Sangrand Hukamnama – Mahina Maghar (2018)


ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਮੱਘਰ ਸੰਗਰਾਂਦ ਮਹੀਨੇ ਦਾ ਪਾਵਨ ਮੁੱਖਵਾਕ 16-11-2018 ਅੰਗ – ੧੩੫ (135)


ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

ਪਦ ਅਰਥ: ਮੰਘਿਰਿ = ਮੰਘਰ ਵਿਚ। ਮਾਹਿ = ਮਹੀਨੇ ਵਿਚ। ਪਿਰ ਸੰਗਿ = ਪਤੀ ਦੇ ਨਾਲ। ਕਿਆ ਗਣੀ = ਮੈਂ ਕੀਹ ਦੱਸਾਂ? ਬਿਆਨ ਨਹੀਂ ਹੋ ਸਕਦੀ। ਜਿ = ਜਿਨ੍ਹਾਂ ਨੂੰ। ਸਾਹਿਬਿ = ਸਾਹਿਬ ਨੇ। ਰਾਮ ਸਿਉ = ਪਰਮਾਤਮਾ ਨਾਲ। ਸਾਧ ਸਹੇਲੜੀਆਹ ਸੰਗਿ = ਸਤ ਸੰਗੀਆਂ ਨਾਲ। ਬਾਹਰੀ = ਬਿਨਾ। ਤੇ = ਤੋਂ। ਦਿਸਹਿ = ਦਿੱਸਦੀਆਂ ਹਨ। ਖੜੀਆਹ = ਸਾਵਧਾਨ, ਸੁਚੇਤ। ਕੰਠਿ = ਗਲ ਵਿਚ (ਭਾਵ, ਹਿਰਦੇ ਵਿਚ) । ਬਾਂਛੈ = ਮੰਗਦਾ ਹੈ। ਦਰਿ = ਦਰ ਉਤੇ। ਬਹੁੜਿ = ਮੁੜ, ਫਿਰ।

ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ। ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ। ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।

बारह माहा मांझ महला ५ घरु ४ ੴ सतिगुर प्रसादि ॥ मंघिरि माहि सोहंदीआ हरि पिर संगि बैठड़ीआह ॥ तिन की सोभा किआ गणी जि साहिबि मेलड़ीआह ॥ तनु मनु मउलिआ राम सिउ संगि साध सहेलड़ीआह ॥ साध जना ते बाहरी से रहनि इकेलड़ीआह ॥ तिन दुखु न कबहू उतरै से जम कै वसि पड़ीआह ॥ जिनी राविआ प्रभु आपणा से दिसनि नित खड़ीआह ॥ रतन जवेहर लाल हरि कंठि तिना जड़ीआह ॥ नानक बांछै धूड़ि तिन प्रभ सरणी दरि पड़ीआह ॥ मंघिरि प्रभु आराधणा बहुड़ि न जनमड़ीआह ॥१०॥

Baareh Maahaa Maanjh Mehalaa 5 Ghar 4 Ik Oankaar Sathigur Prasaadh || Manghir Maahi Sohandheeaa Har Pir Sang Baitharreeaah || Thin Kee Sobhaa Kiaa Ganee J Saahib Maelarreeaah || Than Man Mouliaa Raam Sio Sang Saadhh Sehaelarreeaah || Saadhh Janaa Thae Baaharee Sae Rehan Eikaelarreeaah || Thin Dhukh N Kabehoo Outharai Sae Jam Kai Vas Parreeaah || Jinee Raaviaa Prabh Aapanaa Sae Dhisan Nith Kharreeaah || Rathan Javaehar Laal Har Kanth Thinaa Jarreeaah || Naanak Baanshhai Dhhoorr Thin Prabh Saranee Dhar Parreeaah || Manghir Prabh Aaraadhhanaa Bahurr N Janamarreeaah ||10||

Meaning: Baarah Maahaa : The Twelve Months: Maajh, Fifth Mehl, Fourth House: One Universal Creator God. By The Grace Of The True Guru: In the month of Maghar, those who sit with their Beloved Husband Lord are beautiful. How can their glory be measured? Their Lord and Master blends them with Himself. Their bodies and minds blossom forth in the Lord; they have the companionship of the Holy Saints. Those who lack the Company of the Holy, remain all alone. Their pain never departs, and they fall into the grip of the Messenger of Death. Those who have ravished and enjoyed their God, are seen to be continually exalted and uplifted. They wear the Necklace of the jewels, emeralds and rubies of the Lord’s Name. Nanak seeks the dust of the feet of those who take to the Sanctuary of the Lord’s Door. Those who worship and adore God in Maghar, do not suffer the cycle of reincarnation ever again. ||10||

https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 16 November 2018
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.