Amrit Vele Da Hukamnama Sri Darbar Sahib, Amritsar, Date 30 January 2020 Ang 725


Amritvele da Hukamnama Sri Darbar Sahib, Sri Amritsar, Ang 725, 30-01-20


ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥

तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥ हरि हरि तेरा नामु है दुख मेटणहारा ॥ गुर सेवा ते पाईऐ गुरमुखि निसतारा ॥४॥ जो हरि नामु धिआइदे ते जन परवाना ॥ तिन विटहु नानकु वारिआ सदा सदा कुरबाना ॥५॥

Tilang, Fourth Mehl: The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. ||1|| Come, join with me, O Sikh of the Guru, come and join with me. You are my Guru’s Beloved. ||Pause|| The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. ||2||

ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।

हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२। हे गुरसिख! मैं उनके सदके जाता हूँ, जिन प्यारों ने गुरू का दर्शन किया है, जिन्होंने गुरू की (बताई) सेवा की है।3। हे हरी! तेरा नाम सारे दुख दूर करने के समर्थ है, (पर यह नाम) गुरू की शरण पड़ने से ही मिलता है। गुरू के सन्मुख रहने से ही (संसार-समुंद्र से) पार लांघा जा सकता है।4। हे गुरसिख! जो मनुष्य परमात्मा का नाम सिमरते हैं, वे मनुष्य (परमात्मा की हजूरी में) कबूल हो जाते हैं। नानक उन मनुष्यों से कुर्बान जाता है, सदा सदके जाता है।5।

 

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 30 January 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.