Hukamnama Sri Darbar Sahib, Amritsar, Date 15-August-2018 Ang 545


Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 15-August-2018


ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

ਪਦਅਰਥ: ਖੋਜਤ ਫਿਰਹਿ = ਲੱਭਦੇ ਫਿਰਦੇ ਹਨ। ਪ੍ਰਾਣ ਅਧਾਰੇ ਰਾਮ = ਜਿੰਦ ਦੇ ਆਸਰੇ ਪ੍ਰਭੂ ਨੂੰ। ਤਾਣੁ = ਤਾਕਤ, ਬਲ। ਤਨੁ = ਸਰੀਰ। ਖੀਨ = ਲਿੱਸਾ, ਕਮਜ਼ੋਰ। ਪ੍ਰਭ = ਹੇ ਪ੍ਰਭੂ! ਮਇਆ = ਦਇਆ। ਧਾਰੇ = ਧਾਰਿ, ਧਾਰ ਕੇ। ਲੜਿ = ਲੜ ਨਾਲ। ਜਪਉ = ਜਪਉਂ, ਮੈਂ ਜਪਾਂ। ਸੁਆਮੀ = ਹੇ ਸੁਆਮੀ! ਪੇਖੇ = ਪੇਖਿ, ਵੇਖ ਕੇ। ਜੀਜੀਐ = ਜੀਊ ਪਈਦਾ ਹੈ। ਨਿਹਚਲ = ਸਦਾ ਕਾਇਮ ਰਹਿਣ ਵਾਲੇ! ਪ੍ਰਾਨ ਪਿਆਰੇ = ਹੇ ਜਿੰਦ ਤੋਂ ਪਿਆਰੇ।੧। ਪੇਖਨ ਕਉ = ਵੇਖਣ ਵਾਸਤੇ। ਤਪਤਿ = ਤਪਸ਼, ਸੜਨ। ਕਤਹਿ = ਕਿਤੇ ਭੀ। ਪ੍ਰਭ = ਹੇ ਪ੍ਰਭੂ! ਬੇਰੀ = ਬੇੜੀ। ਤਾਰੀਐ = ਪਾਰ ਲੰਘਾ ਲੈ।ਅਨਾਥ = ਨਿਆਸਰਾ। ਨ ਜਾਨਾ = ਨ ਜਾਨਾਂ, ਮੈਂ ਨਹੀਂ ਜਾਣਦਾ। ਨ ਬੀਚਾਰੀਐ = ਖ਼ਿਆਲ ਵਿਚ ਨਾਹ ਲਿਆਵੀਂ। ਚਾਤ੍ਰਿਕ = ਪਪੀਹਾ। ਮਾਗੈ = ਮੰਗਦਾ ਹੈ। ਜੀਵਾ = ਜੀਵਾਂ, ਮੈਂ ਜੀਊਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ।੨। ਅਮਿਅ = ਅਮਿਉ ਦਾ, {ਲਫ਼ਜ਼ ‘ਅੰਮ੍ਰਿਤ’ ਤੋਂ ‘ਅਮਿਉ’ ਪ੍ਰਾਕ੍ਰਿਤ = ਰੂਪ ਹੈ} ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਦਾ। ਸਰੋਵਰੋ = ਸੋਹਣਾ ਸਰ, ਪਵਿਤ੍ਰ ਤਾਲਾਬ। ਪੀਉ = ਪੀਂਦੇ ਰਿਹਾ ਕਰੋ। ਸੰਗਿ = ਸੰਗਤਿ ਵਿਚ। ਮਿਲੈ = ਮਿਲਦਾ ਹੈ। ਜਪਿ = ਜਪ ਕੇ। ਬਿਦੀਰਨ-ਨਾਸ ਕਰਨ ਵਾਲਾ। ਨਿਮਖ-ਅੱਖ ਝਮਕਣ ਜਿਤਨਾ ਸਮਾ। ਮਨਹੁ-ਮਨ ਤੋਂ। ਬੀਸਰੈ-ਭੁੱਲਦਾ। ਅਨਦਿਨੁ-ਹਰ ਰੋਜ਼। ਸਾਚਾ-ਸਦਾ-ਥਿਰ ਰਹਿਣ ਵਾਲਾ। ਜਗਦੀਸਰੈ-ਜਗਤ ਦੇ ਮਾਲਕ ਵਿਚ। ਅਗਣਤ-ਅਣਗਿਣਤ। ਅਪਾਰ-ਬੇਅੰਤ। ਠਾਕੁਰ-ਮਾਲਕ। ਅਗਮ-ਅਪਹੁੰਚ। ਜਾ ਕੋ-ਜਿਸ ਦਾ। ਧਾਮਾ-ਟਿਕਾਣਾ, ਘਰ। ਸ੍ਰੀਰੰਗ-ਲੱਛਮੀ-ਪਤੀ, ਪਰਮਾਤਮਾ।੩। ਕੋਟਿਕ = ਕ੍ਰੋੜਾਂ। ਸੁਣਿ = ਸੁਣਿ ਕੇ। ਜਪਤ = ਜਪਦਿਆਂ। ਸਗਲੇ = ਸਾਰੇ। ਸੋਹੰਤ = ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ। ਤਾ ਕੀ = ਉਹਨਾਂ ਦੀ। ਮਹਿਮਾ = ਵਡਿਆਈ। ਕਿਤ = ਕਿਤਨੀ? ਗਨਾ = ਗਨਾਂ, ਮੈਂ ਗਿਣਾਂ। ਸਦ = ਸਦਾ। ਸੁਭ = ਭਲੇ, ਭਾਗਾਂ ਵਾਲੇ। ਦਿਵਸ = ਦਿਨ। ਗਹਿ = ਫੜ ਕੇ। ਕੰਠਿ = ਗਲ ਨਾਲ।੪।

ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ)ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੇ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ।੧। ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ। ਹੇ ਪ੍ਰਭੂ! ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ। ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ। ਹੇ ਨਾਨਕ! ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੨। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ। (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ। ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ। ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ। ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ। ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ।੩। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕ੍ਰੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ। ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ-) ਹੇ ਪ੍ਰਾਣ-ਪਿਆਰੇ! ਸਾਡੇ ਮਨ ਤੋਂ ਕਦੇ) ਨਾਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ।੪।੩।੬।

बिहागड़ा महला ५ ॥ खोजत संत फिरहि प्रभ प्राण अधारे राम ॥ ताणु तनु खीन भइआ बिनु मिलत पिआरे राम ॥ प्रभ मिलहु पिआरे मइआ धारे करि दइआ लड़ि लाइ लीजीऐ ॥ देहि नामु अपना जपउ सुआमी हरि दरस पेखे जीजीऐ ॥ समरथ पूरन सदा निहचल ऊच अगम अपारे ॥ बिनवंति नानक धारि किरपा मिलहु प्रान पिआरे ॥१॥ जप तप बरत कीने पेखन कउ चरणा राम ॥ तपति न कतहि बुझै बिनु सुआमी सरणा राम ॥ प्रभ सरणि तेरी काटि बेरी संसारु सागरु तारीऐ ॥अनाथ निरगुनि कछु न जाना मेरा गुणु अउगणु न बीचारीऐ ॥ दीन दइआल गोपाल प्रीतम समरथ कारण करणा ॥ नानक चात्रिक हरि बूंद मागै जपि जीवा हरि हरि चरणा ॥२॥ अमिअ सरोवरो पीउ हरि हरि नामा राम ॥ संतह संगि मिलै जपि पूरन कामा राम ॥ सभ काम पूरन दुख बिदीरन हरि निमख मनहु न बीसरै ॥ आनंद अनदिनु सदा साचा सरब गुण जगदीसरै ॥ अगणत ऊच अपार ठाकुर अगम जा को धामा ॥ बिनवंति नानक मेरी इछ पूरन मिले स्रीरंग रामा ॥३॥ कई कोटिक जग फला सुणि गावनहारे राम ॥ हरि हरि नामु जपत कुल सगले तारे राम ॥ हरि नामु जपत सोहंत प्राणी ता की महिमा कित गना ॥हरि बिसरु नाही प्रान पिआरे चितवंति दरसनु सद मना ॥ सुभ दिवस आए गहि कंठि लाए प्रभ ऊच अगम अपारे ॥ बिनवंति नानक सफलु सभु किछु प्रभ मिले अति पिआरे ॥४॥३॥६॥

