Sachkhand Sri Harmandir Sahib Sri Amritsar Sahib Ji Vekha Hoea Amrit Wele Da Mukhwak: 27-June-2019
ਰਾਮਕਲੀ ਮਹਲਾ ੧ ॥ ਅੰਤਰਿ ਉਤਭੁਜੁ ਅਵਰੁ ਨ ਕੋਈ ॥ ਜੋ ਕਹੀਐ ਸੋ ਪ੍ਰਭ ਤੇ ਹੋਈ ॥ ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥ ਉਤਪਤਿ ਪਰਲਉ ਅਵਰੁ ਨ ਕੋਈ ॥੧॥ ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥ ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ ਰਹਾਉ ॥ ਨਾਮੁ ਰਤਨੁ ਹੀਰਾ ਨਿਰਮੋਲੁ ॥ ਸਾਚਾ ਸਾਹਿਬੁ ਅਮਰੁ ਅਤੋਲੁ ॥ ਜਿਹਵਾ ਸੂਚੀ ਸਾਚਾ ਬੋਲੁ ॥ ਘਰਿ ਦਰਿ ਸਾਚਾ ਨਾਹੀ ਰੋਲੁ ॥੨॥ ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥ ਨਾਮੁ ਬਿਸਾਰਿ ਪਚਹਿ ਅਭਿਮਾਨੁ ॥ ਨਾਮ ਬਿਨਾ ਕਿਆ ਗਿਆਨ ਧਿਆਨੁ ॥ ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥ ਹਠੁ ਅਹੰਕਾਰੁ ਕਰੈ ਨਹੀ ਪਾਵੈ ॥ ਪਾਠ ਪੜੈ ਲੇ ਲੋਕ ਸੁਣਾਵੈ ॥ ਤੀਰਥਿ ਭਰਮਸਿ ਬਿਆਧਿ ਨ ਜਾਵੈ ॥ ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥ ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥ ਮਨੂਆ ਡੋਲੈ ਨਰਕੇ ਪਾਈ ॥ ਜਮ ਪੁਰਿ ਬਾਧੋ ਲਹੈ ਸਜਾਈ ॥ ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥੫॥ ਸਿਧ ਸਾਧਿਕ ਕੇਤੇ ਮੁਨਿ ਦੇਵਾ ॥ ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥ ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥ ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥ ਕਰਮਿ ਮਿਲੈ ਪਾਵੈ ਸਚੁ ਨਾਉ ॥ ਤੁਮ ਸਰਣਾਗਤਿ ਰਹਉ ਸੁਭਾਉ ॥ ਤੁਮ ਤੇ ਉਪਜਿਓ ਭਗਤੀ ਭਾਉ ॥ ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥ ਹਉਮੈ ਗਰਬੁ ਜਾਇ ਮਨ ਭੀਨੈ ॥ ਝੂਠਿ ਨ ਪਾਵਸਿ ਪਾਖੰਡਿ ਕੀਨੈ ॥ ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥ ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥
ਅਰਥ: ਸਾਡਾ ਪਾਲਣਹਾਰ ਪ੍ਰਭੂ ਬੜਾ ਅਥਾਹ ਹੈ ਤੇ ਵੱਡੇ ਜਿਗਰੇ ਵਾਲਾ ਹੈ। ਜਿਸ ਭੀ ਮਨੁੱਖ ਨੇ (ਉਸ ਦਾ ਨਾਮ) ਜਪਿਆ ਹੈ ਉਸੇ ਨੇ ਹੀ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ। ਪਰਮਾਤਮਾ ਦੇ ਨਾਮ ਵਿਚ ਜੁੜਿਆਂ ਮੌਤ ਦਾ ਡਰ ਨਹੀਂ ਪੋਂਹਦਾ।1। ਰਹਾਉ। (ਉਹ ਪਰਮਾਤਮਾ ਐਸਾ ਹੈ ਕਿ) ਸ੍ਰਿਸ਼ਟੀ ਦੀ ਉਤਪੱਤੀ (ਦੀ ਤਾਕਤ) ਉਸ ਦੇ ਆਪਣੇ ਅੰਦਰ ਹੀ ਹੈ (ਉਤਪੱਤੀ ਕਰਨ ਵਾਲਾ) ਹੋਰ ਕੋਈ ਭੀ ਨਹੀਂ ਹੈ। ਜਿਸ ਭੀ ਚੀਜ਼ ਦਾ ਨਾਮ ਲਿਆ ਜਾਏ ਉਹ ਪਰਮਾਤਮਾ ਤੋਂ ਹੀ ਪੈਦਾ ਹੋਈ ਹੈ। ਉਹੀ ਮਾਲਕ ਜੁਗਾਂ ਜੁਗਾਂ ਵਿਚ ਸਦਾ-ਥਿਰ ਚਲਿਆ ਆ ਰਿਹਾ ਹੈ। ਜਗਤ ਦੀ ਉਤਪੱਤੀ ਤੇ ਜਗਤ ਦਾ ਨਾਸ ਕਰਨ ਵਾਲਾ (ਉਸ ਤੋਂ ਬਿਨਾ) ਕੋਈ ਹੋਰ ਨਹੀਂ ਹੈ।