Sandhia Vele Da Hukamnama Sri Darbar Sahib, Amritsar, Date 09 September 2019 Ang 670


Sandhya wele da Hukamnama Sri Darbar Sahib Sri Amritsar Ang-670, 09-Sept-2019


ਧਨਾਸਰੀ ਮਹਲਾ ੫ ॥ ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥ ਅਬ ਮਨ ਏਕਸ ਸਿਉ ਮੋਹੁ ਕੀਨਾ ॥ ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥ ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥ ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥ ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥ ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥ ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥

धनासरी महला ५ ॥ बिनु जल प्रान तजे है मीना जिनि जल सिउ हेतु बढाइओ ॥ कमल हेति बिनसिओ है भवरा उनि मारगु निकसि न पाइओ ॥१॥ अब मन एकस सिउ मोहु कीना ॥ मरै न जावै सद ही संगे सतिगुर सबदी चीना ॥१॥ रहाउ ॥ काम हेति कुंचरु लै फांकिओ ओहु पर वसि भइओ बिचारा ॥ नाद हेति सिरु डारिओ कुरंका उस ही हेत बिदारा ॥२॥ देखि कुटम्बु लोभि मोहिओ प्रानी माइआ कउ लपटाना ॥ अति रचिओ करि लीनो अपुना उनि छोडि सरापर जाना ॥३॥ बिनु गोबिंद अवर संगि नेहा ओहु जाणहु सदा दुहेला ॥ कहु नानक गुर इहै बुझाइओ प्रीति प्रभू सद केला ॥४॥२॥

Dhanaasaree,Fifth Mehl: The fish out of water loses its life; it is deeply in love with the water. The bumble bee, totally in love with the lotus flower, is lost in it; it cannot find the way to escape from it. ||1|| Now, my mind has nurtured love for the One Lord. He does not die, and is not born; He is always with me. Through the Word of the True Guru’s Shabad, I know Him. ||1|| Pause || Lured by sexual desire, the elephant is trapped; the poor beast falls into the power of another. Lured by the sound of the hunter’s bell, the deer offers its head; because of this enticement, it is killed. ||2|| Gazing upon his family, the mortal is enticed by greed; he clings in attachment to Maya. Totally engrossed in worldly things, he considers them to be his own; but in the end, he shall surely have to leave them behind. ||3|| Know it well, that anyone who loves any other than God, shall be miserable forever. Says Nanak Ji, the Guru has explained this to me, that love for God brings lasting bliss. ||4||2||