Bihaagarraa Mehalaa 5 || Khojath Santh Firehi Prabh Praan Adhhaarae Raam || Thaan Than Kheen Bhaeiaa Bin Milath Piaarae Raam || Prabh Milahu Piaarae Maeiaa Dhhaarae Kar Dhaeiaa Larr Laae Leejeeai || Dhaehi Naam Apanaa Japo Suaamee Har Dharas Paekhae Jeejeeai || Samarathh Pooran Sadhaa Nihachal Ooch Agam Apaarae || Binavanth Naanak Dhhaar Kirapaa Milahu Praan Piaarae ||1|| Jap Thap Barath Keenae Paekhan Ko Charanaa Raam || Thapath N Kathehi Bujhai Bin Suaamee Saranaa Raam || Prabh Saran Thaeree Kaatt Baeree Sansaar Saagar Thaareeai || Anaathh Niragun Kashh N Jaanaa Maeraa Gun Aougan N Beechaareeai || Dheen Dhaeiaal Gopaal Preetham Samarathh Kaaran Karanaa || Naanak Chaathrik Har Boondh Maagai Jap Jeevaa Har Har Charanaa ||2|| Amia Sarovaro Peeo Har Har Naamaa Raam || Santheh Sang Milai Jap Pooran Kaamaa Raam || Sabh Kaam Pooran Dhukh Bidheeran Har Nimakh Manahu N Beesarai || Aanandh Anadhin Sadhaa Saachaa Sarab Gun Jagadheesarai || Aganath Ooch Apaar Thaakur Agam Jaa Ko Dhhaamaa || Binavanth Naanak Maeree Eishh Pooran Milae Sreerang Raamaa ||3|| Kee Kottik Jag Falaa Sun Gaavanehaarae Raam || Har Har Naam Japath Kul Sagalae Thaarae Raam || Har Naam Japath Sohanth Praanee Thaa Kee Mehimaa Kith Ganaa || Har Bisar Naahee Praan Piaarae Chithavanth Dharasan Sadh Manaa || Subh Dhivas Aaeae Gehi Kanth Laaeae Prabh Ooch Agam Apaarae || Binavanth Naanak Safal Sabh Kishh Prabh Milae Ath Piaarae ||4||3||6||

Meaning: Bihaagraa, Fifth Mehl: The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, please, bestow Your kindness upon me, that I may merge with You; by Your Mercy, attach me to the hem of Your robe. Bless me with Your Name, that I may chant it, O Lord and Master; beholding the Blessed Vision of Your Darshan, I live. He is all-powerful, perfect, eternal and unchanging, exalted, unapproachable and infinite. Prays Nanak, bestow Your Mercy upon me, O Beloved of my soul, that I may merge with You. ||1|| I have practiced chanting, intensive meditation and fasting, to see Your Feet, O Lord. But still, my burning is not quenched, without the Sanctuary of the Lord Master. I seek Your Sanctuary, God – please, cut away my bonds and carry me across the world-ocean. I am masterless, worthless, and I know nothing; please do not count up my merits and demerits. O Lord, Merciful to the meek, Sustainer of the world, O Beloved, Almighty Cause of causes. Nanak, the song-bird, begs for the rain-drop of the Lord’s Name; meditating on the Feet of the Lord, Har, Har, he lives. ||2|| Drink in the Ambrosial Nectar from the pool of the Lord; chant the Name of the Lord, Har, Har. In the Society of the Saints, one meets the Lord; meditating on Him, one’s affairs are resolved. God is the One who accomplishes everything; He is the Dispeller of pain. Never forget Him from your mind, even for an instant. He is blissful, night and day; He is forever True. All Glories are contained in the Lord in the Universe. Incalculable, lofty and infinite is the Lord and Master. Unapproachable is His home. Prays Nanak, my desires are fulfilled; I have met the Lord, the Greatest Lover. ||3|| The fruits of many millions of charitable feasts come to those who listen to and sing the Lord’s Praise. Chanting the Name of the Lord, Har, Har, all one’s generations are carried across. Chanting the Name of the Lord, one is beautified; what Praises of His can I chant? I shall never forget the Lord; He is the Beloved of my soul. My mind constantly yearns for the Blessed Vision of His Darshan. Auspicious is that day, when God, the lofty, inaccessible and infinite, hugs me close in His embrace. Prays Nanak, everything is fruitful – I have met my supremely beloved Lord God. ||4||3||6||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ 

Written by jugrajsidhu in 15 August 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.