1। ਪਰਮਾਤਮਾ ਦਾ ਨਾਮ (ਇਕ ਐਸਾ) ਰਤਨ ਹੈ ਹੀਰਾ ਹੈ ਜਿਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ (ਜੋ ਕਿਸੇ ਕੀਮਤ ਤੋਂ ਨਹੀਂ ਮਿਲ ਸਕਦਾ) ; ਉਹ ਸਦਾ-ਥਿਰ ਰਹਿਣ ਵਾਲਾ ਮਾਲਕ ਹੈ ਉਹ ਕਦੇ ਮਰਨ ਵਾਲਾ ਨਹੀਂ ਹੈ, ਉਸ ਦੇ ਵਡੱਪਣ ਨੂੰ ਤੋਲਿਆ ਨਹੀਂ ਜਾ ਸਕਦਾ। ਜੇਹੜੀ ਜੀਭ (ਉਸ ਅਮਰ ਅਡੋਲ ਪ੍ਰਭੂ ਦੀ ਸਿਫ਼ਤਿ ਸਾਲਾਹ ਦਾ) ਬੋਲ ਬੋਲਦੀ ਹੈ ਉਹ ਸੁੱਚੀ ਹੈ। ਸਿਫ਼ਤਿ-ਸਾਲਾਹ ਕਰਨ ਵਾਲੇ ਬੰਦੇ ਨੂੰ ਅੰਦਰ ਬਾਹਰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ, ਇਸ ਬਾਰੇ ਉਸ ਨੂੰ ਕੋਈ ਭੁਲੇਖਾ ਨਹੀਂ ਲੱਗਦਾ।2। ਅਨੇਕਾਂ ਬੰਦੇ (ਗ੍ਰਿਹਸਤ ਤਿਆਗ ਕੇ) ਜੰਗਲਾਂ ਵਿਚ ਜਾ ਬੈਠਦੇ ਹਨ, ਪਹਾੜ ਵਿਚ (ਗੁਫ਼ਾ ਆਦਿਕ) ਥਾਂ (ਬਣਾ ਕੇ) ਬੈਠਦੇ ਹਨ (ਆਪਣੇ ਇਸ ਉੱਦਮ ਦਾ) ਮਾਣ (ਭੀ) ਕਰਦੇ ਹਨ, ਪਰ ਪਰਮਾਤਮਾ ਦਾ ਨਾਮ ਵਿਸਾਰ ਕੇ ਉਹ ਖ਼ੁਆਰ (ਹੀ) ਹੁੰਦੇ ਹਨ। ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿ ਕੇ ਕੋਈ ਗਿਆਨ-ਚਰਚਾ ਤੇ ਕੋਈ ਸਮਾਧੀ ਕਿਸੇ ਅਰਥ ਨਹੀਂ। ਜੇਹੜੇ ਮਨੁੱਖ ਗੁਰੂ ਦੇ ਰਸਤੇ ਤੁਰਦੇ ਹਨ (ਤੇ ਨਾਮ ਜਪਦੇ ਹਨ) ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ।3। (ਜੇਹੜਾ ਮਨੁੱਖ ਇਕਾਗ੍ਰਤਾ ਆਦਿਕ ਵਾਸਤੇ ਸਰੀਰ ਉਤੇ ਕੋਈ) ਧੱਕਾ-ਜ਼ੋਰ ਕਰਦਾ ਹੈ (ਤੇ ਇਸ ਉੱਦਮ ਦਾ) ਮਾਣ (ਭੀ) ਕਰਦਾ ਹੈ, ਉਹ ਪਰਮਾਤਮਾ ਨੂੰ ਨਹੀਂ ਮਿਲ ਸਕਦਾ। ਜੇਹੜਾ ਮਨੁੱਖ (ਲੋਕ-ਵਿਖਾਵੇ ਦੀ ਖ਼ਾਤਰ) ਧਾਰਮਿਕ ਪੁਸਤਕਾਂ ਪੜ੍ਹਦਾ ਹੈ, ਪੁਸਤਕਾਂ ਲੈ ਕੇ ਲੋਕਾਂ ਨੂੰ (ਹੀ) ਸੁਣਾਂਦਾ ਹੈ, ਕਿਸੇ ਤੀਰਥ ਉਤੇ (ਭੀ ਇਸ਼ਨਾਨ ਵਾਸਤੇ) ਜਾਂਦਾ ਹੈ (ਇਸ ਤਰ੍ਹਾਂ) ਉਸ ਦਾ ਕਾਮਾਦਿਕ ਰੋਗ ਦੂਰ ਨਹੀਂ ਹੋ ਸਕਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਮਨੁੱਖ ਆਤਮਕ ਆਨੰਦ ਨਹੀਂ ਮਾਣ ਸਕਦਾ।4। (ਬਨ-ਵਾਸ, ਡੂਗਰ-ਵਾਸ, ਹਠ, ਨਿਗ੍ਰਹ, ਤੀਰਥ-ਇਸ਼ਨਾਨ ਆਦਿਕ) ਜਤਨ ਮਨੁੱਖ ਕਰਦਾ ਹੈ, ਅਜੇਹੇ ਕਿਸੇ ਭੀ ਤਰੀਕੇ ਨਾਲ ਕਾਮ-ਵਾਸਨਾ ਰੋਕੀ ਨਹੀਂ ਜਾ ਸਕਦੀ, ਮਨ ਡੋਲਦਾ ਹੀ ਰਹਿੰਦਾ ਹੈ ਤੇ ਜੀਵ ਨਰਕ ਵਿਚ ਹੀ ਪਿਆ ਰਹਿੰਦਾ ਹੈ, ਕਾਮ-ਵਾਸ਼ਨਾ ਆਦਿਕ ਵਿਕਾਰਾਂ ਵਿਚ ਬੱਝਾ ਹੋਇਆ ਜਮਰਾਜ ਦੀ ਪੁਰੀ ਵਿਚ (ਆਤਮਕ ਕਲੇਸ਼ਾਂ ਦੀ) ਸਜ਼ਾ ਭੁਗਤਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਜਿੰਦ ਵਿਕਾਰਾਂ ਵਿਚ ਸੜਦੀ ਭੁੱਜਦੀ ਰਹਿੰਦੀ ਹੈ।