Amrit Vele da Hukamnama Sri Darbar Sahib, Amritsar, Ang 639, 14-04-2020
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥
सोरठि महला ५ घरु १ असटपदीआ ੴ सतिगुर प्रसादि ॥ सभु जगु जिनहि उपाइआ भाई करण कारण समरथु ॥ जीउ पिंडु जिनि साजिआ भाई दे करि अपणी वथु ॥ किनि कहीऐ किउ देखीऐ भाई करता एकु अकथु ॥ गुरु गोविंदु सलाहीऐ भाई जिस ते जापै तथु ॥१॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥ मेरे मन जपीऐ हरि भगवंता ॥ नाम दानु देइ जन अपने दूख दरद का हंता ॥ रहाउ ॥ जा कै घरि सभु किछु है भाई नउ निधि भरे भंडार ॥ तिस की कीमति ना पवै भाई ऊचा अगम अपार ॥ जीअ जंत प्रतिपालदा भाई नित नित करदा सार ॥ सतिगुरु पूरा भेटीऐ भाई सबदि मिलावणहार ॥२॥ सचे चरण सरेवीअहि भाई भ्रमु भउ होवै नासु ॥ मिलि संत सभा मनु मांजीऐ भाई हरि कै नामि निवासु ॥ मिटै अंधेरा अगिआनता भाई कमल होवै परगासु ॥ गुर बचनी सुखु ऊपजै भाई सभि फल सतिगुर पासि ॥३॥ मेरा तेरा छोडीऐ भाई होईऐ सभ की धूरि ॥ घटि घटि ब्रहमु पसारिआ भाई पेखै सुणै हजूरि ॥ जितु दिनि विसरै पारब्रहमु भाई तितु दिनि मरीऐ झूरि ॥ करन करावन समरथो भाई सरब कला भरपूरि ॥४॥ प्रेम पदारथु नामु है भाई माइआ मोह बिनासु ॥ तिसु भावै ता मेलि लए भाई हिरदै नाम निवासु ॥ गुरमुखि कमलु प्रगासीऐ भाई रिदै होवै परगासु ॥ प्रगटु भइआ परतापु प्रभ भाई मउलिआ धरति अकासु ॥५॥ गुरि पूरै संतोखिआ भाई अहिनिसि लागा भाउ ॥ रसना रामु रवै सदा भाई साचा सादु सुआउ ॥ करनी सुणि सुणि जीविआ भाई निहचलु पाइआ थाउ ॥ जिसु परतीति न आवई भाई सो जीअड़ा जलि जाउ ॥६॥ बहु गुण मेरे साहिबै भाई हउ तिस कै बलि जाउ ॥ ओहु निरगुणीआरे पालदा भाई देइ निथावे थाउ ॥ रिजकु स्मबाहे सासि सासि भाई गूड़ा जा का नाउ ॥ जिसु गुरु साचा भेटीऐ भाई पूरा तिसु करमाउ ॥७॥ तिसु बिनु घड़ी न जीवीऐ भाई सरब कला भरपूरि ॥ सासि गिरासि न विसरै भाई पेखउ सदा हजूरि ॥ साधू संगि मिलाइआ भाई सरब रहिआ भरपूरि ॥ जिना प्रीति न लगीआ भाई से नित नित मरदे झूरि ॥८॥ अंचलि लाइ तराइआ भाई भउजलु दुखु संसारु ॥ करि किरपा नदरि निहालिआ भाई कीतोनु अंगु अपारु ॥ मनु तनु सीतलु होइआ भाई भोजनु नाम अधारु ॥ नानक तिसु सरणागती भाई जि किलबिख काटणहारु ॥९॥१॥
Sorat’h, Fifth Mehl, First House, Ashtapadees: One Universal Creator God. By The Grace Of The True Guru: The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known. ||1|| O my mind, meditate on the Lord, the Lord God. He blesses His servant with the gift of the Naam; He is the Destroyer of pain and suffering. ||Pause|| Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad. ||2|| Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth. By the Guru’s Word, peace wells up, O Siblings of Destiny; all fruits are with the True Guru. || 3 || Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers. || 4 || The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth. || 5 || The Perfect Guru has blessed me with contentment, O Siblings of Destiny; day and night, I remain attached to the Lords Love. My tongue continually chants the Lords Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny. || 6 || My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny. || 7 || Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain. || 8 || Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins. || 9 || 1 ||
