Sandhia Vele Da Hukamnama Sri Darbar Sahib, Amritsar, Date 22 December 2019 Ang 712


Sandhya wele da mukhwakh shri Harmandar sahib amritsar sahib ji, Ang-712, 22-December-2019


ਟੋਡੀ ਮਹਲਾ ੫ ॥ ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥ ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥ ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥ ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥ ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥ ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥ {ਪੰਨਾ 712}

ਪਦਅਰਥ: ਸਾਜ ਸੀਗਾਰ = ਸਿੰਗਾਰ ਦੀਆਂ ਬਨਾਵਟਾਂ। ਮਿਰਤਕੁ = ਮੁਰਦਾ।ਰਹਾਉ। ਧਾਇ = ਦੌੜ ਕੇ। ਕ੍ਰਿਪਨ = ਕੰਜੂਸ। ਸ੍ਰਮੁ = ਮੇਹਨਤ। ਕਿਤ ਹੀ ਕਾਜਿ = ਕਿਸੇ ਭੀ ਕੰਮ ਵਿਚ।੧। ਆਭਰਣ = ਗਹਣੇ। ਕਾਮਨਿ = ਇਸਤ੍ਰੀ। ਥਾਟੁ = ਬਣਤਰ। ਸੰਗੁ = ਮਿਲਾਪ। ਪੇਖਿ = ਵੇਖ ਕੇ।੨। ਮੂਸਲਹਿ = ਮੂਹਲੀ ਨਾਲ। ਖੇਦੁ = ਦੁੱਖ। ਨਿਆਈ = ਜਿਵੇਂ। ਘਰ ਕੈ ਕਾਮਿ = ਆਪਣੇ ਘਰ ਦੇ ਕੰਮ ਵਿਚ।੩। ਅਨੁਗ੍ਰਹੁ = ਕਿਰਪਾ। ਜਾ ਕਉ = ਜਿਸ (ਮਨੁੱਖ) ਉਤੇ। ਕੋ = ਦੀ। ਹਿਰਦੈ = ਹਿਰਦੇ ਵਿਚ। ਕੈ ਪਾਛੈ = ਦੀ ਸਰਨ।੪।

ਅਰਥ: ਹੇ ਭਾਈ! ਜਨਮ-ਮਨੋਰਥ ਨੂੰ) ਸਮਝਣ ਤੋਂ ਬਿਨਾ ਮਨੁੱਖ (ਜਗਤ ਵਿਚ) ਆਇਆ ਵਿਅਰਥ ਹੀ ਜਾਣੋ। (ਜਨਮ-ਮਨੋਰਥ ਦੀ ਸੂਝ ਤੋਂ ਬਿਨਾ ਜੇ ਮਨੁੱਖ ਆਪਣੇ ਸਰੀਰ ਵਾਸਤੇ) ਅਨੇਕਾਂ ਸਿੰਗਾਰਾਂ ਦੀਆਂ ਬਨਾਵਟਾਂ ਕਰਦਾ ਹੈ (ਤਾਂ ਇਉਂ ਹੀ ਹੈ) ਜਿਵੇਂ ਮੁਰਦੇ ਨੂੰ ਕਪੜੇ ਪਾਏ ਜਾ ਰਹੇ ਹਨ।ਰਹਾਉ। (ਹੇ ਭਾਈ! ਜੀਵਨ-ਮਨੋਰਥ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਸ਼ੂਮ ਦੌੜ-ਭੱਜ ਕਰ ਕਰ ਕੇ ਮੇਹਨਤ ਕਰਦਾ ਹੈ, ਮਾਇਆ ਜੋੜਦਾ ਹੈ, (ਪਰ ਉਸ ਮਾਇਆ ਨਾਲ) ਉਹ ਦਾਨ-ਪੁੰਨ ਨਹੀਂ ਕਰਦਾ, ਸੰਤ ਜਨਾਂ ਦੀ ਸੇਵਾ ਭੀ ਨਹੀਂ ਕਰਦਾ। ਉਹ ਧਨ ਉਸ ਦੇ ਕਿਸੇ ਭੀ ਕੰਮ ਨਹੀਂ ਆਉਂਦਾ।੧। (ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਇਸਤ੍ਰੀ ਗਹਣੇ ਪਾ ਕੇ ਆਪਣੀ ਸੇਜ ਸਵਾਰਦੀ ਹੈ, (ਸੁੰਦਰਤਾ ਦਾ) ਅਡੰਬਰ ਕਰਦੀ ਹੈ, ਪਰ ਉਸ ਨੂੰ ਆਪਣੇ ਖਸਮ ਦਾ ਮਿਲਾਪ ਹਾਸਲ ਨਹੀਂ ਹੁੰਦਾ। (ਉਹਨਾਂ ਗਹਣਿਆਂ ਆਦਿ ਨੂੰ) ਵੇਖ ਵੇਖ ਕੇ ਉਸ ਨੂੰ ਸਗੋਂ ਦੁੱਖ ਪ੍ਰਤੀਤ ਹੁੰਦਾ ਹੈ।੨। (ਨਾਮ-ਹੀਣ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਮਨੁੱਖ ਸਾਰਾ ਦਿਨ (ਇਹ) ਮਜੂਰੀ ਕਰਦਾ ਹੈ (ਕਿ) ਮੂਹਲੀ ਨਾਲ ਤੁਹ ਹੀ ਛੜਦਾ ਰਹਿੰਦਾ ਹੈ (ਜਾਂ) ਕਿਸੇ ਵਿਗਾਰੀ ਨੂੰ (ਵਿਗਾਰ ਵਿਚ ਨਿਰਾ) ਕਸ਼ਟ ਹੀ ਮਿਲਦਾ ਹੈ। (ਮਜੂਰ ਦੀ ਮਜੂਰੀ ਜਾਂ ਵਿਗਾਰੀ ਦੀ ਵਿਗਾਰ ਵਿਚੋਂ) ਉਹਨਾਂ ਦੇ ਆਪਣੇ ਕੰਮ ਕੁਝ ਭੀ ਨਹੀਂ ਆਉਂਦਾ।੩। ਹੇ ਦਾਸ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ, ਉਸ ਦੇ ਹਿਰਦੇ ਵਿਚ (ਪਰਮਾਤਮਾ ਆਪਣਾ) ਨਾਮ ਵਸਾਂਦਾ ਹੈ, ਉਹ ਮਨੁੱਖ ਸਾਧ ਸੰਗਤਿ ਦੀ ਸਰਨੀ ਪੈਂਦਾ ਹੈ, ਉਹ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਹੈ।੪।੨।੪।