5 ਅਨੇਕਾਂ ਸਿੱਧ ਸਾਧਿਕ ਰਿਸ਼ੀ ਮੁਨੀ (ਹਠ ਨਿਗ੍ਰਹ ਆਦਿਕ ਕਰਦੇ ਹਨ ਪਰ) ਹਠ ਨਿਗ੍ਰਹ ਨਾਲ ਅੰਦਰਲੀ ਵਿਖੇਪਤਾ ਨੂੰ ਮਿਟਾ ਨਹੀਂ ਸਕਦੇ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਵਿਚਾਰ-ਮੰਡਲ ਵਿਚ ਟਿਕਾ ਕੇ ਗੁਰੂ ਦੀ (ਦੱਸੀ) ਸੇਵਾ (ਦਾ ਉੱਦਮ) ਗ੍ਰਹਿਣ ਕਰਦੇ ਹਨ ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ (ਭਾਵ, ਇੰਦ੍ਰਿਆਂ ਵਿਚ) ਪਵਿਤ੍ਰਤਾ ਆ ਜਾਂਦੀ ਹੈ, ਉਹਨਾਂ ਦੇ ਅੰਦਰ ਅਹੰਕਾਰ ਦਾ ਅਭਾਵ ਹੋ ਜਾਂਦਾ ਹੈ।6। ਜਿਸ ਮਨੁੱਖ ਨੂੰ ਆਪਣੀ ਮੇਹਰ ਨਾਲ ਪਰਮਾਤਮਾ ਮਿਲਦਾ ਹੈ ਉਹ ਸਦਾ-ਥਿਰ ਪ੍ਰਭੂ-ਨਾਮ (ਦੀ ਦਾਤਿ) ਪ੍ਰਾਪਤ ਕਰਦਾ ਹੈ। (ਹੇ ਪ੍ਰਭੂ!) ਮੈਂ ਭੀ ਤੇਰੀ ਸਰਨ ਆ ਟਿਕਿਆ ਹਾਂ (ਤਾ ਕਿ ਤੇਰੇ ਚਰਨਾਂ ਦਾ) ਸ੍ਰੇਸ਼ਟ ਪ੍ਰੇਮ (ਮੈਂ ਹਾਸਲ ਕਰ ਸਕਾਂ) । (ਜੀਵ ਦੇ ਅੰਦਰ) ਤੇਰੀ ਭਗਤੀ ਤੇਰਾ ਪ੍ਰੇਮ ਤੇਰੀ ਮੇਹਰ ਨਾਲ ਹੀ ਪੈਦਾ ਹੁੰਦੇ ਹਨ। ਹੇ ਹਰੀ! (ਜੇ ਤੇਰੀ ਮੇਹਰ ਹੋਵੇ ਤਾਂ) ਮੈਂ ਗੁਰੂ ਦੀ ਸਰਨ ਪੈ ਕੇ ਤੇਰੇ ਨਾਮ ਦਾ ਜਾਪ ਜਪਦਾ ਰਹਾਂ।7। ਜੇ ਜੀਵ ਦਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਭਿੱਜ ਜਾਏ ਤਾਂ ਅੰਦਰੋਂ ਹਉਮੈ ਅਹੰਕਾਰ ਦੂਰ ਹੋ ਜਾਂਦਾ ਹੈ, ਪਰ (ਨਾਮ-ਰਸ ਵਿਚ ਭਿੱਜਣ ਦੀ ਇਹ ਦਾਤਿ) ਝੂਠ ਦੀ ਰਾਹੀਂ ਜਾਂ ਪਖੰਡ ਕੀਤਿਆਂ ਕੋਈ ਭੀ ਨਹੀਂ ਪ੍ਰਾਪਤ ਕਰ ਸਕਦਾ। ਗੁਰੂ ਦੇ ਸ਼ਬਦ ਤੋਂ ਬਿਨਾ ਪਰਮਾਤਮਾ ਦਾ ਦਰਬਾਰ ਨਹੀਂ ਲੱਭ ਸਕਦਾ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ ਜਗਤ ਦੇ ਮੂਲ ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਪ੍ਰਭੂ ਦੇ ਗੁਣਾਂ ਦੀ ਵਿਚਾਰ (ਦਾ ਸੁਭਾਉ) ਪ੍ਰਾਪਤ ਕਰ ਲੈਂਦਾ ਹੈ।8।6।
रामकली महला १ ॥ अंतरि उतभुजु अवरु न कोई ॥ जो कहीऐ सो प्रभ ते होई ॥ जुगह जुगंतरि साहिबु सचु सोई ॥ उतपति परलउ अवरु न कोई ॥१॥ ऐसा मेरा ठाकुरु गहिर ग्मभीरु ॥ जिनि जपिआ तिन ही सुखु पाइआ हरि कै नामि न लगै जम तीरु ॥१॥ रहाउ ॥ नामु रतनु हीरा निरमोलु ॥ साचा साहिबु अमरु अतोलु ॥ जिहवा सूची साचा बोलु ॥ घरि दरि साचा नाही रोलु ॥२॥ इकि बन महि बैसहि डूगरि असथानु ॥ नामु बिसारि पचहि अभिमानु ॥ नाम बिना किआ गिआन धिआनु ॥ गुरमुखि पावहि दरगहि मानु ॥३॥ हठु अहंकारु करै नही पावै ॥ पाठ पड़ै ले लोक सुणावै ॥ तीरथि भरमसि बिआधि न जावै ॥ नाम बिना कैसे सुखु पावै ॥४॥ जतन करै बिंदु किवै न रहाई ॥ मनूआ डोलै नरके पाई ॥ जम पुरि बाधो लहै सजाई ॥ बिनु नावै जीउ जलि बलि जाई ॥५॥ सिध साधिक केते मुनि देवा ॥ हठि निग्रहि न त्रिपतावहि भेवा ॥ सबदु वीचारि गहहि गुर सेवा ॥ मनि तनि निरमल अभिमान अभेवा ॥६॥ करमि मिलै पावै सचु नाउ ॥ तुम सरणागति रहउ सुभाउ ॥ तुम ते उपजिओ भगती भाउ ॥ जपु जापउ गुरमुखि हरि नाउ ॥७॥ हउमै गरबु जाइ मन भीनै ॥ झूठि न पावसि पाखंडि कीनै ॥ बिनु गुर सबद नही घरु बारु ॥ नानक गुरमुखि ततु बीचारु ॥८॥६॥
