Amrit Vele Da Hukamnama Sri Darbar Sahib, Amritsar, Date 13 February 2020 Ang 686


AMRIT VELE DA HUKAMNAMA SRI DARBAR SAHIB AMRITSAR, ANG 686, 13-02-20


ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

ਵਿਆਖਿਆ : ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ॥੧॥ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ॥੧॥ ਰਹਾਉ ॥ ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ ॥੨॥ ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ। ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ ॥੩॥ ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ। (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ। ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ, ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ॥੪॥ ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ। (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ॥੫॥ ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ, ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ॥੬॥ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ, ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ॥੭॥ ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤ-ਸਾਲਾਹ ਕਰਾਂ ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ। ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਨਾਨਕ ਜੀ ਆਖਦੇ ਹਨ – (ਹੇ ਪ੍ਰਭੂ! ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ॥੮॥੨॥

धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥ तन महि मनूआ मन महि साचा ॥ सो साचा मिलि साचे राचा ॥ सेवकु प्रभ कै लागै पाइ ॥ सतिगुरु पूरा मिलै मिलाइ ॥३॥ आपि दिखावै आपे देखै ॥ हठि न पतीजै ना बहु भेखै ॥ घड़ि भाडे जिनि अम्रितु पाइआ ॥ प्रेम भगति प्रभि मनु पतीआइआ ॥४॥ पड़ि पड़ि भूलहि चोटा खाहि ॥ बहुतु सिआणप आवहि जाहि ॥ नामु जपै भउ भोजनु खाइ ॥ गुरमुखि सेवक रहे समाइ ॥५॥ पूजि सिला तीरथ बन वासा ॥ भरमत डोलत भए उदासा ॥ मनि मैलै सूचा किउ होइ ॥ साचि मिलै पावै पति सोइ ॥६॥ आचारा वीचारु सरीरि ॥ आदि जुगादि सहजि मनु धीरि ॥ पल पंकज महि कोटि उधारे ॥ करि किरपा गुरु मेलि पिआरे ॥७॥ किसु आगै प्रभ तुधु सालाही ॥ तुधु बिनु दूजा मै को नाही ॥ जिउ तुधु भावै तिउ राखु रजाइ ॥ नानक सहजि भाइ गुण गाइ ॥८॥२॥

अर्थ :जो मनुष्य गुरू के द्वारा अडोल अवस्था में टिक कर प्रभू-चरणों में जुड़ता है, उस का प्रभू-चरणों में जुड़ना कबूल होता है। उस मनुष्य को ना आत्मिक मौत आती है, ना ही जन्म मरण का चक्र। ऐसा प्रभू का दास प्रभू में लीन रहता है, प्रभू ऐसे सेवक के अंदर प्रगट हो जाता है। वह सेवक जिस तरफ़ देखता है उस को परमात्मा के बिना ओर कोई नहीं दिखता ॥१॥ गुरू की श़रण पड़ कर परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरू को मिलने के बिना आत्मिक मौत मर कर, जन्म-मरण के चक्र में फंसा रहता है ॥१॥ रहाउ ॥ मैं (भी) वही गुरू धारण करना चाहता हूँ जो सदा-थिर प्रभू को (मेरे हृदय में) पक्की तरह टिका दे, जो मुझ से अकथ प्रभू की सिफ़त-सलाह कराए, और अपने श़ब्द के द्वारा मुझे प्रभू-चरणों में जोड़ दे। परमात्मा के भगत को (सिफ़त-सलाह के बिना) कोई ओर कार्य नहीं (सूझता)। भगत सदा-थिर प्रभू को ही सिमरता है, सदा-थिर प्रभू उस को प्यारा लगता है ॥२॥ उस का मन शरीर के अंदर ही रहता है (भावार्थ, माया-मोह दसों दिशाओं दोड़ता नहीं (फिरता), उस के मन में सदा-थिर प्रभू प्रगट हो जाता है, वह सेवक सदा-थिर प्रभू को सिमर कर और उस में मिल कर उस (की याद) में लीन रहता है। वह सेवक प्रभू के चरणों में जुड़ा रहता है, जिस मनुष्य को पूरा गुरू मिल पड़ता है गुरू उस को प्रभू-चरणों में मिला देता है ॥३॥ परमात्मा अपना दर्शन आप ही (गुरू के द्वारा) करवाता है, आप ही (सब जीवों के) दिल की जानता है। (इस लिए वह) हठ के द्वारा किए कार्य पर खुश नहीं होता, ना ही बहुते (धार्मिक) पहरावों पर प्रसन्न होता है। जिस प्रभू ने (सारे) शरीर बनाए हैं और (गुरू की श़रण आए किसी वडभागी के हृदय में) नाम-अमृत पाया है, उसी प्रभू ने उस का मन प्रेम भगती में जोड़ा है ॥४॥ जो मनुष्य (विद्या) पड़ पड़ कर (विद्या के मान में ही सिमरन से) दूर हो जाते हैं वह (आत्मिक मौत की) चोटें सहते हैं। (विद्या की) बहुती चतुराई के कारण जन्म मरण के चक्र में पड़ते हैं। जो जो मनुष्य प्रभू का नाम जपता है और प्रभू के डर-अदब को अपने आत्मा की खुराक़ बनाता है, वह सेवक गुरू की श़रण पड़ कर प्रभू में लीन रहते हैं ॥५॥ जो मनुष्य पत्थर (की मूर्तियाँ) पूजता रहा, तीर्थों के स्नान करता रहा, जंगलों में निवास करता रहा, त्यागी बन कर जगह जगह भटकता डोलता फिरा (और इन ही कर्मों को धर्म समझता रहा), अगर उस का मन मैला ही रहा, तो वह पवित्र कैसे हो सकता है ? जो मनुष्य सदा-थिर प्रभू में (सिमरन के द्वारा) लीन होता है (वहीं पवित्र होता है, और) वह (लोक परलोक में) इज़्ज़त पाता है ॥६॥ जिस के अंदर उच्चा आचरण भी है और उच्ची (आत्मिक) सूझ भी है, जिस का मन सदा ही अडोल अवस्था में टिका रहता है और गंभीर रहता है, जो आँख झमकनें के समय में करोड़ों मनुष्यों को (विकारों से) बचा लेता है, हे प्यारे प्रभू! मेहर कर के मुझे वह गुरू मिला ॥७॥ हे प्रभू! मैं किस मनुष्य के आगे तेरी सिफ़त-सालाह करूँ ? मुझे तो तेरे बिना ओर कोई कहीं दिखता ही नहीं। जैसे तेरी मेहर हो मुझे अपनी रज़ा में रख, नानक जी कहते हैं – (हे प्रभू! तेरा दास) अडोल अवस्था में टिक कर तेरे प्रेम में टिक कर तेरे गुण गावे ॥८॥२॥