टोडी महला ५ ॥ मानुखु बिनु बूझे बिरथा आइआ ॥ अनिक साज सीगार बहु करता जिउ मिरतकु ओढाइआ ॥ रहाउ ॥ धाइ धाइ क्रिपन स्रमु कीनो इकत्र करी है माइआ ॥ दानु पुंनु नही संतन सेवा कित ही काजि न आइआ ॥१॥ करि आभरण सवारी सेजा कामनि थाटु बनाइआ ॥ संगु न पाइओ अपुने भरते पेखि पेखि दुखु पाइआ ॥२॥ सारो दिनसु मजूरी करता तुहु मूसलहि छराइआ ॥ खेदु भइओ बेगारी निआई घर कै कामि न आइआ ॥३॥ भइओ अनुग्रहु जा कउ प्रभ को तिसु हिरदै नामु वसाइआ ॥ साधसंगति कै पाछै परिअउ जन नानक हरि रसु पाइआ ॥४॥२॥४॥ {पन्ना 712}

पद्अर्थ: साज सीगार = श्रृंगारों की बनावटें। मिरतकु = मुर्दा। रहाउ। धाइ = दौड़ के। क्रिपन = कंजूस। स्रमु = मेहनत। कित ही काजि = किसी भी काम।1। आभरण = आभूषण, गहने। कामिनी = स्त्री। थाटु = बनतर। संगु = मिलाप। पेखि = देख के।2। मूसलहि = मूसल से। खेदु = दुख। निआई = जैसे। घर कै कामि = अपने घर के काम में।3। अनुग्रहु = कृपा। जा कउ = जिस (मनुष्य) पर। को = की। हिरदै = हृदय में। कै पाछै = की शरण।4।

अर्थ: हे भाई! (जनम मनोरथ को) समझे बिना मनुष्य (जगत में) आया व्यर्थ ही जानो। (जनम-मनोरथ की सूझ के बिना मनुष्य अपने शरीर के लिए) अनेकों श्रृंगार की बनावटें करता है (तो ये ऐसे ही है) जैसे मुर्दे को कपड़े डाले जा रहे हैं। रहाउ। (हे भाई! जीवन-उद्देश्य की समझ के बिना मनुष्य ऐसे ही है, जैसे) कोई कंजूस दौड़-भाग कर-कर के मेहनत करता है, माया जोड़ता है, (पर उस माया से) वह दान-पुंन नहीं करता, संत जनों की सेवा भी नहीं करता। वह धन उसके किसी भी काम नहीं आता।1। (हे भाई! आत्मिक जीवन की सूझ के बिना मनुष्य यूँ ही है, जैसे) कोई स्त्री गहने पहन के सेज सवाँरती है, (सुंदरता का) आडंबर करती है, पर उसे अपने पति का मिलाप हासिल नहीं होता। (उन गहने आदि को) देख-देख के उसे बल्कि अफसोस ही होता है।2। (ठीक ऐसे ही है नाम-हीन मनुष्य, जैसे) कोई मनुष्य सारा दिन (ये) मजदूरी करता है (कि) मूसली से तूह ही छोड़ता रहता है (अथवा) किसी वेगारी को (वेगार में निरा) कष्ट ही मिलता है। (मजदूर की मजदूरी या वेगारी की वेगार में से) उनके अपने काम कुछ भी नहीं आता।3। हे दास नानक! (कह– हे भाई!) जिस मनुष्य पर परमात्मा की कृपा होती है, उसके हृदय में (परमात्मा अपना) नाम बसाता है, वह मनुष्य साध-संगति की शरण पड़ता है, वह परमात्मा के नाम का आनंद लेता है।4।2।4।

Todee, Fifth Mehl: Without understanding, his coming into the world is useless. He puts on various ornaments and many decorations, but it is like dressing a corpse. ||Pause|| With great effort and exertion, the miser works to gather in the riches of Maya. He does not give anything in charity or generosity, and he does not serve the Saints; his wealth does not do him any good at all. ||1|| The soul-bride puts on her ornaments, embellishes her bed, and fashions decorations. But if she does not obtain the company of her Husband Lord, the sight of these decorations only brings her pain. ||2|| The man works all day long, threshing the husks with the pestle. He is depressed, like a forced laborer, and so he is of no use to his own home. ||3|| But when God shows His Mercy and Grace, He implants the Naam, the Name of the Lord, within the heart. Search the Saadh Sangat, the Company of the Holy, O Nanak, and find the sublime essence of the Lord. ||4||2||4||

 

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 22 December 2019
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.