अर्थ: हमारा पालनहार प्रभू बड़ा अथाह है और बड़े जिगरे वाला है। जिस भी मनुष्य ने (उसका नाम) जपा है उसी ने ही आत्मिक आनंद प्राप्त कर लिया है। परमात्मा के नाम में जुड़ने से मौत का डर नहीं व्यापता।1। रहाउ। (वह परमात्मा ऐसा है कि) सृष्टि की उत्पक्ति (की ताकत) उसके अपने अंदर ही है (उत्पक्ति करने वाला) और कोई भी नहीं है। जिस भी चीज का नाम लिया जाए वह परमात्मा से ही पैदा हुई है। वही मालिक युगों-युगों में सदा-स्थिर चला आ रहा है। जगत की उत्पक्ति और जगत का नाश करने वाला (उसके बिना) कोई और नहीं है।1। परमात्मा का नाम (एक ऐसा) रतन है हीरा है जिस का मूल्य नहीं पाया जा सकता (जो किसी कीमत से नहीं मिल सकता); वह सदा-स्थिर रहने वाला मालिक है वह कभी मरने वाला नहीं है, उसके बड़प्पन को तोला नहीं जा सकता। जो जीभ (उस अमर अडोल प्रभू की सिफत सालाह के) बोल बोलती है वह पवित्र है। सिफत सालाह करने वाले बंदे को अंदर-बाहर हर जगह वह सदा स्थिर प्रभू ही दिखता है, इस बारे उसको कोई भुलेखा नहीं होता।2। अनेकों लोग (गृहस्त त्याग के) जंगलों में जा बैठते हैं, पहाड़ में (गुफा आदि) जगह (बना के) बैठते हैं (अपने इस उद्यम का) गुमान (भी) करते हैं, पर परमात्मा का नाम बिसार के वह दुखी (ही) होते हैं। परमात्मा के नाम से वंचित रह के कोई ज्ञान-चर्चा और कोई समाधि किसी अर्थ का नहीं। जो मनुष्य गुरू के रास्ते चलते हैं (और नाम जपते हैं) वह परमात्मा की हजूरी में आदर पाते हैं।3। (जो मनुष्य एकाग्रता आदि वास्ते शरीर पर कोई) जबरदस्ती करता है (और इस उद्यम का) गुमान (भी) करता है, वह परमात्मा को नहीं मिल सकता। जो मनुष्य (लोक-दिखावे की खातिर) धार्मिक पुस्तकें पढ़ता है, पुस्तकें ले के लोगों को (ही) सुनाता है, किसी तीर्थ पर (भी स्नान वास्ते) जाता है (इस तरह) उसका कामादिक रोग दूर नहीं हो सकता। परमात्मा के नाम के बिना कोई मनुष्य आत्मिक आनंद नहीं पा सकता।