ। ਪਹਿ = ਕੋਲ। ਲਾਹਾ = ਲਾਭ, ਖੱਟੀ। ਨ ਬਿਆਪੈ = ਜ਼ੋਰ ਨਹੀਂ ਪਾ ਸਕਦਾ। ਸਿਉ = ਨਾਲ। ਰਾਤਿਆ = ਰੰਗੇ ਹੋਏ। ਜਾਨਹਿ = ਸਾਂਝ ਪਾਂਦੇ ਹਨ। ਮਾਨਹਿ = ਮੰਨਦੇ ਹਨ। ਕੈ ਰੰਗਿ = ਦੇ ਪ੍ਰੇਮ = ਰੰਗ ਵਿਚ। ਮਾਤਿਆ = ਮਸਤ। ਲਗਿ = ਲੱਗ ਕੇ। ਮਨਿ = ਮਨ ਵਿਚ। ਓਮਾਹਾ = ਚਾਉ, ਉਤਸ਼ਾਹ। ਪਲੈ = ਪੱਲੇ ਵਿਚ। ਸਚੇ = ਸਦਾ ਕਾਇਮ ਰਹਿਣ ਵਾਲੇ।੩। ਨਾਨਕ = ਹੇ ਨਾਨਕ! ਜਾ ਕੀ = ਜਿਸ ਦੀ। ਕਲ = ਕਲਾ, ਮੱਤਾ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਮਨਹੁ = ਮਨ ਤੋਂ। ਪੁਰਖੁ = ਸਰਬ = ਵਿਆਪਕ। ਮੁਰਾਰੀ = {ਮੁਰ = ਅਰਿ। ਅਰਿ = ਵੈਰੀ} ਪਰਮਾਤਮਾ। ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਪੂਰਬਿ = ਪੂਰਬਲੇ ਜਨਮ ਵਿਚ (ਕਮਾਏ ਅਨੁਸਾਰ) । ਪਾਇਆ = ਪ੍ਰਾਪਤ ਕਰ ਲਿਆ। ਵਧਾਈ = ਵਧਦੀ ਦਸ਼ਾ, ਚੜ੍ਹਦੀ ਕਲਾ। ਵਜੀ = ਵੱਜ ਪਈ (ਜਿਵੇਂ ਵਾਜਾ ਵੱਜਿਆਂ ਹੋਰ ਨਿੱਕੇ ਖੜਾਕ ਨਹੀਂ ਸੁਣੀਦੇ) । ਮਨਿ = ਮਨ ਵਿਚ। ਅਪਾਰੀ = ਬੇਅੰਤ। ਨਾਨਕੁ = {ਲਫ਼ਜ਼ ‘ਨਾਨਕ’ ਅਤੇ ‘ਨਾਨਕੁ’ ਦਾ ਫ਼ਰਕ ਵੇਖੋ}। ਸਿਮਰਿ = ਸਿਮਰ ਕੇ। ਪੁੰਨੀ = ਪੂਰੀ ਹੋ ਗਈ।੪।
ਅਰਥ: ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧। (ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ! ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ।੨। ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨ। ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮ, ਨਾਹ ਕ੍ਰੋਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ। ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ।੩। ਹੇ ਨਾਨਕ! ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ। (ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ। ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ। ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ) , ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ। ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ। ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ।੪।੩।
बिहागड़ा महला ५ ॥
करि किरपा गुर पारब्रहम पूरे अनदिनु नामु वखाणा राम ॥ अम्रित बाणी उचरा हरि जसु मिठा लागै तेरा भाणा राम ॥ करि दइआ मइआ गोपाल गोबिंद कोइ नाही तुझ बिना ॥ समरथ अगथ अपार पूरन जीउ तनु धनु तुम्ह मना ॥ मूरख मुगध अनाथ चंचल बलहीन नीच अजाणा ॥ बिनवंति नानक सरणि तेरी रखि लेहु आवण जाणा ॥१॥ साधह सरणी पाईऐ हरि जीउ गुण गावह हरि नीता राम ॥ धूरि भगतन की मनि तनि लगउ हरि जीउ सभ पतित पुनीता राम ॥ पतिता पुनीता होहि तिन्ह संगि जिन्ह बिधाता पाइआ ॥ नाम राते जीअ दाते नित देहि चड़हि सवाइआ ॥ रिधि सिधि नव निधि हरि जपि जिनी आतमु जीता ॥ बिनवंति नानकु वडभागि पाईअहि साध साजन मीता ॥२॥ जिनी सचु वणंजिआ हरि जीउ से पूरे साहा राम ॥ बहुतु खजाना तिंन पहि हरि जीउ हरि कीरतनु लाहा राम ॥ कामु क्रोधु न लोभु बिआपै जो जन प्रभ सिउ रातिआ ॥ एकु जानहि एकु मानहि राम कै रंगि मातिआ ॥ लगि संत चरणी पड़े सरणी मनि तिना ओमाहा ॥ बिनवंति नानकु जिन नामु पलै सेई सचे साहा ॥३॥ नानक सोई सिमरीऐ हरि जीउ जा की कल धारी राम ॥ गुरमुखि मनहु न वीसरै हरि जीउ करता पुरखु मुरारी राम ॥ दूखु रोगु न भउ बिआपै जिन्ही हरि हरि धिआइआ ॥ संत प्रसादि तरे भवजलु पूरबि लिखिआ पाइआ ॥ वजी वधाई मनि सांति आई मिलिआ पुरखु अपारी ॥ बिनवंति नानकु सिमरि हरि हरि इछ पुंनी हमारी ॥४॥३॥
Bihaagarraa Mehalaa 5 ||
Kar Kirapaa Gur Paarabreham Poorae Anadhin Naam Vakhaanaa Raam || Anmrith Baanee Oucharaa Har Jas Mithaa Laagai Thaeraa Bhaanaa Raam || Kar Dhaeiaa Maeiaa Gopaal Gobindh Koe Naahee Thujh Binaa || Samarathh Agathh Apaar Pooran Jeeo Than Dhhan Thumh Manaa || Moorakh Mugadhh Anaathh Chanchal Baleheen Neech Ajaanaa || Binavanth Naanak Saran Thaeree Rakh Laehu Aavan Jaanaa ||1|| Saadhheh Saranee Paaeeai Har Jeeo Gun Gaaveh Har Neethaa Raam || Dhhoor Bhagathan Kee Man Than Lago Har Jeeo Sabh Pathith Puneethaa Raam || Pathithaa Puneethaa Hohi Thinh Sang Jinh Bidhhaathaa Paaeiaa || Naam Raathae