Amrit Vele Da Hukamnama Sri Darbar Sahib, Amritsar, Date 02 January 2020 Ang 467


Amritvele da Hukamnama Sri Darbar Sahib, Sri Amritsar, Ang-467, 02-January-2020


ਸਲੋਕੁ ਮਃ ੧ ॥ ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥ ਮਃ ੧ ॥ ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ ਜਾਣੈ ਫਿਰਿ ਪਛੁਤਾਣੀ ॥ ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥ ਪਉੜੀ ॥ ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨ੍ਹ੍ਹੀ ਧਾਵਦੇ ॥ ਇਕਿ ਮੂਲੁ ਨ ਬੁਝਨ੍ਹ੍ਹਿ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨ੍ਹ੍ਹ ਮੰਗਾ ਜਿ ਤੁਝੈ ਧਿਆਇਦੇ ॥੯॥

ਅਰਥ: ਜੇ ਇਤਨੀਆਂ ਪੋਥੀਆਂ ਪੜ੍ਹ ਲਈਏ, ਜਿਨ੍ਹਾਂ ਨਾਲ ਕਈ ਗੱਡੀਆਂ ਭਰ ਲਈਆਂ ਜਾ ਸਕਣ, ਜਿਨ੍ਹਾਂ ਦੇ ਢੇਰਾਂ ਦੇ ਢੇਰ ਲਗਾਏ ਜਾ ਸਕਣ; ਜੇ ਇਤਨੀਆਂ ਪੁਸਤਕਾਂ ਪੜ੍ਹ ਲਈਏ, ਜਿਨ੍ਹਾਂ ਨਾਲ ਇਕ ਬੇੜੀ ਭਰੀ ਜਾ ਸਕੇ, ਕਈ ਖਾਤੇ ਪੂਰੇ ਜਾ ਸਕਣ; ਜੇ ਪੜ੍ਹ ਪੜ੍ਹ ਕੇ ਸਾਲਾਂ ਦੇ ਸਾਲ ਗੁਜ਼ਾਰੇ ਜਾਣ, ਜੇ ਪੜ੍ਹ ਪੜ੍ਹ ਕੇ (ਸਾਲ ਦੇ) ਸਾਰੇ ਮਹੀਨੇ ਬਿਤਾ ਦਿੱਤੇ ਜਾਣ; ਜੇ ਪੁਸਤਕਾਂ ਪੜ੍ਹ ਪੜ੍ਹ ਕੇ ਸਾਰੀ ਉਮਰ ਗੁਜ਼ਾਰ ਦਿੱਤੀ ਜਾਏ, ਜੇ ਪੜ੍ਹ ਪੜ੍ਹ ਕੇ ਉਮਰ ਦੇ ਸਾਰੇ ਸੁਆਸ ਬਿਤਾਏ ਜਾਣ (ਤਾਂ ਭੀ ਰੱਬ ਦੀ ਦਰਗਾਹ ਵਿਚ ਇਸ ਵਿਚੋਂ ਕੁਝ ਭੀ ਪਰਵਾਨ ਨਹੀਂ ਹੁੰਦਾ) । ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਬੂਲ ਪੈਂਦੀ ਹੈ, (ਪ੍ਰਭੂ ਦੀ ਵਡਿਆਈ ਤੋਂ ਬਿਨਾ) ਕੋਈ ਹੋਰ ਉੱਦਮ ਕਰਨਾ, ਆਪਣੀ ਹਉਮੈ ਦੇ ਵਿਚ ਹੀ ਭਟਕਦੇ ਫਿਰਨਾ ਹੈ।1। ਜਿਤਨਾ ਕੋਈ ਮਨੁੱਖ (ਕੋਈ ਵਿੱਦਿਆ) ਲਿਖਣੀ ਪੜ੍ਹਨੀ ਜਾਣਦਾ ਹੈ, ਉਤਨਾ ਹੀ ਉਸ ਨੂੰ ਆਪਣੀ ਵਿੱਦਿਆ ਦਾ ਮਾਣ ਹੈ (ਸੋ ਇਹ ਜ਼ਰੂਰੀ ਨਹੀਂ ਕਿ ਰੱਬ ਦੇ ਦਰ ਤੇ ਪਰਵਾਨ ਹੋਣ ਲਈ ਵਿੱਦਿਆ ਦੀ ਲੋੜ ਹੈ) ; ਜਿਤਨਾ ਹੀ ਕੋਈ ਬਹੁਤੇ ਤੀਰਥਾਂ ਦੀ ਯਾਤ੍ਰਾ ਕਰਦਾ ਹੈ, ਉਤਨਾ ਹੀ ਥਾਂ ਥਾਂ ਤੇ ਦੱਸਦਾ ਫਿਰਦਾ ਹੈ (ਕਿ ਮੈਂ ਫਲਾਣੇ ਤੀਰਥ ਤੇ ਇਸ਼ਨਾਨ ਕਰ ਆਇਆ ਹਾਂ। ਸੋ ਤੀਰਥ-ਯਾਤ੍ਰਾ ਭੀ ਅਹੰਕਾਰ ਦਾ ਹੀ ਕਾਰਨ ਬਣਦੀ ਹੈ) । ਕਿਸੇ ਨੇ (ਲੋਕਾਂ ਨੂੰ ਪਤਿਆਉਣ ਵਾਸਤੇ, ਧਰਮ ਦੇ) ਕਈ ਚਿਹਨ ਧਾਰੇ ਹੋਏ ਹਨ, ਅਤੇ ਕੋਈ ਆਪਣੇ ਸਰੀਰ ਨੂੰ ਕਸ਼ਟ ਦੇ ਰਿਹਾ ਹੈ, (ਉਸ ਨੂੰ ਭੀ ਇਹੀ ਕਹਿਣਾ ਠੀਕ ਜਾਪਦਾ ਹੈ ਕਿ) ਹੇ ਭਾਈ! ਆਪਣੇ ਕੀਤੇ ਦਾ ਦੁੱਖ ਸਹਾਰ (ਭਾਵ, ਇਹ ਭੇਖ ਧਾਰਨੇ ਸਰੀਰ ਨੂੰ ਦੁੱਖ ਦੇਣੇ ਭੀ ਰੱਬ ਦੇ ਦਰ ਤੇ ਕਬੂਲ ਨਹੀਂ ਹਨ) । (ਹੋਰ ਤੱਕੋ, ਜਿਸ ਨੇ) ਅੰਨ ਛੱਡਿਆ ਹੋਇਆ ਹੈ (ਪ੍ਰਭੂ ਦਾ ਸਿਮਰਨ ਤਾਂ ਨਹੀਂ ਕਰਦਾ, ਸਿਮਰਨ ਤਿਆਗ ਕੇ) ਉਸ ਨੂੰ ਇਹ ਹੋਰ ਹੀ ਕੰਮ ਚੰਗਾ ਲੱਗਾ ਹੋਇਆ ਹੈ। ਉਸ ਨੇ ਭੀ ਆਪਣੀ ਜ਼ਿੰਦਗੀ ਤਲਖ਼ ਬਣਾਈ ਹੋਈ ਹੈ ਅਤੇ ਦੁੱਖ ਸਹਾਰ ਰਿਹਾ ਹੈ। ਕੱਪੜੇ ਨਹੀਂ ਪਾਂਦਾ ਤੇ ਦਿਨ ਰਾਤ ਔਖਾ ਹੋ ਰਿਹਾ ਹੈ। (ਇੱਕਲਵਾਂਝੇ) ਚੁੱਪ ਵੱਟ ਕੇ (ਅਸਲੀ ਰਾਹ ਤੋਂ) ਖੁੰਝਿਆ ਹੋਇਆ ਹੈ, ਭਲਾ, ਦੱਸੋ (ਮਾਇਆ ਦੀ ਨੀਂਦਰ ਵਿਚ) ਸੁੱਤਾ ਹੋਇਆ ਮਨੁੱਖ ਗੁਰੂ ਤੋਂ ਬਿਨਾ ਕਿਵੇਂ ਜਾਗ ਸਕਦਾ ਹੈ? (ਇਕ) ਪੈਰਾਂ ਤੋਂ ਨੰਗਾ ਫਿਰਦਾ ਹੈ ਅਤੇ ਆਪਣੀ ਇਸ ਕੀਤੀ ਹੋਈ ਭੁੱਲ ਦਾ ਦੁੱਖ ਸਹਿ ਰਿਹਾ ਹੈ। (ਸੁੱਚਾ ਚੰਗਾ ਭੋਜਨ ਛੱਡ ਕੇ) ਜੂਠਾ ਮਿੱਠਾ ਖਾਂਦਾ ਹੈ ਅਤੇ ਸਿਰ ਵਿਚ ਸੁਆਹ ਪਾ ਰੱਖੀ ਹੈ, ਅਗਿਆਨੀ ਮੂਰਖ ਨੇ (ਇਸ ਤਰ੍ਹਾਂ) ਆਪਣੀ ਪੱਤ ਗਵਾ ਲਈ ਹੈ। ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਉੱਦਮ ਪਰਵਾਨ ਨਹੀਂ ਹੈ। ਅੰਨ੍ਹਾ (ਮੂਰਖ) ਉਜਾੜਾਂ ਵਿਚ, ਮੜ੍ਹੀਆਂ ਵਿਚ, ਮਸਾਣਾਂ ਵਿਚ ਜਾ ਰਹਿੰਦਾ ਹੈ, (ਰੱਬ ਵਾਲਾ ਰਸਤਾ) ਨਹੀਂ ਸਮਝਦਾ ਤੇ ਸਮਾਂ ਵਿਹਾ ਜਾਣ ਤੇ ਪਛਤਾਂਦਾ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਹੈ (ਅਸਲੀ) ਸੁਖ ਉਹੀ ਮਾਣਦਾ ਹੈ, ਉਹ (ਵਡਭਾਗੀ) ਰੱਬ ਦਾ ਨਾਮ ਆਪਣੇ ਹਿਰਦੇ ਵਿਚ (ਟਿਕਾਂਦਾ) ਹੈ। (ਪਰ) ਹੇ ਨਾਨਕ! ਗੁਰੂ ਭੀ ਉਸੇ ਨੂੰ ਹੀ ਮਿਲਦਾ ਹੈ ਜਿਸ ਉੱਤੇ ਆਪ ਦਾਤਾਰ ਮਿਹਰ ਦੀ ਨਜ਼ਰ ਕਰਦਾ ਹੈ। ਉਸ ਸੰਸਾਰ ਦੀਆਂ ਆਸਾਂ ਤੇ ਫ਼ਿਕਰਾਂ ਤੋਂ ਨਿਰਲੇਪ ਹੋ ਕੇ ਗੁਰੂ ਦੇ ਸ਼ਬਦ ਦੁਆਰਾ ਆਪਣੀ ਹਉਮੈ ਨੂੰ ਸਾੜ ਦੇਂਦਾ ਹੈ।2। (ਹੇ ਪ੍ਰਭੂ!) ਤੈਨੂੰ ਆਪਣੇ ਮਨ ਵਿਚ ਭਗਤ ਪਿਆਰੇ ਲਗਦੇ ਹਨ, ਜੋ ਤੇਰੀ ਸਿਫ਼ਤਿ-ਸਾਲਾਹ ਕਰ ਰਹੇ ਹਨ ਤੇ ਤੇਰੇ ਦਰ ਉੱਤੇ ਸੋਭ ਰਹੇ ਹਨ। ਹੇ ਨਾਨਕ! ਭਾਗ-ਹੀਣ ਮਨੁੱਖ ਭਟਕਦੇ ਫਿਰਦੇ ਹਨ, ਉਨ੍ਹਾਂ ਨੂੰ ਪ੍ਰਭੂ ਦੇ ਦਰ ਤੇ ਥਾਂ ਨਹੀਂ ਮਿਲਦੀ, (ਕਿਉਂਕਿ) ਇਹ (ਵਿਚਾਰੇ) ਆਪਣੇ ਅਸਲੇ ਨੂੰ ਨਹੀਂ ਸਮਝਦੇ, (ਰੱਬੀ ਗੁਣ ਦੀ ਪੂੰਜੀ ਆਪਣੇ ਅੰਦਰ) ਹੋਣ ਤੋਂ ਬਿਨਾ ਹੀ ਆਪਣੇ ਆਪ ਨੂੰ ਵੱਡਾ ਜਤਲਾਂਦੇ ਹਨ। (ਹੇ ਪ੍ਰਭੂ!) ਮੈਂ ਨੀਵੀਂ ਜਾਤ ਵਾਲਾ (ਤੇਰੇ ਦਰ ਦਾ) ਇਕ ਮਾੜਾ ਜਿਹਾ ਢਾਢੀ ਹਾਂ, ਹੋਰ ਲੋਕ (ਆਪਣੇ ਆਪ ਨੂੰ) ਉੱਤਮ ਜਾਤ ਵਾਲੇ ਅਖਵਾਂਦੇ ਹਨ। ਜੋ ਤੇਰਾ ਭਜਨ ਕਰਦੇ ਹਨ, ਮੈਂ ਉਹਨਾਂ ਪਾਸੋਂ (ਤੇਰਾ ‘ਨਾਮ’) ਮੰਗਦਾ ਹਾਂ।9।

सलोकु मः १ ॥ पड़ि पड़ि गडी लदीअहि पड़ि पड़ि भरीअहि साथ ॥ पड़ि पड़ि बेड़ी पाईऐ पड़ि पड़ि गडीअहि खात ॥ पड़ीअहि जेते बरस बरस पड़ीअहि जेते मास ॥ पड़ीऐ जेती आरजा पड़ीअहि जेते सास ॥ नानक लेखै इक गल होरु हउमै झखणा झाख ॥१॥ मः १ ॥ लिखि लिखि पड़िआ ॥ तेता कड़िआ ॥ बहु तीरथ भविआ ॥ तेतो लविआ ॥ बहु भेख कीआ देही दुखु दीआ ॥ सहु वे जीआ अपणा कीआ ॥ अंनु न खाइआ सादु गवाइआ ॥ बहु दुखु पाइआ दूजा भाइआ ॥ बसत्र न पहिरै ॥ अहिनिसि कहरै ॥ मोनि विगूता ॥ किउ जागै गुर बिनु सूता ॥ पग उपेताणा ॥ अपणा कीआ कमाणा ॥ अलु मलु खाई सिरि छाई पाई ॥ मूरखि अंधै पति गवाई ॥ विणु नावै किछु थाइ न पाई ॥ रहै बेबाणी मड़ी मसाणी ॥ अंधु न जाणै फिरि पछुताणी ॥ सतिगुरु भेटे सो सुखु पाए ॥ हरि का नामु मंनि वसाए ॥ नानक नदरि करे सो पाए ॥ आस अंदेसे ते निहकेवलु हउमै सबदि जलाए ॥२॥ पउड़ी ॥ भगत तेरै मनि भावदे दरि सोहनि कीरति गावदे ॥ नानक करमा बाहरे दरि ढोअ न लहन्ही धावदे ॥ इकि मूलु न बुझन्हि आपणा अणहोदा आपु गणाइदे ॥ हउ ढाढी का नीच जाति होरि उतम जाति सदाइदे ॥ तिन्ह मंगा जि तुझै धिआइदे ॥९॥

अर्थ: अगर इतनी पोथियां पढ़ लें, जिनसे कई गड्डियां लादी जा सकें, जिनके ढेरों के ढेर लगाए जा सकें; अगर इतनी पुस्तकें पढ़ जायं, जिनसे एक बेड़ी भरी जा सके, कई गड्ढे भरे जा सकें; अगर पढ़-पढ़ के सालों के साल गुजारे जाएं अगर पढ़-पढ़ के (साल के) सारे महीने बिता दिए जाएं; अगर पुस्तकें पढ़-पढ़ के सारी उम्र गुजार दी जाए, और पढ़-पढ़ के सारे स्वास गुजार दिए जाएं (तो भी ईश्वर के दरबार में इस में से कुछ भी परवान नहीं होता)। हे नानक! प्रभू की दरगाह में केवल प्रभू की सिफत सालाह कबूल होती है, (प्रभू की वडिआई के बिना) कोई उद्यम करना, अपने अहंकार में ही भटकते फिरना है।1। जितना कोई मनुष्य (किसी विद्या) को लिखना-पढ़ना जानता है, उतना ही उसे अपनी विद्या पे घमण्ड है (सो, यह जरूरी नहीं कि ईश्वर के दर पे परवान होने के लिए विद्या की जरूरत है); जितना ही कोई बहुत तीर्थों की यात्रा करता है, उतना ही जगह-जगह पे बताता फिरता है (कि मैं फलाने तीर्थ पर स्नान कर आया हूँ। सो, तीर्थ यात्रा भी अहंकार का कारण बनती है)। किसी ने (लोगों को रिझाने के लिए, धर्म के) कई चिन्ह धारण किए हुए हैं, और कोई अपने शरीर को कष्ट दे रहा है (उसके लिए भी यही कहना ठीक है कि) हे भाई! अपने किए का दुख सह (भाव, ये भेष धारन करने, शरीर को दुख देने भी ईश्वर के दर पर कबूल