Amrit Vele Da Hukamnama Sri Darbar Sahib, Amritsar, Date 31 August 2019 Ang 600


AMRITVELE DA HUKAMNAMA SRI DARBAR SAHIB, SRI AMRITSAR, ANG 600, 31-Aug-2019


ਸੋਰਠਿ ਮਃ ੩ ॥ ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥ ਹਰਿ ਜੀਉ ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥ ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥

सोरठि मः ३ ॥ दासनि दासु होवै ता हरि पाए विचहु आपु गवाई ॥ भगता का कारजु हरि अनंदु है अनदिनु हरि गुण गाई ॥ सबदि रते सदा इक रंगी हरि सिउ रहे समाई ॥१॥ हरि जीउ साची नदरि तुमारी ॥ आपणिआ दासा नो क्रिपा करि पिआरे राखहु पैज हमारी ॥ रहाउ ॥ सबदि सलाही सदा हउ जीवा गुरमती भउ भागा ॥ मेरा प्रभु साचा अति सुआलिउ गुरु सेविआ चितु लागा ॥ साचा सबदु सची सचु बाणी सो जनु अनदिनु जागा ॥२॥

Sorat’h, Third Mehl: If one becomes the slave of the Lord’s slaves, then he finds the Lord, and eradicates ego from within. The Lord of bliss is his object of devotion; night and day, he sings the Glorious Praises of the Lord. Attuned to the Word of the Shabad, the Lord’s devotees remain ever as one, absorbed in the Lord. ||1|| O Dear Lord, Your Glance of Grace is True. Show mercy to Your slave, O Beloved Lord, and preserve my honor. ||Pause|| Continually praising the Word of the Shabad, I live; under Guru’s Instruction, my fear has been dispelled. My True Lord God is so beautiful! Serving the Guru, my consciousness is focused on Him. One who chants the True Word of the Shabad, and the Truest of the True, the Word of His Bani, remains wakeful, day and night.

||2||

ਦਾਸਨਿ ਦਾਸੁ = ਦਾਸਾਂ ਦਾ ਦਾਸ, ਬਹੁਤ ਹੀ ਗਰੀਬੀ ਸੁਭਾਉ ਵਾਲਾ। ਆਪੁ = ਆਪਾ-ਭਾਵ। ਗਵਾਈ = ਗਵਾਇ, ਦੂਰ ਕਰ ਕੇ। ਕਾਰਜੁ = ਮੁਖ ਕੰਮ। ਹਰਿ ਅਨੰਦੁ = ਹਰੀ (ਦੇ ਮਿਲਾਪ) ਦਾ ਆਨੰਦ। ਗਾਈ = ਗਾਇ, ਗਾ ਕੇ। ਇਕ ਰੰਗੀ = ਇਕ-ਰਸ ॥੧॥ ਸਾਚੀ = ਸਦਾ ਕਾਇਮ ਰਹਿਣ ਵਾਲੀ। ਪੈਜ = ਲਾਜ ॥ ਰਹਾਉ॥ ਸਲਾਹੀ = ਸਲਾਹੀਂ, ਮੈਂ ਸਿਫ਼ਤ-ਸਾਲਾਹ ਕਰਦਾ ਰਹਾਂ। ਹਉ = ਮੈਂ। ਜੀਵਾ = ਜੀਵਾਂ, ਆਤਮਕ ਜੀਵਨ ਹਾਸਲ ਕਰਦਾ ਰਹਾਂ। ਸੁਆਲਿਉ = ਸੋਹਣਾ, ਸੁੰਦਰਤਾ ਦਾ ਘਰ। ਅਨਦਿਨੁ = ਹਰ ਰੋਜ਼, ਹਰ ਵੇਲੇ। ਜਾਗਾ = ਸੁਚੇਤ ॥੨॥

ਜੇਹੜਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਬਹੁਤ ਗਰੀਬੀ ਸੁਭਾਵ ਵਾਲਾ ਬਣਦਾ ਹੈ, ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ। ਪਰਮਾਤਮਾ ਦੇ ਭਗਤਾਂ ਦਾ ਮੁੱਖ ਕੰਮ ਇਹੀ ਹੁੰਦਾ ਹੈ ਕਿ ਉਹ (ਆਪਾ-ਭਾਵ ਗਵਾ ਕੇ) ਹਰ ਵੇਲੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਕੇ ਉਸ ਦੇ ਮਿਲਾਪ ਦਾ ਆਨੰਦ ਮਾਣਦੇ ਹਨ। ਭਗਤ ਜਨ ਗੁਰੂ ਦੇ ਸ਼ਬਦ ਵਿਚ ਸਦਾ ਇਕ-ਰਸ ਰੰਗੇ ਰਹਿ ਕੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ॥੧॥ ਹੇ ਪ੍ਰਭ ਜੀ! ਤੇਰੀ ਮੇਹਰ ਦੀ ਨਿਗਾਹ (ਆਪਣੇ ਸੇਵਕਾਂ ਉਤੇ) ਸਦਾ ਟਿਕੀ ਰਹਿੰਦੀ ਹੈ। ਹੇ ਪਿਆਰੇ! ਤੂੰ ਆਪਣੇ ਦਾਸਾਂ ਉਤੇ ਕਿਰਪਾ ਕਰਦਾ ਰਹਿੰਦਾ ਹੈਂ, ਮੇਰੀ ਭੀ ਇੱਜ਼ਤ ਰੱਖ! ਰਹਾਉ॥ (ਹੇ ਪ੍ਰਭੂ!) ਮੈਂ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ, ਤੇ, ਸਦਾ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ। ਗੁਰੂ ਦੀ ਮੱਤ ਉਤੇ ਤੁਰਨ ਨਾਲ ਡਰ ਦੂਰ ਹੋ ਜਾਂਦਾ ਹੈ। ਮੇਰਾ ਪ੍ਰਭੂ ਸੋਹਣਾ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਚਿੱਤ (ਉਸ ਸੋਹਣੇ ਪ੍ਰਭੂ ਵਿਚ) ਮਗਨ ਰਹਿੰਦਾ ਹੈ। (ਜਿਸ ਮਨੁੱਖ ਦੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ, ਸਿਫ਼ਤ-ਸਾਲਾਹ ਦੀ ਬਾਣੀ (ਵੱਸਦੀ ਹੈ) ਉਹ ਮਨੁੱਖ ਹਰ ਵੇਲੇ (ਸਿਫ਼ਤ-ਸਾਲਾਹ ਵਿਚ) ਸੁਚੇਤ ਰਹਿੰਦਾ ਹੈ ॥੨॥

जो मनुख अपने अंदर से आप-भाव दूर कर के बहुत गरीबी सवभाव वाला बनता है, वह परमात्मा को मिल जाता है। परमात्मा के भक्तों का मुख्य काम यही होता है कि वह (आप-भाव गँवा के) हार समां प्रभु की सिफत-सालाह के गीत गा के उस की मिलाप का आनंद मानते हैं। भक्त जन गुरु के शब्द में सदा एक-रस रंगे रह के परमत्मा (की याद) में लीन रहते हैं॥१॥ हे प्रभु जी! तेरी कृपा की नज़र अपने सेवकों पर) सदा टिकी रहती है। हे प्यारे! तू अपने दासों पर कृपा करता रहता है, मेरी भी इज्ज़त रख! ॥रहाउ॥ (हे प्रभु!) मैं गुरु के शब्द में (जुड कर) तेरी सिफत सालाह करता हहूँ, और, सदा आत्मिक जीवन प्राप्त करता रहूँ। गुरु की मति पर चलने से डर दूर हो जाता है। मेरा प्रभु सुंदर है, और, सदा कायम रहने वाला है। जो मनुख गुरु की सरन पड़ता है, उस का चित (उस सुंदर प्रभु में) मगन रहता है। (जिस मनुख के हृदय में) सदा-थिर प्रभु की सिफत-सालाह का शब्द, शिफ्ट सालाह की बाणी (बसती है) वह मनुख हर समय (सिफत-सालाह में) सुचेत रहता है॥२॥

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 31 August 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.