Jeea Dhaathae Nith Dhaehi Charrehi Savaaeiaa || Ridhh Sidhh Nav Nidhh Har Jap Jinee Aatham Jeethaa || Binavanth Naanak Vaddabhaag Paaeeahi Saadhh Saajan Meethaa ||2|| Jinee Sach Vananjiaa Har Jeeo Sae Poorae Saahaa Raam || Bahuth Khajaanaa Thinn Pehi Har Jeeo Har Keerathan Laahaa Raam || Kaam Krodhh N Lobh Biaapai Jo Jan Prabh Sio Raathiaa || Eaek Jaanehi Eaek Maanehi Raam Kai Rang Maathiaa || Lag Santh Charanee Parrae Saranee Man Thinaa Oumaahaa || Binavanth Naanak Jin Naam Palai Saeee Sachae Saahaa ||3|| Naanak Soee Simareeai Har Jeeo Jaa Kee Kal Dhhaaree Raam || Guramukh Manahu N Veesarai Har Jeeo Karathaa Purakh Muraaree Raam || Dhookh Rog N Bho Biaapai Jinhee Har Har Dhhiaaeiaa || Santh Prasaadh Tharae Bhavajal Poorab Likhiaa Paaeiaa || Vajee Vadhhaaee Man Saanth Aaee Miliaa Purakh Apaaree || Binavanth Naanak Simar Har Har Eishh Punnee Hamaaree ||4||3||
Meaning: Bihaagraa, Fifth Mehl:
Shower Your Mercy upon me, O Guru, O Perfect Supreme Lord God, that I might chant the Naam, the Name of the Lord, night and day. I speak the Ambrosial Words of the Guru’s Bani, praising the Lord. Your Will is sweet to me, Lord. Show kindness and compassion, O Sustainer of the Word, Lord of the Universe; without You, I have no other. Almighty, sublime, infinite, perfect Lord – my soul, body, wealth and mind are Yours. I am foolish, stupid, masterless, fickle, powerless, lowly and ignorant. Prays Nanak, I seek Your Sanctuary – please save me from coming and going in reincarnation. ||1|| In the Sanctuary of the Holy Saints, I have found the Dear Lord, and I constantly sing the Glorious Praises of the Lord. Applying the dust of the devotees to the mind and body, O Dear Lord, all sinners are sanctified. The sinners are sanctified in the company of those who have met the Creator Lord. Imbued with the Naam, the Name of the Lord, they are given the gift of the life of the soul; their gifts increase day by day. Wealth, the supernatural spiritual powers of the Siddhas, and the nine treasures come to those who meditate on the Lord, and conquer their own soul. Prays Nanak, it is only by great good fortune that the Holy Saints, the Lord’s companions, are found, O friends. ||2|| Those who deal in Truth, O Dear Lord, are the perfect bankers. They possess the great treasure, O Dear Lord, and they reap the profit of the Lord’s Praise. Sexual desire, anger and greed do not cling to those who are attuned to God. They know the One, and they believe in the One; they are intoxicated with the Lord’s Love. They fall at the Feet of the Saints, and seek their Sanctuary; their minds are filled with joy. Prays Nanak, those who have the Naam in their laps are the true bankers. ||3|| O Nanak, meditate on that Dear Lord, who supports all by His almighty strength. In their minds, the Gurmukhs do not forget the Dear Lord, the Primal Creator Lord. Pain, disease and fear do not cling to those who meditate on the Lord, Har, Har. By the Grace of the Saints, they cross over the terrifying world-ocean, and obtain their pre-ordained destiny. They are congratulated and applauded, their minds are at peace, and they meet the infinite Lord God. Prays Nanak, by meditating in remembrance on the Lord, Har, Har, my desires are fulfilled. ||4||3||
https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