AMRIT VELE DA HUKAMNAMA SRI DARBAR SAHIB, AMRITSAR, ANG 678, 22-Apr-2019
ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
धनासरी महला ५ घरु ६ ੴ सतिगुर प्रसादि ॥ सुनहु संत पिआरे बिनउ हमारे जीउ ॥ हरि बिनु मुकति न काहू जीउ ॥ रहाउ ॥ मन निरमल करम करि तारन तरन हरि अवरि जंजाल तेरै काहू न काम जीउ ॥ जीवन देवा पारब्रहम सेवा इहु उपदेसु मो कउ गुरि दीना जीउ ॥१॥ तिसु सिउ न लाईऐ हीतु जा को किछु नाही बीतु अंत की बार ओहु संगि न चालै ॥ मनि तनि तू आराध हरि के प्रीतम साध जा कै संगि तेरे बंधन छूटै ॥२॥ गहु पारब्रहम सरन हिरदै कमल चरन अवर आस कछु पटलु न कीजै ॥ सोई भगतु गिआनी धिआनी तपा सोई नानक जा कउ किरपा कीजै ॥३॥१॥२९॥
Dhanaasaree, Fifth Mehl, Sixth House: One Universal Creator God. By The Grace Of The True Guru: Listen, O Dear Beloved Saints, to my prayer. Without the Lord, no one is liberated. ||Pause|| O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. ||1|| Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. ||2|| In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. ||3||1||29||
ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ। ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥ ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ}। ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥ ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ। ਸੰਗਿ = ਨਾਲ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥ ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥
ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥
राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 । हे
भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!