Sangrand Hukamnama – Mahina Magh (2019)

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਮਾਘ ਮਹੀਨੇ ਦੀ ਸੰਗਰਾਂਦ ਦਾ ਪਾਵਨ ਮੁੱਖਵਾਕ 14-01-2019


💐💐💐 ਸੰਗਰਾਂਦ ਹੁਕਮਨਾਮਾ 💐💐💐

#Sangrand #Hukamnama #Mahina #Maagh
#Sri #Darbar #Sahib #Amritsar

ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਮਾਘ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ। ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।

👏🏻ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।


ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥ {ਪੰਨਾ 136}

ਪਦ ਅਰਥ: ਮਾਘ = ਮਾਘ ਨਖ੍ਹਤ੍ਰ ਵਾਲੀ ਪੂਰਨਮਾਸੀ ਦਾ ਮਹੀਨਾ। ਮਾਘਿ = ਮਾਘ ਮਹੀਨੇ ਵਿਚ। {ਨੋਟ: ਇਸ ਮਹੀਨੇ ਦਾ ਪਹਿਲਾ ਦਿਨ ਹਿੰਦੂ-ਸ਼ਾਸਤ੍ਰਾਂ, ਅਨੁਸਾਰ ਬੜਾ ਪਵਿਤ੍ਰ ਹੈ, ਹਿੰਦੂ ਸੱਜਣ ਮਾਘੀ ਵਾਲੇ ਦਿਨ ਪ੍ਰਯਾਗ ਤੀਰਥ ਤੇ ਇਸ਼ਨਾਨ ਕਰਨਾ ਬਹੁਤ ਪੁੰਨ ਕੰਮ ਸਮਝਦੇ ਹਨ}। ਮਜਨੁ = ਚੁੱਭੀ। ਦਾਨੁ = ਨਾਮੁ ਦਾ ਦਾਨ। ਜਨਮ ਕਰਮ ਮਲੁ = ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ। ਗੁਮਾਨੁ = ਅਹੰਕਾਰ। ਕਾਮਿ = ਕਾਮ ਵਿਚ। ਕਰੋਧਿ = ਕ੍ਰੋਧ ਵਿਚ। ਮੋਹੀਐ = ਠੱਗੇ ਜਾਈਦਾ। ਸੁਆਨੁ = ਕੁੱਤਾ। ਮਾਰਗਿ = ਰਸਤੇ ਉੱਤੇ। ਉਸਤਤਿ = ਸੋਭਾ। ਅਠਸਠਿ = ਅਠਾਹਠ। ਪਰਵਾਨੁ = ਮੰਨਿਆ-ਪ੍ਰਮੰਨਿਆ (ਧਾਰਮਿਕ ਕੰਮ) । ਕਰਿ = ਕਰ ਕੇ। ਸੁਜਾਨੁ = ਸਿਆਣਾ। ਕਾਂਢੀਅਹਿ = ਆਖੇ ਜਾਂਦੇ ਹਨ।

ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ। (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) । ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ। ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਗੁਰੂ ਰੂਪ ਸੰਗਤ ਜੀਓ !! Hukamnama Sahib Mobile Application ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama

Written by jugrajsidhu in 14 January 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.