4। (बनवास, डूगर वास, हठ, निग्रह, तीर्थ स्नान आदि) यतन मनुष्य करता है, ऐसे किसी भी तरीके से काम-वासना रोकी नहीं जा सकती, मन डोलता ही रहता है और जीव नर्क में ही पड़ा रहता है, काम-वासना आदि विकारों में बँधा हुआ जमराज की पुरी में (आत्मिक कलेशों की) सजा भुगतता है। परमात्मा के नाम के बिना जीवात्मा विकारों में जलती-भुजती रहती है।5। अनेकों सिद्ध-साधिक ऋषि-मुनि (हठ निग्रह आदि करते हैं पर) हठ निग्रह से अंदरूनी विक्षेपता को मिटा नहीं सकता। जो मनुष्य गुरू के शबद को अपने विचार-मण्डल में टिका के गुरू की (बताई) सेवा (का उद्यम) ग्रहण करते हैं उनके मन में उनके शरीर में (भाव, इन्द्रियों में) पवित्रता आ जाती है, उनके अंदर अहंकार का अभाव हो जाता है।6। जिस मनुष्य को अपनी मेहर से परमात्मा मिलाता है वह सदा-स्थिर-प्रभू-नाम (की दाति) प्राप्त करता है। (हे प्रभू!) मैं भी तेरी शरण आ टिका हूँ (ताकि तेरे चरणों का) श्रेष्ठ प्रेम (मैं हासिल कर सकूँ)। (जीव के अंदर) तेरी भक्ति तेरा प्रेम तेरी मेहर से ही पैदा होते हैं। हे हरी! (अगर तेरी मेहर हो तो) मैं गुरू की शरण पड़ के तेरे नाम का जाप जपता रहूँ।7। अगर जीव का मन परमात्मा के नाम-रस में भीग जाए तो अंदर से अहंकार दूर हो जाता है, पर (नाम-रस में भीगने की यह दाति) झूठ से अथवा पाखण्ड करके कोई भी नहीं प्राप्त कर सकता। गुरू के शबद के बिना परमात्मा का दरबार नहीं मिल सकता। हे नानक! जो मनुष्य गुरू के सन्मुख होता है वह जगत के मूल प्रभू को मिल जाता है, वह प्रभू के गुणों की विचार (का स्वभाव) प्राप्त कर लेता है।8।6।
RAAMKALEE, FIRST MEHL: The created Universe emanated from within You; there is no other at all. Whatever is said to be, is from You, O God. He is the True Lord and Master, throughout the ages. Creation and destruction do not come from anyone else. ||1|| Such is my Lord and Master, profound and unfathomable. Whoever meditates on Him, finds peace. The arrow of the Messenger of Death does not strike one who has the Name