Amrit Vele Da Hukamnama Sri Darbar Sahib, Amritsar, Date 14 February 2020 Ang 832


Amrit vele da Hukamnama Sri Darbar Sahib Amritsar, Ang 832, 14-02-2020


ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥

बिलावलु महला १ ॥ मन का कहिआ मनसा करै ॥ इहु मनु पुंनु पापु उचरै ॥ माइआ मदि माते त्रिपति न आवै ॥ त्रिपति मुकति मनि साचा भावै ॥१॥ तनु धनु कलतु सभु देखु अभिमाना ॥ बिनु नावै किछु संगि न जाना ॥१॥ रहाउ ॥ कीचहि रस भोग खुसीआ मन केरी ॥ धनु लोकां तनु भसमै ढेरी ॥ खाकू खाकु रलै सभु फैलु ॥ बिनु सबदै नही उतरै मैलु ॥२॥

Bilaaval, First Mehl: The human acts according to the wishes of the mind. This mind feeds on virtue and vice. Intoxicated with the wine of Maya, satisfaction never comes. Satisfaction and liberation come, only to one whose mind is pleasing to the True Lord. ||1|| Gazing upon his body, wealth, wife and all his possessions, he is proud. But without the Name of the Lord, nothing shall go along with him. ||1||Pause|| He enjoys tastes, pleasures and joys in his mind. But his wealth will pass on to other people, and his body will be reduced to ashes. The entire expanse, like dust, shall mix with dust. Without the Word of the Shabad, his filth is not removed. ||2||

ਮਨਸਾ = ਬੁੱਧੀ, ਅਕਲ। ਉਚਰੈ = ਗੱਲਾਂ ਕਰਦਾ ਹੈ। ਮਦਿ = ਮਦ ਵਿਚ, ਨਸ਼ੇ ਵਿਚ। ਮਾਤੇ = ਮਸਤੇ ਹੋਏ ਨੂੰ। ਮੁਕਤਿ = (ਮਾਇਆ ਦੇ ਪੰਜੇ ਵਿਚੋਂ) ਖ਼ਲਾਸੀ। ਮਨਿ = ਮਨ ਵਿਚ। ਸਾਚਾ = ਸਦਾ-ਥਿਰ ਪ੍ਰਭੂ ॥੧॥ ਕਲਤ = ਇਸਤ੍ਰੀ {ਨੋਟ: ਇਹ ਲਫ਼ਜ਼ ਵੇਖਣ ਨੂੰ ਪੁਲਿੰਗ ਹੈ। ਸੰਸਕ੍ਰਿਤ ਲਫ਼ਜ਼ कलत्र ਨਪੁੰਸਕ ਲਿੰਗ ਹੈ}। ਅਭਿਮਾਨਾ = ਹੇ ਅਭਿਮਾਨੀ! ਕੀਚਹਿ = ਕਰੀਦੇ ਹਨ। ਕੇਰੀ = ਦੀ, ਦੀਆਂ। ਭਸਮੈ = ਸੁਆਹ ਦੀ। ਖਾਕੂ = ਖ਼ਾਕ ਵਿਚ। ਫੈਲੁ = ਪਸਾਰਾ।

(ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ। ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ ॥੧॥ ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ-ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ)। ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ ॥੧॥ ਰਹਾਉ॥ ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ। (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ ॥੨॥

(प्रभु-नाम से बिसरे हुए मनुख की) बुद्धि (भी) मन के कहे अनुसार चलती है, और यह मन केवल यही बातें सोचता है की (शास्त्रों की मर्यादा अनुसार) पुन्य क्या है और पाप क्या है। माया के नशे में मस्त हुए मनुख को (माया की तरफ) से सब्र नहीं होता। माया का सब्र और माया के मोह से खलासी तभी होती है जब मनुख को सदा-थिर रहने वाला प्रभु मन में प्यारा लगने लग जाता है॥१॥ हे अभिमानी जीव! देख, यह शरीर, यह धन, यह स्त्री-यह सब (सदा साथ निभने वाले नहीं है)। परमात्मा के नाम के बिना कोई वस्तु (जीव के) साथ नहीं जाती॥१॥रहाउ॥ हम माया के रस का भोग करते हैं, माया की मौज मनाते हैं, (परन्तु मौत आने पर) धन (ओर) लोगों का बन जाता है और यह शारीर मिटटी की ढेरी हो जाता है। यह सारा ही पसारा (अंत) मिटटी में मिल जाता है। (मन पर विषे-विकारों की मैल इकठ्ठा होती रहती है, वह) मैल गुरु के शब्द के बिना नहीं उत्तरती॥२॥

 

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 14 February 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.