Sangrand Hukamnama – Mahina Bhadon (2018)


Sachkhand Sri Harmandir Sahib Sri Amritsar Sahib Ji Vekha Hoea Ajh Bhadon Sangrand Mahine Da Pawan Mukhwak: 17-August-2018


ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਪਦ ਅਰਥ: ਭਾਦੁਇ = ਭਾਦਰੋਂ ਦੇ ਮਹੀਨੇ ਵਿਚ। ਭਰਮਿ = ਭਟਕਣਾ ਵਿਚ। ਭੁਲਾਣੀਆ = ਕੁਰਾਹੇ ਪੈ ਜਾਂਦੀ ਹੈ। ਹੇਤੁ = ਹਿਤ, ਪਿਆਰ। ਕੇਤੁ ਕਾਰਜਿ = ਕਿਸੇ ਕੰਮ ਵਿਚ। ਜਿਤੁ = ਜਿਸ ਵਿਚ। ਦਿਨਿ = ਦਿਨ ਵਿਚ। ਦੇਹ = ਸਰੀਰ। ਕਹਸਨਿ = ਆਖਣਗੇ। ਬਿਨਸਸੀ = ਬਿਨਸੇਗੀ। ਪ੍ਰੇਤ = ਗੁਜ਼ਰ ਚੁਕਿਆ, ਅਪਵਿਤ੍ਰ। ਪਕੜਿ = ਫੜ ਕੇ। ਨ ਦੇਨੀ = ਨਹੀਂ ਦੇਂਦੇ, ਨ ਦੇਨਿ। ਸਿਆਹਹੁ = ਕਾਲੇ (ਰੰਗ) ਤੋਂ। ਸੇਤੁ = ਚਿੱਟਾ। ਕਪੇ = ਕੱਪੀਦਾ ਹੈ। ਲੂਣੈ = ਵੱਢਦਾ ਹੈ। ਖੇਤੁ = ਪੈਲੀ। ਸੰਦੜਾ = ਦਾ। ਬੋਹਿਥ = ਜਹਾਜ਼। ਨਾ ਪਾਈਅਹਿ = ਨਹੀਂ ਪਾਏ ਜਾਂਦੇ। ਹੇਤੁ = ਹਿਤੂ, ਪਿਆਰ ਕਰਨ ਵਾਲਾ।

ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ‘ਬਾਰਹ ਮਾਹਾ’ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।

बारह माहा मांझ महला ५ घरु ४ ੴ सतिगुर प्रसादि ॥ भादुइ भरमि भुलाणीआ दूजै लगा हेतु ॥ लख सीगार बणाइआ कारजि नाही केतु ॥ जितु दिनि देह बिनससी तितु वेलै कहसनि प्रेतु ॥ पकड़ि चलाइनि दूत जम किसै न देनी भेतु ॥ छडि खड़ोते खिनै माहि जिन सिउ लगा हेतु ॥ हथ मरोड़ै तनु कपे सिआहहु होआ सेतु ॥ जेहा बीजै सो लुणै करमा संदड़ा खेतु ॥ नानक प्रभ सरणागती चरण बोहिथ प्रभ देतु ॥ से भादुइ नरकि न पाईअहि गुरु रखण वाला हेतु ॥७॥

Baareh Maahaa Maanjh Mehalaa 5 Ghar 4
Ik Oankaar Sathigur Prasaadh || Bhaadhue Bharam Bhulaaneeaa Dhoojai Lagaa Haeth || Lakh Seegaar Banaaeiaa Kaaraj Naahee Kaeth || Jith Dhin Dhaeh Binasasee Thith Vaelai Kehasan Praeth || Pakarr Chalaaein Dhooth Jam Kisai N Dhaenee Bhaeth || Shhadd Kharrothae Khinai Maahi Jin Sio Lagaa Haeth || Hathh Marorrai Than Kapae Siaahahu Hoaa Saeth || Jaehaa Beejai So Lunai Karamaa Sandharraa Khaeth || Naanak Prabh Saranaagathee Charan Bohithh Prabh Dhaeth || Sae Bhaadhue Narak N Paaeeahi Gur Rakhan Vaalaa Haeth ||7||

Meaning: Baarah Maahaa ~ The Twelve Months: Maajh, Fifth Mehl, Fourth House: One Universal Creator God. By The Grace Of The True Guru: In the month of Bhaadon, she is deluded by doubt, because of her attachment to duality. She may wear thousands of ornaments, but they are of no use at all. On that day when the body perishes-at that time, she becomes a ghost. The Messenger of Death seizes and holds her, and does not tell anyone his secret. And her loved ones-in an instant, they move on, leaving her all alone. She wrings her hands, her body writhes in pain, and she turns from black to white. As she has planted, so does she harvest; such is the field of karma. Nanak seeks God’s Sanctuary; God has given him the Boat of His Feet. Those who love the Guru, the Protector and Savior, in Bhaadon, shall not be thrown down into hell. ||7||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ 

Written by jugrajsidhu in 17 August 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.