Hukamnama Sri Darbar Sahib, Amritsar, Date 04-September-2018 Ang 583


AMRIT VELE DA HUKAMNAMA SRI DARBAR SAHIB SRI AMRITSAR, ANG 583, 04-September-2018


ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥

वडहंसु महला ३ ॥ सुणिअहु कंत महेलीहो पिरु सेविहु सबदि वीचारि ॥ अवगणवंती पिरु न जाणई मुठी रोवै कंत विसारि ॥ रोवै कंत समालि सदा गुण सारि ना पिरु मरै न जाए ॥ गुरमुखि जाता सबदि पछाता साचै प्रेमि समाए ॥ जिनि अपणा पिरु नही जाता करम बिधाता कूड़ि मुठी कूड़िआरे ॥ सुणिअहु कंत महेलीहो पिरु सेविहु सबदि वीचारे ॥१॥

Wadahans, Third Mehl: Listen, O brides of the Lord: serve your Beloved Husband Lord, and contemplate the Word of His Shabad. The worthless bride does not know her Husband Lord – she is deluded; forgetting her Husband Lord, she weeps and wails. She weeps, thinking of her Husband Lord, and she cherishes His virtues; her Husband Lord does not die, and does not leave. As Gurmukh, she knows the Lord; through the Word of His Shabad, He is realized; through True Love, she merges with Him. She who does not know her Husband Lord, the Architect of karma, is deluded by falsehood – she herself is false. Listen, O brides of the Lord: serve your Beloved Husband Lord, and contemplate the Word of His Shabad. ||1||

ਮਹੇਲੀ = {महिला, ਮਹਿਲਾ} ਇਸਤ੍ਰੀ। ਕੰਤ ਮਹੇਲੀਹੋ = ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ। ਸਬਦਿ = ਸ਼ਬਦ ਦੀ ਰਾਹੀਂ। ਜਾਣਈ = ਜਾਣਏ, ਜਾਣੈ, ਜਾਣਦੀ। ਮੁਠੀ = ਠੱਗੀ ਹੋਈ, ਜਿਸ ਨੇ ਆਤਮਕ ਜੀਵਨ ਲੁਟਾ ਲਿਆ ਹੈ। ਰੋਵੈ = ਦੁਖੀ ਹੁੰਦੀ ਹੈ। ਰੋਵੈ = ਦੁਖੀ ਹੁੰਦੀ ਹੈ। ਸੰਮਾਲਿ = ਸੰਭਾਲ ਕੇ, ਹਿਰਦੇ ਵਿਚ ਵਸਾ ਕੇ। ਸਾਰਿ = ਸੰਭਾਲ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ। ਪ੍ਰੇਮਿ = ਪ੍ਰੇਮ ਵਿਚ। ਜਿਨਿ = ਜਿਸ ਨੇ। ਕਰਮ ਬਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਕੂੜਿ = ਕੂੜ ਵਿਚ, ਮਾਇਆ ਦੇ ਪਸਾਰੇ ਵਿਚ।

ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ! ਔਗੁਣਾਂ ਨਾਲ ਭਰੀ ਹੋਈ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ ਤੇ ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ ਤੇ ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜਿਸ ਨੇ ਗੁਰੂ ਦੀ ਸਰਨ ਪੈ ਕੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਪਾ ਕਈ ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ। ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!॥੧॥

हे प्रभु-पति की जिव-स्त्रिओ! (मेरी बात) सुनो और गुरु के शब्द के द्वारा प्रभु के गुणों का विचार कर के प्रभु -पति की सेवा-भक्ति करा करो! अवगुणों से भरी हुई जिव-स्त्री प्रभु पति से गहरी साँझ नहीं बनाती और प्रभु-पति को भुला के वह आत्मिक जीवन लुटा बैठती हैं और दुखी होती हैं। परन्तु जो जिव-स्त्री पति को हृदय में बसा कर प्रभु के गुण सदा याद कर कर के (प्रभु के दर पर सदा) अरदास करती रहती है, उस का खसम (-प्रभु) कभी मरता नहीं, उस को कभी छोड़ के नहीं जाता। जिस ने गुरु की सरन आ के शब्द के द्वारा प्रभु से जान पहचान कर ली वह सदा कायम रहने वाले प्रभु के प्रेम में लीन रहती है। जिस जिव-इस्त्री ने अपने उस प्रभु-पति से साँझ नहीं बनाई जो सब जीवों को उनके कर्मो के अनुसार पैदा करने वाला है, उस कुड़ की बंजारन को माया का मोह ठगता रहता है। ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣੋ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ!

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 4 September 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.