Sandhia Vele Da Hukamnama Sri Darbar Sahib, Amritsar, Date 20-10-2018 Ang 657

 


Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak:  20-10-2018


ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਪਦਅਰਥ: ਬਾਂਧੇ = ਬੱਝੇ ਹੋਏ ਹਾਂ। ਫਾਸ = ਫਾਹੀ। ਬਧਨਿ = ਰੱਸੀ ਨਾਲ। ਤੁਮ = ਤੈਨੂੰ। ਕੋ = ਦਾ।੧। ਜਾਨਤ ਹਹੁ = ਤੁਸੀ ਜਾਣਦੇ ਹੋ। ਜੈਸੀ = ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ) । ਐਸੀ = ਅਜਿਹੀ ਪ੍ਰੀਤ ਦੇ ਹੁੰਦਿਆਂ। ਕਹਾ ਕਰਹੁਗੇ = ਕੀਹ ਕਰੇਂਗਾ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ) ।੧।ਰਹਾਉ। ਮੀਨੁ = ਮੱਛੀ। ਪਕਰਿ = ਫੜ ਕੇ। ਫਾਂਕਿਓ = ਫਾੜੀ ਫਾੜੀ ਕਰ ਦਿੱਤੀ। ਰਾਂਧਿ ਕੀਓ = ਰਿੰਨ੍ਹ ਲਈ। ਬਹੁ ਬਾਨੀ = ਕਈ ਤਰੀਕਿਆਂ ਨਾਲ। ਖੰਡ = ਟੋਟਾ। ਤਊ = ਤਾਂ ਭੀ।੨। ਬਾਪੈ = ਪਿਉ ਦੀ (ਮਲਕੀਅਤ) । ਭਾਵਨ ਕੋ = ਪ੍ਰੇਮ ਦਾ (ਬੱਧਾ ਹੋਇਆ) । ਰਾਜਾ = ਜਗਤ ਦਾ ਮਾਲਕ (ਨੋਟ: ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫ਼ਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫ਼ਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ) । ਪਟਲ = ਪਰਦਾ। ਬਿਆਪਿਓ = ਛਾਇਆ ਹੋਇਆ ਹੈ। ਸੰਤਾਪ = (ਮੋਹ ਦਾ) ਕਲੇਸ਼।੩। ਭਗਤਿ ਇਕ = ਇੱਕ ਪ੍ਰਭੂ ਦੀ ਭਗਤੀ। ਬਾਢੀ = ਵਧਾਈ ਹੈ, ਦ੍ਰਿੜ੍ਹ ਕੀਤੀ ਹੈ। ਅਬ…ਕਹੀਐ = ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ। ਜਾ ਕਾਰਨਿ = ਜਿਸ (ਮੋਹ ਤੋਂ ਬਚਣ) ਦੀ ਖ਼ਾਤਰ। ਅਜਹੂ = ਹੁਣ ਤੱਕ।੪।

ਅਰਥ: ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? ॥੧॥ ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ)। ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ ॥੧॥ ਰਹਾਉ ॥ (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ॥੨॥ ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ॥੩॥ ਰਵਿਦਾਸ ਜੀ ਆਖਦੇ ਹਨ – (ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ, ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ॥੪॥੨॥

रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो* *दुखु अजहू सहीऐ ॥४॥२॥

अर्थ: राग सोरठि में भगत रविदास जी की बाणी। अकाल पुरख एक है और सतिगुरू की कृपा द्वारा मिलता है। (सो, हे माधो!) अगर हम मोह के फंदे में बंधे हुए थे, तो हमनें तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर कर निकल आए हैं, तूँ हमारे प्यार की जकड़ में से कैसे निकलेंगा ? ॥१॥ हे माधो! तेरे भगत जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं)। ऐसी प्रीत के होते तूँ जरूर उनको मोह से बचाई रखता हैं ॥१॥ रहाउ ॥ (हमारा तेरे साथ प्यार भी वह है जो मछली को पानी के साथ होता है, हम मर कर भी तेरी याद नहीं छोड़ेंगे) मछली (पानी में से) पकड़ कर अलग कर दें, टोटे कर दें और कई तरह उबाल लें, फिर टुकड़े टुकड़े कर के खा लें, फिर भी उस मछली को पानी नहीं भुलता (जिस खाने वाले के पेट में जाती है उस को भी पानी की प्यास लगा देती है) ॥२॥ जगत का मालिक हरी किसी के पिता की (पैदाइशी मलकीयत) नहीं है, वह तो प्रेम का बंधा हुआ है। (इस प्रेम से वंचित हुआ सारा जगत) मोह के परदे में फँसा पड़ा है, परन्तु (प्रभू के साथ प्रेम करने वाले) भगतों को (इस मोह का) कोई कलेश़ नहीं होता ॥३॥ रविदास जी कहते हैं – (हे माधो!) मैं एक तेरी भगती (अपने हृदय में) इतनी पक्की की है कि मुझे अब किसी के साथ यह गिला करने की जरूरत ही नहीं रह गई, जिस मोह से बचने के लिए मैं तेरा सिमरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निश़ान ही नहीं रह गया) ॥४॥२॥

Raag Sorath Baanee Bhagat Ravidaas Jee Kee Ik Oankaar Satgur Parsaad || Jau Ham Baandhhe Moh Faas Ham Prem Badhhan Tum Baadhhe || Apne Shhoottan Ko Jatan Karahu Ham Shhootte Tum Aaraadhhe ||1|| Maadhhve Jaanat Hahu Jaisee Taisee || Ab Kahaa Karhuge Aisee ||1|| Rahaau || Meen Pakar Faankeo Ar Kaatteo Raandhh Keeo Bahu Baanee || Khandd Khandd Kar Bhojan Keeno Taoo N Bisreo Paanee ||2|| Aapan Baapai Naahee Kisee Ko Bhaavan Ko Har Raajaa || Moh Pattal Sabh Jagat Biaapeo Bhagat Nahee Santaapaa ||3|| Keh Ravidaas Bhagat Ik Baaddhee Ab Eh Kaa Siu Kaheeai || Jaa Kaaran Ham Tum Aaraadhhe So Dukh Ajahoo Saheeai ||4||2||

Meaning: Raag Sorath, The Word Of Devotee Ravidaas Jee: One Universal Creator God. By The Grace Of The True Guru: If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. ||1|| O Lord, You know my love for You. Now, what will You do ? ||1|| Pause || A fish is caught, cut up, and cooked it in many different ways. Bit by bit, it is eaten, but still, it does not forget the water. ||2|| The Lord, our King, is father to no one, except those who love Him. The veil of emotional attachment has been cast over the entire world, but it does not bother the Lord’s devotee. ||3|| Says Ravidaas Ji, my devotion to the One Lord is increasing; now, who can I tell this to ? That which brought me to worship and adore You – I am still suffering that pain. ||4||2||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ 
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 20 October 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.