नहीं हैं)। (और देखो, जिसने) अन्न छोड़ा हुआ है (प्रभू का सिमरन नहीं करता, सिमरन त्याग के) उसे यही अच्छा काम लगता है। उसने भी अपनी जिंदगी तल्ख बनाई हुई है और दुख सह रहा है। कपड़े नहीं पहनता, दिन-रात दुखी हो रहा है। (एकांत में) चुप रह के (असली राह से) टूटा हुआ, भला, बताओ (माया की नींद में) सोया हुआ मनुष्य गुरू के बिना कैसे जाग सकता है? (एक) पैरों से नंगा फिरता है और अपनी इस की हुई भूल का दुख सह रहा है। (साफ-बढ़िया भोजन छोड़ के) झूठ-मीठ खाता है, और सिर पर राख डाल रखी है, अज्ञानी मूर्ख ने (इस तरह) अपनी इज्जत गवा ली है। प्रभू के नाम के बिना और कोई उद्यम परवान नहीं है। अंधा (मूर्ख) उजाड़ों में, मढ़ियों में, मसाणों में जा रहता है, (ईश्वर वाला रास्ता) नहीं समझता और समय बीत जाने पर पछताता है। जिस मनुष्य को गुरू मिल गया है (असल) सुख वही पाता है, वह (भाग्यशाली) ईश्वर का नाम अपने हृदय में (टिकाता) है। (पर) हे नानक! गुरू भी उसी को ही मिलता है जिस पे आप दातार मेहर की नजर करता है। उस संसार की आशाओं और फिक्रों से निर्लिप हो के गुरू के शबद द्वारा अपने अहम् को जला देता है।2। (हे प्रभू!) तुझे अपने मन में भगत प्यारे लगते हैं, जो तेरी सिफत सालाह कर रहे हैं और तेरे दर पर शोभा पा रहे हैं। हे नानक! भाग्यहीन मनुष्य भटकते फिरते हैं, उन्हें प्रभू के दर पर जगह नहीं मिलती, (क्योंकि) ये (विचारे) अपने असल को नहीं समझते, (ईश्वरीय गुणों की पूँजी अपने अंदर) हुए बिना ही अपने आप को बड़ा जतलाते हैं। (हे प्रभू!) मैं नीच जाति वाला (तेरे दर का) एक अदना सा ढाढी हूँ, और लोग (अपने आप को) ऊँची जाति वाला कहलवाते हैं। जो तेरा भजन करते हैं, मैं उनसे (तेरा ‘नाम’) मांगता हूँ।9।

Shalok, First Mehl: You may read and read loads of books; you may read and study vast multitudes of books. You may read and read boat-loads of books; you may read and read and fill pits with them. You may read them year after year; you may read them as many months are there are. You may read them all your life; you may read them with every breath. O Nanak, only one thing is of any account: everything else is useless babbling and idle talk in ego. ||1|| First Mehl: The more one write and reads, the more one burns. The more one wanders at sacred shrines of pilgrimage, the more one talks uselessly. The more one wears religious robes, the more pain he causes his body. O my soul, you must endure the consequences of your own actions. One who does not eat the corn, misses out on the taste. One obtains great pain, in the love of duality. One who does not wear any clothes, suffers night and day. Through silence, he is ruined. How can the sleeping one be awakened without the Guru? One who goes barefoot suffers by his own actions. One who eats filth and throws ashes on his head – the blind fool loses his honor. Without the Name, nothing is of any use. One who lives in the wilderness, in cemeteries and cremation grounds – that blind man does not know the Lord; he regrets and repents in the end. One who meets the True Guru finds peace. He enshrines the Name of the Lord in his mind. O Nanak, when the Lord grants His Grace, He is obtained. He becomes free of hope and fear, and burns away his ego with the Word of the Shabad. ||2|| Pauree: Your devotees are pleasing to Your Mind, Lord. They look beautiful at Your door, singing Your Praises. O Nanak, those who are denied Your Grace, find no shelter at Your Door; they continue wandering. Some do not understand their origins, and without cause, they display their self-conceit. I am the Lord’s minstrel, of low social status; others call themselves high caste. I seek those who meditate on You. ||9||

 

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 2 January 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.