Sandhia Vele Da Hukamnama Sri Darbar Sahib, Amritsar, Date 9 January 2019 Ang 606


Sandhya vele da Hukamnama Sri Darbar Sahib, Sri Amritsar, Ang 606, 09-Jan-2019


ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥  ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥  ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥  ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥

सोरठि महला ४ ॥  आपे स्रिसटि उपाइदा पिआरा करि सूरजु चंदु चानाणु ॥   आपि निताणिआ ताणु है पिआरा आपि निमाणिआ माणु ॥   आपि दइआ करि रखदा पिआरा आपे सुघड़ु सुजाणु ॥१॥   मेरे मन जपि राम नामु नीसाणु ॥   सतसंगति मिलि धिआइ तू हरि हरि बहुड़ि न आवण जाणु ॥ रहाउ ॥   आपे ही गुण वरतदा पिआरा आपे ही परवाणु ॥  आपे बखस कराइदा पिआरा आपे सचु नीसाणु ॥   आपे हुकमि वरतदा पिआरा आपे ही फुरमाणु ॥२॥

Sorat’h, Fourth Mehl: The Beloved Himself created the Universe; He made the light of the sun and the moon.   The Beloved Himself is the power of the powerless; He Himself is the honor of the dishonored. The Beloved Himself grants His Grace and protects us; He Himself is wise and all-knowing. ||1||   O my mind, chant the Name of the Lord, and receive His Insignia.   Join the Sat Sangat, the True Congregation, and meditate on the Lord, Har, Har; you shall not have to come and go in reincarnation again. ||Pause||   The Beloved Himself pervades His Glorious Praises, and He Himself approves them.   The Beloved Himself grants His forgiveness, and He Himself bestows the Insignia of Truth.  The Beloved Himself obeys His Will, and He Himself issues His Command. ||2||

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ।  ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ।  ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ॥੧॥  ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ॥ ਰਹਾਉ॥ ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ।  ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ।  ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ॥੨॥

हे भाई! वह प्यारा प्रभु आप ही सृष्टि की रचना करता है, और (संसार को) रोशन करने के लिए सूरज व् चंदर बनाता है।  प्रभु आप ही बेसहारों का सहारा है, जिस को कोई आदर मान नहीं देता उनको वह आदर मान देने वाला है। वह प्यारा प्रभु सुंदर आत्मिक बनावट वाला है, सब के दिलों की जानने वाला है, वह कृपा कर के सब की रक्षा करता है॥१॥ हे मेरे मन! परमात्मा का नाम सुमिरन किया कर। (नाम ही जीवन-सफ़र के लिए) राहदारी है। हे भाई! साध संगत में मिल कर तूँ परमात्मा का ध्यान धरा कर, (ध्यान की बरकत से) फिर जन्म मरण का चक्र नहीं रहेगा॥रहाउ॥ हे भाई! वह प्यारा प्रभु आप ही (जीवों को अपनें ) गुणों  की सौगात देता है, आप ही जीवों को अपनी हजूरी में कबूल करता है। प्रभु आप ही सब ऊपर कृपा करता है, वह आप ही (जीवों के लिए) सदा कायम रहने वाली प्रकाश की मीनार है।  वह प्यारा प्रभु आप ही (जीवों को) हुकम में चलाता है , आप ही हर जगह हुकम करता है॥२॥

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਗੁਰੂ ਰੂਪ ਸੰਗਤ ਜੀਓ !! Hukamnama Sahib Mobile Application📲 ਡਾਊਨਲੋਡ 📥 ਕਰਨ ਲਈ ਹੇਠਾਂ 👇 ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama

Written by jugrajsidhu in 9 January 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.