Amrit Vele Da Hukamnama Sri Darbar Sahib, Amritsar, Date 18 May 2019 Ang 551


Sachkhand Sri Harmandir Sahib Amritsar Vikhe Hoea Amrit Wele Da Mukhwak: 18-05-19


ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

ਅਰਥ: ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ। ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ।੧। (ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ। ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ। ਹੇ ਨਾਨਕ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ।੨। ਸਾਰੇ ਵੇਦ ਪੁਰਾਣ ਤੇ ਸ਼ਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ।੮।

सलोक मः ३ ॥ गुरमुखि प्रभु सेवहि सद साचा अनदिनु सहजि पिआरि ॥ सदा अनंदि गावहि गुण साचे अरधि उरधि उरि धारि ॥ अंतरि प्रीतमु वसिआ धुरि करमु लिखिआ करतारि ॥ नानक आपि मिलाइअनु आपे किरपा धारि ॥१॥ मः ३ ॥ कहिऐ कथिऐ न पाईऐ अनदिनु रहै सदा गुण गाइ ॥ विणु करमै किनै न पाइओ भउकि मुए बिललाइ ॥ गुर कै सबदि मनु तनु भिजै आपि वसै मनि आइ ॥ नानक नदरी पाईऐ आपे लए मिलाइ ॥२॥ पउड़ी ॥ आपे वेद पुराण सभि सासत आपि कथै आपि भीजै ॥ आपे ही बहि पूजे करता आपि परपंचु करीजै ॥ आपि परविरति आपि निरविरती आपे अकथु कथीजै ॥ आपे पुंनु सभु आपि कराए आपि अलिपतु वरतीजै ॥ आपे सुखु दुखु देवै करता आपे बखस करीजै ॥८॥

अर्थ: सतिगुरू के सन्मुख रहने वाले मनुष्य हर समय सहज अवस्था में लिव जोड़ के (भाव, सदा एकाग्रचिक्त रहके) सदा सच्चे प्रभू को सिमरते हैं, और ऊपर-नीचे हर जगह व्यापक हरी को हृदय में परो के चढ़दीकला में (रह के) सदा सच्चे की सिफत सालाह करते हैं। धुर से ही करतार ने (उनके लिए) बख्शिशों (का फुरमान) लिख दिया है (इसलिए) उनके हृदय में प्यारा प्रभू बसता है। हे नानक! उस प्रभू ने स्वयं ही कृपा करके उन्हें अपने में मिला लिया है।1। (जब तक सतिगुरू के शबद द्वारा हृदय ना भीगे और प्रभू की बख्शिश का भागी ना बने, तब तक) (चाहे) हर वक्त सदा गुण गाता रहे, (इस तरह) कहते हुए हाथ नहीं आता, मेहर के बिना किसी को नहीं मिला, कई रोते-कुरलाते मर-खप गए हैं। सतिगुरू के शबद से ही मन और तन भीगता है और प्रभू हृदय में बसता है। हे नानक! प्रभू अपनी कृपा-दृष्टि से ही मिलता है, वह स्वयं ही (जीव को) अपने साथ मिलाता है।2। सारे वेद-पुराण व शास्त्र प्रभू स्वयं ही रचने वाला है, खुद ही इनकी कथा करता है और खुद ही (सुन के) प्रसन्न होता है, हरी स्वयं ही बैठ के (पुराण आदिक मतानुसार) पूजा करता है और स्वयं ही (अन्य) पसारा पसारता है। खुद ही संसार में खचित हो रहा है और खुद ही इससे किनारा किए बैठा है और कथन से परे अपना आप खुद ही बयान करता है। पुंन भी आप ही करवाता है, फिर (पाप) पुंन से निर्लिप भी आप ही वरतता है, आप ही प्रभू सुख-दुख देता है और आप ही मेहर करता है।8।

SHALOK, THIRD MEHL: The Gurmukhs serve God forever; night and day, they are intuitively absorbed in the Love of the True One. They are in bliss forever, singing the Glorious Praises of the True Lord; in this world and in the next, they keep Him clasped to their hearts. Their Beloved dwells deep within; the Creator pre-ordained this karma. O Nanak, He blends them into Himself; He Himself showers His Mercy upon them. ||1|| THIRD MEHL: By merely talking and speaking, He is not found. Night and day, sing His Glorious Praises forever. Without His Grace, no one finds Him; many have died barking and bewailing. When the mind and body are drenched with the Word of the Guru’s Shabad, the Lord Himself comes to dwell in the mind. O Nanak, by His Grace, He is found; He unites us in His Union. ||2|| PAUREE: He Himself is the Vedas, the Puraanas and all the Shaastras; He Himself recites them, and He Himself is pleased. He Himself sits down to worship, and He Himself creates the world. He Himself is the householder, and He Himself is the renunciate; He Himself speaks the Unspoken. He Himself is all goodness, and He Himself causes us to act; He Himself remains detached. He Himself grants pleasure and pain; the Creator Himself bestows His blessings.||8||

 

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਗੁਰੂ ਰੂਪ ਸੰਗਤ ਜੀਓ !! Hukamnama Sahib Mobile Application ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama

 

Written by jugrajsidhu in 18 May 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.