ਪਦਅਰਥ: ਤਜੇ ਹੈ– ਤਿਆਗ ਦੇਂਦੀ ਹੈ। ਮੀਨਾ = ਮੱਛੀ। ਜਿਨਿ = ਜਿਸ ਨੇ, ਕਿਉਂਕਿ ਉਸ (ਮੱਕੀ) ਨੇ। ਸਿਉ = ਨਾਲ। ਹੇਤੁ = ਪਿਆਰ। ਕਮਲ ਹੇਤਿ = ਕੌਲ = ਫੁੱਲ ਦੇ ਪਿਆਰ ਵਿਚ। ਉਨਿ = ਉਸ (ਭੌਰੇ) ਨੇ। ਮਾਰਗੁ = ਰਸਤਾ। ਨਿਕਸਿ = (ਫੁੱਲ ਵਿਚੋਂ) ਨਿਕਲ ਕੇ।੧।ਮਨ = ਹੇ ਮਨ! ਅਬ = ਹੁਣ, ਇਸ ਮਨੁੱਖਾ ਜਨਮ ਵਿਚ। ਮੋਹੁ = ਪ੍ਰੇਮ। ਸਦ ਹੀ = ਸਦਾ ਹੀ। ਸਬਦੀ = ਸ਼ਬਦ ਦੀ ਰਾਹੀਂ। ਚੀਨਾ = ਪਛਾਣ ਲਿਆ।੧।ਰਹਾਉ।ਕਾਮਿ ਹੇਤਿ = ਕਾਮ = ਵਾਸ਼ਨਾ ਦੀ ਖ਼ਾਤਰ। ਕੁੰਚਰੁ = ਹਾਥੀ। ਫਾਂਕਿਓ = ਫੜਿਆ ਗਿਆ। ਓਹੁ = ਉਹ ਹਾਥੀ। ਵਸਿ = ਵੱਸ ਵਿਚ। ਨਾਦ ਹੇਤਿ = (ਘੰਡੇਹੇੜੇ ਦੀ) ਆਵਾਜ਼ ਦੇ ਮੋਹ ਵਿਚ। ਕੁਰੰਕਾ = ਹਰਨ। ਬਿਦਾਰਾ = ਮਾਰਿਆ ਗਿਆ।੨।ਦੇਖਿ = ਦੇਖ ਕੇ। ਕੁਟੰਬੁ = ਪਰਵਾਰ। ਲੋਭਿ = ਲੋਭ ਵਿਚ। ਲਪਟਾਨਾ = ਚੰਬੜਿਆ ਰਿਹਾ। ਅਤਿ ਰਚਿਓ = (ਮਾਇਆ ਵਿਚ) ਬਹੁਤ ਮਗਨ ਹੋ ਗਿਆ। ਉਨਿ = ਉਸ (ਮਨੁੱਖ) ਨੇ। ਸਰਾਪਰ = ਜ਼ਰੂਰ।੩।ਸੰਗਿ = ਨਾਲ। ਨੇਹਾ = ਪਿਆਰ। ਦੁਹੇਲਾ = ਦੁੱਖੀ। ਗੁਰਿ = ਗੁਰੂ ਨੇ। ਸਦ = ਸਦਾ। ਕੇਲਾ = ਆਨੰਦ।੪।

ਅਰਥ: ਹੇ ਮਨ! ਜਿਸ ਮਨੁੱਖ ਨੇ ਹੁਣ (ਇਸ ਜਨਮ ਵਿਚ) ਇੱਕ ਪਰਮਾਤਮਾ ਨਾਲ ਪਿਆਰ ਪਾ ਲਿਆ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਸਦਾ ਹੀ ਪਰਮਾਤਮਾ ਦੇ ਚਰਨਾਂ ਵਿਚ ਮਗਨ ਰਹਿੰਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪਰਮਾਤਮਾ ਨਾਲ ਸਾਂਝ ਬਣਾਈ ਰੱਖਦਾ ਹੈ।੧।ਰਹਾਉ।ਹੇ ਭਾਈ! ਮੱਛੀ ਪਾਣੀ ਤੋਂ ਵਿਛੁੜ ਕੇ ਜਿੰਦ ਦੇ ਦੇਂਦੀ ਹੈ ਕਿਉਂਕਿ ਉਸ (ਮੱਛੀ) ਨੇ ਪਾਣੀ ਨਾਲ ਪਿਆਰ ਵਧਾਇਆ ਹੋਇਆ ਹੈ। ਕੌਲ-ਫੁੱਲ ਦੇ ਪਿਆਰ ਵਿਚ ਭੌਰੇ ਨੇ ਮੌਤ ਸਹੇੜ ਲਈ, (ਕਿਉਂਕਿ) ਉਸ ਨੇ (ਕੌਲ-ਫੁੱਲ ਵਿਚੋਂ) ਨਿਕਲ ਕੇ (ਬਾਹਰ ਦਾ) ਰਸਤਾ ਨਾਹ ਲੱਭਾ।੧।ਹੇ ਭਾਈ! ਕਾਮ-ਵਾਸਨਾ ਦੀ ਖ਼ਾਤਰ ਹਾਥੀ ਫਸ ਗਿਆ, ਉਹ ਵਿਚਾਰਾ ਪਰ-ਅਧੀਨ ਹੋ ਗਿਆ। (ਘੰਡੇਹੇੜੇ ਦੀ) ਆਵਾਜ਼ ਦੇ ਪਿਆਰ ਵਿਚ ਹਰਨ ਆਪਣਾ ਸਿਰ ਦੇ ਬੈਠਦਾ ਹੈ, ਉਸੇ ਦੇ ਪਿਆਰ ਵਿਚ ਮਾਰਿਆ ਜਾਂਦਾ ਹੈ।੨।(ਹੇ ਭਾਈ! ਇਸੇ ਤਰ੍ਹਾਂ) ਮਨੁੱਖ (ਆਪਣਾ) ਪਰਵਾਰ ਵੇਖ ਕੇ (ਮਾਇਆ ਦੇ) ਲੋਭ ਵਿਚ ਫਸ ਜਾਂਦਾ ਹੈ, ਮਾਇਆ ਨਾਲ ਚੰਬੜਿਆ ਰਹਿੰਦਾ ਹੈ, (ਮਾਇਆ ਦੇ ਮੋਹ ਵਿਚ) ਬਹੁਤ ਮਗਨ ਰਹਿੰਦਾ ਹੈ, (ਮਾਇਆ ਨੂੰ) ਆਪਣੀ ਬਣਾ ਲੈਂਦਾ ਹੈ (ਇਹ ਨਹੀਂ ਸਮਝਦਾ ਕਿ ਆਖ਼ਰ) ਉਸ ਨੇ ਜ਼ਰੂਰ (ਸਭ ਕੁਝ) ਛੱਡ ਕੇ ਇਥੋਂ ਚਲੇ ਜਾਣਾ ਹੈ।੩।ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਤੋਂ ਬਿਨਾ ਹੋਰ ਨਾਲ ਪਿਆਰ ਪਾਂਦਾ ਹੈ, ਯਕੀਨ ਜਾਣੋ, ਉਹ ਸਦਾ ਦੁਖੀ ਰਹਿੰਦਾ ਹੈ। ਹੇ ਨਾਨਕ! ਆਖ-ਗੁਰੂ ਨੇ (ਮੈਨੂੰ) ਇਹ ਹੀ ਸਮਝ ਦਿੱਤੀ ਹੈ ਕਿ ਪਰਮਾਤਮਾ ਨਾਲ ਪਿਆਰ ਕੀਤਿਆਂ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੪।੨।