Dhhanaasaree Mahalaa 1 || Sehaj Milai Mileaa Parvaan || Naa Tis Maran Na Aavan Jaan || Thaakur Meh Daas Daas Meh Soe || Jeh Dekhaa Teh Avar Na Koe ||1|| Gurmukh Bhagat Sehaj Ghar Paaeeai || Bin Gur Bhette Mar Aaeeai Jaaeeai ||1|| Rahaau || So Gur Karau Je Saach Dhrirraavai || Akathh Kathhaavai Shabad Milaavai || Har Ke Log Avar Nahee Kaaraa || Saachau Thaakur Saach Piaaraa ||2|| Tan Meh Manooaa Man Meh Saachaa || So Saachaa Mil Saache Raachaa || Sevak Prabh Kai Laagai Paae || Satgur Pooraa Milai Milaae ||3|| Aap Dikhaavai Aape Dekhai || Hath Na Pateejai Naa Bahu Bhekhai || Gharr Bhaadde Jin Amrit Paaeaa || Prem Bhagat Prabh Man Pateeaaeaa ||4|| Parr Parr Bhooleh Chottaa Khaahe || Bahut Seaanap Aaveh Jaahe || Naam Japai Bhau Bhojan Khaae || Gurmukh Sevak Rahe Samaae ||5|| Pooj Silaa Teerathh Ban Vaasaa || Bharmat Ddolat Bhae Udaasaa || Man Mailai Soochaa Kiu Hoe || Saach Milai Paavai Pat Soe ||6|| Aachaaraa Veechaar Sareer || Aad Jugaad Sehaj Man Dhheer || Pal Pankaj Meh Kott Udhhaare || Kar Kirpaa Gur Mel Piaare ||7|| Kis Aagai Prabh Tudhh Saalaahee || Tudhh Bin Doojaa Mai Ko Naahee || Jiu Tudhh Bhaavai Tiu Raakh Rajaae || Naanak Sehaj Bhaae Gun Gaae ||8||2||

 

Meaning: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1|| Pause || So make Him your Guru, who implants the Truth within you, Who leads you to speak the Unspoken Speech, and who merges you in the Word of the Shabad. God’s people have no other work to do; They love the True Lord and Master, and they love the Truth. ||2|| The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. ||3|| He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. ||4|| Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God Becomes Gurmukh, the Lord’s servant, and remains absorbed in the Lord. ||5|| He worships stones, dwells at sacred shrines of pilgrimage and in the jungles, Wanders, roams around and becomes a renunciate. But his mind is still filthy – how can he become pure ? One who meets the True Lord obtains honor. ||6|| One who embodies good conduct and contemplative meditation, His mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. ||7|| Unto whom, O God, should I praise You ? Without You, there is no other at all. As it pleases You, keep me under Your Will. Nanak Ji, with intuitive poise and natural love, sings Your Glorious Praises. ||8||2||

 

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 13 February 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.