Hukamnama Sri Darbar Sahib, Amritsar, Date 17 April 2019 Ang 604


Sachkhand Sri Harmandir Sahib Sri Amritsar Vekha Hoea Amrit Wela Da Mukhwak:17-April-2019


ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

ਪਦਅਰਥ: ਆਪੇ = ਆਪ ਹੀ। ਵਰਤਦਾ = (ਹਰ ਥਾਂ) ਮੌਜੂਦ ਹੈ। ਅਪਾਹੁ = ਅ = ਪਾਹੁ, ਪਾਹ ਤੋਂ ਰਹਿਤ, ਨਿਰਲੇਪ। ਸਾਚਾ = ਸਦਾ ਕਾਇਮ ਰਹਿਣ ਵਾਲਾ। ਸਾਹੁ = ਸ਼ਾਹੂਕਾਰ, ਵਣਜਾਰਿਆਂ ਨੂੰ ਰਾਸਿ ਦੇਣ ਵਾਲਾ। ਸਚੁ = ਸਦਾ-ਥਿਰ। ਵੇਸਾਹੁ = ਰਾਸਿ = ਪੂੰਜੀ, ਸਰਮਾਇਆ।੧। ਮਨ = ਹੇ ਮਨ! ਸਲਾਹ = ਸਿਫ਼ਤਿ-ਸਾਲਾਹ। ਤੇ = ਤੋਂ, ਦੀ ਰਾਹੀਂ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਅਗਮ = ਅਪਹੁੰਚ। ਅਥਾਹ = ਜਿਸ ਦੀ ਹੋਂਦ ਦੀ ਡੂੰਘਾਈ ਨਹੀਂ ਲੱਭੀ ਜਾ ਸਕਦੀ।ਰਹਾਉ। ਸੁਣਿ = ਸੁਣ ਕੇ। ਵੇਖਦਾ = ਸੰਭਾਲ ਕਰਦਾ ਹੈ। ਮੁਖਿ = ਮੂੰਹ ਤੋਂ। ਮੁਹਾਹੁ = ਮੋਹ ਲੈਣ ਵਾਲਾ ਬੋਲ, ਮਿੱਠਾ ਬੋਲ। ਉਝੜਿ = ਗ਼ਲਤ ਰਸਤੇ ਤੇ। ਸਭੁ = ਹਰ ਥਾਂ।੨। ਸਿਰਿ = ਸਿਰਿ ਸਿਰਿ, ਹਰੇਕ ਦੇ ਸਿਰ ਉਤੇ। ਧੰਧੜੈ = ਧੰਧੇ ਵਿਚ। ਲਾਹੁ = ਲਾਂਦਾ ਹੈ। ਸਾਖਤੀ = ਬਣਤਰ, ਰਚਨਾ। ਮਰਿ ਜਾਹੁ = ਮਰ ਜਾਂਦਾ ਹੈ। ਪਾਤਣੀ = ਪੱਤਣ ਦਾ ਮਲਾਹ।੩। ਸਾਗਰੁ = ਸਮੁੰਦਰ। ਬੋਹਿਥਾ = ਜਹਾਜ਼। ਖੇਵਟੁ = ਮਲਾਹ। ਚੜਿ = (ਜਹਾਜ਼ ਵਿਚ) ਚੜ੍ਹ ਕੇ। ਚੋਜ = ਕੌਤਕ = ਤਮਾਸ਼ੇ। ਕਰਿ = ਕਰ ਕੇ। ਬਖਸਿ = ਬਖ਼ਸ਼ਸ਼ ਕਰ ਕੇ, ਦਇਆ ਕਰ ਕੇ।੪।

ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥

अर्थ: हे (मेरे) मन! सदा परमात्मा का नाम सिमरा कर, सिफत सालाह किया कर। (हे भाई!) गुरू की मेहर से ही वह प्यारा प्रभू मिल सकता है, जो आत्मिक जीवन देने वाला है, जो अपहुँच है, और जो बहुत गहरा है। रहाउ। हे भाई! प्रभू स्वयं ही हर जगह मौजूद है (व्यापक होते हुए भी) प्रभू स्वयं ही निर्लिप (भी) है। जगत-बणजारा प्रभू स्वयं ही है (जगत-बणजारे को राशि-पूँजी देने वाला भी) सदा कायम रहने वाला प्रभू स्वयं ही शाहूकार है। प्रभू स्वयं ही वणज है, स्वयं ही व्यापार करने वाला है, स्वयं ही सदा-स्थिर रहने वाली राशि-पूँजी है।1। हे भाई! प्रभू स्वयं ही (जीवों की अरदासें) सुन के सब की संभाल करता है, स्वयं ही मुँह से (जीवों को ढाढस देने के लिए) मीठे बोल बोलता है। प्यारा प्रभू सवयं ही (जीवों को) गलत राह पर डाल देता है, स्वयं ही (जिंदगी का सही) रास्ता दिखाता है। हे भाई! हर जगह प्रभू स्वयं ही स्वयं है (इतने कुछ का मालिक होते हुए भी) प्रभू बेपरवाह रहता है।2। हे भाई! प्रभू खुद ही (सब जीवों को) पैदा करता है, स्वयं ही हरेक जीव को माया के चक्कर में लगाए रखता है, प्रभू खुद ही (जीवों की) बनतर बनाता है, खुद ही मारता है, (तो उसका पैदा किया हुआ जीव) मर जाता है। प्रभू खुद ही (संसार नदी पर) पक्तन है, खुद ही मल्लाह है, खुद ही (जीवों को) पार लंघाता है।3। हे भाई! प्रभू खुद ही (संसार-) समुंद्र है, खुद ही जहाज है, खुद ही गुरू-मल्लाह हो के जहाज़ को चलाता है। प्रभू खुद ही (जहाज़ में) चढ़ के पार होता है। प्रभू-पातशाह करिश्मे-तमाशे करके खुद ही (इन तमाशों को) देख रहा है। हे नानक! (कह–) प्रभू खुद ही (सदा) दया का श्रोत है, खुद ही कृपा करके (अपने पैदा किए हुए जीवों को अपने साथ) मिला लेता है।4।1।

Sorath Mehalaa 4 Ghar 1 Ik Oankaar Sathigur Prasaadh || Aapae Aap Varathadhaa Piaaraa Aapae Aap Apaahu || Vanajaaraa Jag Aap Hai Piaaraa Aapae Saachaa Saahu || Aapae Vanaj Vaapaareeaa Piaaraa Aapae Sach Vaesaahu ||1|| Jap Man Har Har Naam Salaah || Gur Kirapaa Thae Paaeeai Piaaraa Anmrith Agam Athhaah || Rehaao || Aapae Sun Sabh Vaekhadhaa Piaaraa Mukh Bolae Aap Muhaahu || Aapae Oujharr Paaeidhaa Piaaraa Aap Vikhaalae Raahu || Aapae Hee Sabh Aap Hai Piaaraa Aapae Vaeparavaahu ||2|| Aapae Aap Oupaaeidhaa Piaaraa Sir Aapae Dhhandhharrai Laahu || Aap Karaaeae Saakhathee Piaaraa Aap Maarae Mar Jaahu || Aapae Pathan Paathanee Piaaraa Aapae Paar Langhaahu ||3|| Aapae Saagar Bohithhaa Piaaraa Gur Khaevatt Aap Chalaahu || Aapae Hee Charr Langhadhaa Piaaraa Kar Choj Vaekhai Paathisaahu || Aapae Aap Dhaeiaal Hai Piaaraa Jan Naanak Bakhas Milaahu ||4||1||

Meaning: Sorat’h, Fourth Mehl, First House:
One Universal Creator God. By The Grace Of The True Guru: My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. ||1|| O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. ||Pause|| The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. ||2|| The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. ||3|| The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. ||4||1||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

 

Written by jugrajsidhu in 17 April 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.