Amrit Vele Da Hukamnama Sri Darbar Sahib, Amritsar, Date 04 January 2020 Ang 809


Amritvele da Hukamnama Sri Darbar Sahib, Amritsar, Ang 809 , 04-Jan-2020


ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥

बिलावलु महला ५ ॥ पिंगुल परबत पारि परे खल चतुर बकीता ॥ अंधुले त्रिभवण सूझिआ गुर भेटि पुनीता ॥१॥ महिमा साधू संग की सुनहु मेरे मीता ॥ मैलु खोई कोटि अघ हरे निरमल भए चीता ॥१॥ रहाउ ॥

Bilaaval, Fifth Mehl: The cripple crosses over the mountain, the fool becomes a wise man, and the blind man sees the three worlds, by meeting with the True Guru and being purified. ||1|| This is the Glory of the Saadh Sangat, the Company of the Holy; listen, O my friends. Filth is washed away, millions of sins are dispelled, and the consciousness becomes immaculate and pure. ||1||Pause||

ਪਿੰਗੁਲ = ਲੂਲ੍ਹੇ। ਪਰੇ = ਲੰਘ ਗਏ। ਖਲ = ਮੂਰਖ ਬੰਦੇ। ਚਤੁਰ = ਸਿਆਣੇ। ਬਕੀਤਾ = ਵਕਤਾ, ਬੋਲਣ ਵਾਲੇ, ਚੰਗਾ ਵਖਿਆਨ ਕਰ ਸਕਣ ਵਾਲੇ। ਅੰਧੁਲੇ = ਅੰਨ੍ਹੇ ਮਨੁੱਖ ਨੂੰ। ਤ੍ਰਿਭਵਣ = ਤਿੰਨੇ ਭਵਨ, ਸਾਰੀ ਦੁਨੀਆ। ਗੁਰ ਭੇਟਿ = ਗੁਰੂ ਨੂੰ ਮਿਲ ਕੇ। ਪੁਨੀਤਾ = ਪਵਿੱਤਰ ਜੀਵਨ ਵਾਲੇ।੧। ਮਹਿਮਾ = ਵਡਿਆਈ। ਸਾਧੂ ਸੰਗ ਕੀ = ਗੁਰੂ ਦੀ ਸੰਗਤਿ ਦੀ। ਮੀਤਾ = ਹੇ ਮਿੱਤਰ! ਕੋਟਿ = ਕ੍ਰੋੜਾਂ। ਅਘ = ਪਾਪ। ਨਿਰਮਲ = ਪਵਿੱਤਰ।੧।ਰਹਾਉ।

ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧। ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ।

हे मित्र! गुरु को मिल के (मनुख) पवित्र जीवन वाले हो जाते हैं, (मनो) लूले मनुख पहाड़ों के पार निकल जाते हैं, महा मुर्ख मनुक विद्वान् व्याख्यान-करता बन जाते हैं, अंधे को तीनो भवनों की सोझी हो जाती है।१। हे मेरे मित्र! गुरु की सांगत की बड़ाई (ध्यान से) सुन। (जो भी मनुख रोज गुरु की सांगत मैं बथता है, उस का) मन पवित्र हो जाता है , (उस के अंदर से विकारों की) मैल दूर हो जाती है, उस के करोड़ों पाप नास हो जाते हैं।१।रहाउ।

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 4 January 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.