of the Lord. ||1|| Pause|| The Naam, the Name of the Lord, is a priceless jewel, a diamond. The True Lord Master is immortal and immeasurable. That tongue which chants the True Name is pure. The True Lord is in the home of the self; there is no doubt about it. ||2|| Some sit in the forests, and some make their home in the mountains. Forgetting the Naam, they rot away in egotistical pride. Without the Naam, what is the use of spiritual wisdom and meditation? The Gurmukhs are honored in the Court of the Lord. ||3|| Acting stubbornly in egotism, one does not find the Lord. Studying the scriptures, reading them to other people, and wandering around at places of pilgrimage, the disease is not taken away. Without the Naam, how can one find peace? ||4|| No matter how much he tries, he cannot control his semen and seed. His mind wavers, and he falls into hell. Bound and gagged in the City of Death, he is tortured. Without the Name, his soul cries out in agony. ||5|| The many Siddhas and seekers, silent sages and demi-gods cannot satisfy themselves by practicing restraint through Hatha Yoga. One who contemplates the Word of the Shabad, and serves the Guru — his mind and body become immaculate, and his egotistical pride is obliterated. ||6|| Blessed with Your Grace, I obtain the True Name. I remain in Your Sanctuary, in loving devotion. Love for Your devotional worship has welled up within me. As Gurmukh, I chant and meditate on the Lord’s Name. ||7|| When one is rid of egotism and pride, his mind is drenched in the Lord’s Love. Practicing fraud and hypocrisy, he does not find God. Without the Word of the Guru’s Shabad, he cannot find the Lord’s Door. O Nanak, the Gurmukh contemplates the essence of reality. ||8||6||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