ਜਰੂਰੀ ਬੇਨਤੀ:-🙏🙏
ਗੁਰੂ ਸੰਗਤ ਜੀਓ! ਸਵੇਰ ਦੇ ਹੁਕਮਨਾਮਾ ਸਾਹਿਬ ਦਾ ਟਾੲੀਮ ਅੱਜ ਤੋਂ ਬਦਲ ਗਿਅਾ ਹੈ ਜੀ
ਹੁਣ ਹੁਕਮਨਾਮਾ ਸਾਹਿਬ 4:50 ਤੇ ਅਾੳੁਂਦਾ ਹੈ ਜੀ ਕਿ੍ਪਾ ਕਰਕੇ ਨੋਟ ਕਰੋ ਜੀ!!🙏
Sachkhand Sri Harmandir Sahib Amritsar Vekhe Hoea Amrit Wele Da Mukhwak: 17-07-19
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
ਪਦਅਰਥ: ਸੰਦੇਸਰੋ = ਪਿਆਰਾ ਸੰਦੇਸ਼। ਕਹੀਅਉ = ਦੱਸੋ। ਪ੍ਰਿਅ ਸੰਦੇਸਰੋ = ਪਿਆਰੇ ਦਾ ਮਿੱਠਾ ਸੁਨੇਹਾ। ਬਿਸਮੁ = ਹੈਰਾਨ। ਭਈ = ਹੋ ਗਈ। ਬਹੁ ਬਿਧਿ = ਕਈ ਕਿਸਮਾਂ। ਕਹਹੁ = ਦੱਸੋ। ਸਹੀਅਉ = ਹੇ ਸਹੇਲੀਹੋ!।੧।ਰਹਾਉ। ਕੋ = ਕੋਈ। ਕਹਤੋ = ਆਖਦਾ ਹੈ। ਮਹੀਅਉ = ਵਿਚ, ਮਾਹਿ। ਬਰਨੁ = ਰੰਗ {वर्ण}। ਦੀਸੈ = ਦਿੱਸਦਾ। ਚਿਹਨੁ = ਨਿਸ਼ਾਨ, ਲੱਛਣ। ਲਖੀਐ = ਨਜ਼ਰ ਆਉਂਦਾ। ਸੁਹਾਗਨਿ = ਹੇ ਸੁਹਾਗਣੋ! ਸਾਤਿ = ਸਤਿ, ਸੱਚ। ਬੁਝਹੀਅਉ = ਸਮਝਾਓ।੧। ਨਿਵਾਸੀ = ਨਿਵਾਸ ਰੱਖਣ ਵਾਲਾ। ਘਟਿ ਘਟਿ = ਹਰੇਕ ਸਰੀਰ ਵਿਚ। ਵਾਸੀ = ਵੱਸਣ ਵਾਲਾ। ਲੇਪੁ = (ਮਾਇਆ ਦਾ) ਅਸਰ। ਅਲਪਹੀਅਉ = ਅਲਪ ਭੀ, ਰਤਾ ਭਰ ਭੀ। ਨਾਨਕੁ ਕਹਤ = ਨਾਨਕ ਆਖਦਾ ਹੈ। ਹੇ ਲੋਗਾ = ਹੇ ਲੋਕੋ! ਸੰਤ ਰਸਨ ਕੋ = ਸੰਤ ਕੋ ਰਸਨ, ਸੰਤਾਂ ਦੀ ਜੀਭ ਉਤੇ। ਬਸਹੀਅਉ = ਵੱਸਦਾ ਹੈ।੨।
ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥
जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥
अर्थ: राग जैतसरी, घर ३ में गुरू अर्जन देव जी की दो-बंदों वाली बाणी। अकाल पुरख एक है और सतिगुरु की कृपा द्वारा मिलता है। (हे गुर-सिखों!) मुझे प्यारे प्रभू का मीठा संदेशा दो। मैं (उस प्यारे के बारे में) कई प्रकार (की बातें) सुन सुन के हैरान हो रही हूँ। हे सुहागवती सखियों! (तुम) बताओ (वह किस तरह का है ?) ॥१॥ रहाउ ॥ कोई कहता है, वह सब से बाहर ही वस्ता है, कोई कहता है, वह सब के अन्दर वस्ता है। उस का रंग नहीं दिखता, उस का कोई लक्षण नज़र नहीं आता। हे सुहागनों! तुम मुझे सच्ची बात समझाओ ॥१॥ वह परमात्मा सब में निवास रखने वाला है, प्रत्येक शरीर में वसने वाला है (फिर भी, उस को माया का) जरा भी लेप नहीं है। नानक जी कहते हैं-हे लोगों! सुनों, वह प्रभू संत जनों की जीभ (जिव्हा) पर वस्ता है (संत जन हर समय उसी का नाम जपते हैं) ॥२॥१॥२॥
Jaitsaree Mahalaa 5 Ghar 3 Dupade Ik Oankaar Satgur Parsaad || Dehu Sandesaro Kaheeau Pria Kaheeau || Bisam Bhaee Mai Bahu Bidhh Sunte Kehahu Suhaagan Saheeau ||1|| Rahaau || Ko Kehto Sabh Baahar Baahar Ko Kehto Sabh Maheeau || Baran N Deesai Chihan N Lakheeai Suhaagan Saat Bujhheeau ||1|| Sarab Nivaasee Ghatt Ghatt Vaasee Lep Nahee Alapheeau || Naanak Kehat Sunhu Re Logaa Sant Rasan Ko Basheeau ||2||1||2||
Meaning: Jaitsaree Mahalaa 5 Ghar 3 Dupade One Universal Creator God. By The Grace Of The True Guru: Give me a message from my Beloved – tell me, tell me! I am wonder-struck, hearing the many reports of Him; tell them to me, O my happy sister soul-brides. ||1|| Pause || Some say that He is beyond the world – totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! ||1|| He is pervading everywhere, and He dwells in each and every heart; He is not stained – He is unstained. Says Nanak Ji, listen, O people: He dwells upon the tongues of the Saints. ||2||1||2||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
ਗੁਰੂ ਰੂਪ ਸੰਗਤ ਜੀਓ !! Hukamnama Sahib Mobile Application ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama