Sangrand Hukamnama – Mahina Sawan (2018)


ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਸਾਵਣ ਮਹੀਨੇ ਦੀ ਸੰਗਰਾਂਦ ਪਾਵਨ ਮੁੱਖਵਾਕ  16-July-2018


ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਸਾਵਣ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

Website Youtube Facebook 

👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਸਾਵਣ ਸੰਗਰਾਂਦ ਮਹੀਨੇ ਦਾ ਪਾਵਨ ਮੁੱਖਵਾਕ ਵਿਆਖਿਆ ਸਹਿਤ : ੦੧ ਸਾਵਣ (ਸੰਮਤ ੫੫੦ ਨਾਨਕਸ਼ਾਹੀ)

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Sawan Sangrand Mahine Da Pawan Mukhwak: 01st Sawan (Samvat 550 Nanakshahi) 16-July-2018 ਅੰਗ – ੧੩੪ (134)

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥

ਪਦ ਅਰਥ: ਸਾਵਣਿ = ਸਾਵਣ ਵਿਚ। ਸਰਸੀ = ਸ-ਰਸੀ, ਰਸ ਵਾਲੀ, ਹਰਿਆਵਲੀ। ਕਾਮਣੀ = ਜੀਵ-ਇਸਤ੍ਰੀ। ਸਚ ਰੰਗਿ = ਸੱਚੇ ਦੇ ਪਿਆਰ ਵਿਚ। ਆਧਾਰੁ = ਆਸਰਾ। ਬਿਖਿਆ ਰੰਗ = ਮਾਇਆ ਦੇ ਰੰਗ। ਦਿਸਨਿ = ਦਿੱਸਦੇ ਹਨ। ਛਾਰੁ = ਸੁਆਹ। ਸਾਧੂ = ਗੁਰੂ। ਪੀਵਣਹਾਰ = ਪੀਣ ਜੋਗਾ। ਤਿਣੁ = ਘਾਹ। ਮਉਲਿਆ = ਹਰਿਆ-ਭਰਿਆ। ਕਰਮਿ = ਮਿਹਰ ਨਾਲ। ਮਇਆ = ਦਇਆ। ਸਬਦਿ = ਸ਼ਬਦ ਦੀ ਰਾਹੀਂ। ਉਰਿ = ਹਿਰਦੇ ਵਿਚ।

ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6।

बारह माहा मांझ महला ५ घरु ४ ੴ सतिगुर प्रसादि ॥ सावणि सरसी कामणी चरन कमल सिउ पिआरु ॥ मनु तनु रता सच रंगि इको नामु अधारु ॥ बिखिआ रंग कूड़ाविआ दिसनि सभे छारु ॥ हरि अम्रित बूंद सुहावणी मिलि साधू पीवणहारु ॥ वणु तिणु प्रभ संगि मउलिआ सम्रथ पुरख अपारु ॥ हरि मिलणै नो मनु लोचदा करमि मिलावणहारु ॥ जिनी सखीए प्रभु पाइआ हंउ तिन कै सद बलिहार ॥ नानक हरि जी मइआ करि सबदि सवारणहारु ॥ सावणु तिना सुहागणी जिन राम नामु उरि हारु ॥६॥

Baareh Maahaa Maanjh Mehalaa 5 Ghar 4 Ik Oankaar Sathigur Prasaadh || Saavan Sarasee Kaamanee Charan Kamal Sio Piaar || Man Than Rathaa Sach Rang Eiko Naam Adhhaar || Bikhiaa Rang Koorraaviaa Dhisan Sabhae Shhaar || Har Anmrith Boondh Suhaavanee Mil Saadhhoo Peevanehaar || Van Thin Prabh Sang Mouliaa Sanmrathh Purakh Apaar || Har Milanai No Man Lochadhaa Karam Milaavanehaar || Jinee Sakheeeae Prabh Paaeiaa Hano Thin Kai Sadh Balihaar || Naanak Har Jee Maeiaa Kar Sabadh Savaaranehaar || Saavan Thinaa Suhaaganee Jin Raam Naam Our Haar ||6||

Meaning: Baarah Maahaa ~ The Twelve Months: Maajh, Fifth Mehl, Fourth House: One Universal Creator God. By The Grace Of The True Guru: In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support. The pleasures of corruption are false. All that is seen shall turn to ashes. The drops of the Lord’s Nectar are so beautiful! Meeting the Holy Saint, we drink these in. The forests and the meadows are rejuvenated and refreshed with the Love of God, the All-powerful, Infinite Primal Being. My mind yearns to meet the Lord. If only He would show His Mercy, and unite me with Himself! Those brides who have obtained God-I am forever a sacrifice to them. O Nanak, when the Dear Lord shows kindness, He adorns His bride with the Word of His Shabad. Saawan is delightful for those happy soul-brides whose hearts are adorned with the Necklace of the Lord’s Name. ||6||

https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Written by jugrajsidhu in 16 July 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.