अर्थ: हे मन! जिस मनुष्य ने अब (इस जन्म में) एक परमात्मा से प्यार कर लिया है, वह जन्म-मरण के चक्कर में नहीं पड़ता, वह सदा ही परमात्मा के चरणों में मगन रहता है, गुरू के शब्द में जुड़ के वह परमात्मा के साथ अपनत्व बनाए रखता है।1। रहाउ।हे भाई! मछली पानी से विछुड़ के जान दे देती है क्योंकि उस (मछली) ने पानी के साथ प्यारा बढ़ाया हुआ है। कमल के फूल के प्यार में भौरे ने मौत गले लगा ली, (क्योंकि) उस ने (कमल के फूल में से) निकल के (बाहर का) रास्ता ना तलाशा।1।हे भाई! काम-वासना की खातिर हाथी फस गया, वह विचारा पराधीन हो गया। (घंडेहेड़े की) आवाज के प्यार में हिरन अपना सिर दे बैठता है, उसके प्यार में मारा जाता है।2।(हे भाई! इसी तरह) मनुष्य (अपना) परिवार देख के (माया के) लोभ में फंस जाता है, माया से चिपका रहता है, (माया के मोह में) बहुत मगन रहता है, (माया को) अपनी बना लेता है (ये नहीं समझता कि आखिर) उसने जरूर (सब कुछ) छोड़ के यहाँ से चले जाना है।3।हे भाई! जो मनुष्य परमात्मा के बिना किसी अन्य से प्यार डालता है, यकीन जानें, वह सदा दुखी रहता है। हे नानक! कह– गुरू ने (मुझे) ये ही समझ दी है कि परमात्मा से प्यार करने से सदा आत्मिक आनंद बना रहता है।4।2।

 

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 9 September 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.