Amrit Vele Da Hukamnama Sri Darbar Sahib, Amritsar, Date 19 May 2019 Ang 821


Sachkhand Sri Harmandir Sahib Amritsar Vikhe Hoea Amrit Wele Da Mukhwak 19-05-19


ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥

ਅਰਥ: ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ।੧।ਰਹਾਉ। (ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ।੧। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ। ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ। (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ-ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ।੨। (ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ। ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ।੩। ਹੇ ਨਾਨਕ! ਆਖ-(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧।੯੭।

रागु बिलावलु महला ५ चउपदे दुपदे घरु ७ ੴ सतिगुर प्रसादि ॥ सतिगुर सबदि उजारो दीपा ॥ बिनसिओ अंधकार तिह मंदरि रतन कोठड़ी खुल्ही अनूपा ॥१॥ रहाउ ॥ बिसमन बिसम भए जउ पेखिओ कहनु न जाइ वडिआई ॥ मगन भए ऊहा संगि माते ओति पोति लपटाई ॥१॥ आल जाल नही कछू जंजारा अह्मबुधि नही भोरा ॥ ऊचन ऊचा बीचु न खीचा हउ तेरा तूं मोरा ॥२॥ एकंकारु एकु पासारा एकै अपर अपारा ॥ एकु बिसथीरनु एकु स्मपूरनु एकै प्रान अधारा ॥३॥ निरमल निरमल सूचा सूचो सूचा सूचो सूचा ॥ अंत न अंता सदा बेअंता कहु नानक ऊचो ऊचा ॥४॥१॥८७॥

अर्थ: हे भाई! जिस मन-मन्द्रिर में गुरू के शबद-दीप से (आत्मिक जीवन का) प्रकाश हो जाता है, उस मन-मन्दिर में आत्मिक गुण-रत्नों की बहुत ही सुंदर कोठड़ी खुल जाती है (जिसकी बरकति से नीच जीवन वाले) अंधकार का वहाँ से नाश हो जाता है।1। रहाउ। (गुरू शबद-दीपक की रौशनी में) जब (अंदर बस रहे) प्रभू के दर्शन होते हैं तब मेर-तेर वाली सारी सुधें भूल जाती हैं, पर उस अवस्था की महानता बयान नहीं की जा सकती। जैसे ताने-पेटे के उने हुए धागे आपस में मिले होते हैं, वैसे ही उस प्रभू में ही सुरति डूब जाती है, उस प्रभू के चरणों में ही मस्त हो जाते हैं, उसके चरणों से ही चिपके रहते हैं।1। (हे भाई! गुरू के शबद-दीपक से जब मन-मन्दिर में प्रकाश होता है, तब उस अवस्था में) गृहस्त के मोह के जाल और झमेले महिसूस ही नहीं होते, अंदर कहीं रक्ती भर भी ‘मैं मैं’ करने वाली बुद्धि नहीं रह जाती। तब मन-मन्दिर में वह महान ऊँचा परमात्मा ही बसता दिखाई देता है, उससे कोई पर्दा नहीं रह जाता। (उस वक्त उसे यही कहते हैं-हे प्रभू!) मैं तेरा (दास) हूँ, तू मेरा (मालिक) है।2। (हे भाई! गुरू के शबद-दीपक से जब मन-मन्दिर में आत्मिक जीवन का प्रकाश होता है, तब बाहर जगत में भी) एक ही सर्व-व्यापक बेअंत परमात्मा स्वयं ही स्वयं पसरा हुआ दिखाई देता है। वह स्वयं ही बिखरा हुआ (उसका विस्तार) और व्यापक प्रतीत होता है, वही जीवों की जिंदगी का आसरा दिखता है।3। हे नानक! कह- (जब मन-मन्दिर में गुर-शबद-दीपक का प्रकाश होता है तब ये स्पष्ट रूप से दिखाई दे जाता है कि) परमात्मा महान पवित्र है, महान स्वच्छ है, उसका कभी अंत नहीं पड़ सकता, वह सदा ही बेअंत है, और ऊँचों से ऊँचा है (उस जैसा ऊँचा और कोई नहीं)।4।1।87।

Raag Bilaaval Mehalaa 5 Choupadhae Dhupadhae Ghar 7 Ik Oankaar Sathigur Prasaadh || Sathigur Sabadh Oujaaro Dheepaa || Binasiou Andhhakaar Thih Mandhar Rathan Kotharree Khulhee Anoopaa ||1|| Rehaao || Bisaman Bisam Bheae Jo Paekhiou Kehan N Jaae Vaddiaaee || Magan Bheae Oohaa Sang Maathae Outh Poth Lapattaaee ||1||Aal Jaal Nehee Kashhoo Janjaaraa Ahanbudhh Nehee Bhoraa || Oochan Oochaa Beech N Kheechaa Ho Thaeraa Thoon Moraa ||2|| Eaekankaar Eaek Paasaaraa Eaekai Apar Apaaraa || Eaek Bisathheeran Eaek Sanpooran Eaekai Praan Adhhaaraa ||3|| Niramal Niramal Soochaa Soocho Soochaa Soocho Soochaa || Anth N Anthaa Sadhaa Baeanthaa Kahu Naanak Oocho Oochaa ||4||1||87||

Meaning: Raag Bilaaval, Fifth Mehl, Chau-Padas And Du-Padas, Seventh House: One Universal Creator God. By The Grace Of The True Guru: The Shabad, the Word of the True Guru, is the light of the lamp. It dispels the darkness from the body-mansion, and opens the beautiful chamber of jewels. ||1||Pause|| I was wonderstruck and astonished, when I looked inside; I cannot even describe its glory and grandeur. I am intoxicated and enraptured with it, and I am wrapped in it, through and through. ||1|| No worldly entanglements or snares can trap me, and no trace of egotistical pride remains. You are the highest of the high, and no curtain separates us; I am Yours, and You are mine. ||2|| The One Creator Lord created the expanse of the one universe; the One Lord is unlimited and infinite. The One Lord pervades the one universe; the One Lord is totally permeating everywhere; the One Lord is the Support of the breath of life. ||3|| He is the most immaculate of the immaculate, the purest of the pure, so pure, so pure. He has no end or limitation; He is forever unlimited. Says Nanak, He is the highest of the high. ||4||1||87||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਗੁਰੂ ਰੂਪ ਸੰਗਤ ਜੀਓ !! Hukamnama Sahib Mobile Application📲 ਡਾਊਨਲੋਡ 📥 ਕਰਨ ਲਈ ਹੇਠਾਂ 👇 ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama

 

Written by jugrajsidhu in 19 May 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.