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ। ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ। ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪। ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ। ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ। ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ।੭। ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੮। ਹੇ ਭਾਈ! ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ। ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ) , ਨਾਮ ਦਾ ਸਹਾਰਾ ਲੈਂਦਾ ਹੈ। ਹੇ ਨਾਨਕ! ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ।੯।੧।
राग सोरठि, घर १ में गुरु अर्जनदेव जी की आठ बन्दों वाली बाणी। अकाल पुरख एक है और सतगुरु की कृपा द्वारा मिलता है। हे भाई! जिस परमात्मा ने आप ही सारा जगत पैदा किया है, जो सरे जगत का मूल है, जो सारी ताकतों का मालिक है, जिस ने अपनी ताकत दे कर (मनुख की) जान और सरीर पैदा किया है, वह करतार (तो) किसी भी तरह बयां नहीं किया जा सकता। हे भाई! उस करतार का सवरूप बताया नहीं जा सकता। उस को कैसे देखा जाये? हे भाई! गोबिंद के रूप गुरु की सिफत करनी चाहिये, क्योंकि गुरु से ही सरे जगत के मूल की सूझ पाई जा सकती है॥१॥ हे मेरे मन! (सदा) हरी परमात्मा का नाम जपना चाहिए। वह भगवन अपने सेवक को अपने नाम की दात देता है। वह सारे दुःख और पीड़ा का नास करने वाला है॥रहाउ॥ हे भाई! जिस प्रभू के घर में हरेक चीज मौजूद है, जिस के घर में जगत के सारे नौ ही खजाने विद्यमान हैं, जिसके घर में भंडारे भरे पड़े हैं, उसका मूल्य नहीं आंका जा सकता। वह सबसे ऊँचा है, वह अपहुँच है, वह बेअंत है। हे भाई! वह प्रभू सारे जीवों की पालना करता है, वह सदा ही (सब जीवों की) संभाल करता है। (उसका दर्शन करने के लिए) हे भाई! पूरे गुरू को मिलना चाहिए, (गुरू ही अपने) शबद में जोड़ के परमात्मा के साथ मिला सकने वाला है।२। हे भाई! सदा-स्थिर रहने वाले परमात्मा के चरण हृदय में बसा के रखने चाहिए, (इस तरह मन के) भ्रम का (भटकना का) (हरेक किस्म के) डर का नाश हो जाता है। हे भाई! साध-संगति में मिल के मन को साफ करना चाहिए (इस तरह) परमात्मा के नाम में (मन का) निवास हो जाता है। (साध-संगति की बरकति से) हे भाई! आत्मिक जीवन के पक्ष से अज्ञानता का अंधकार (मनुष्य के अंदर से) मिट जाता है (हृदय का) कमल पुष्प खिल उठता है। हे भाई! गुरू के बचनों पर चलने से आत्मिक आनंद पैदा होता है। सारे फल गुरू के पास हैं।3। हे भाई! भेद भाव त्याग देने चाहिए, सबके चरणों की धूड़ बन जाना चाहिए। हे भाई! परमात्मा हरेक शरीर में बस रहा है, वह सबके अंग-संग हो के (सबके कामों को) देखता है (सबकी बातें) सुनता है। हे भाई! जिस दिन परमात्मा भूल जाए, उस दिन दुखी हो के (हम) आत्मिक मौत सहेड़ लेते हैं। हे भाई! (ये याद रखो कि) परमात्मा सब कुछ कर सकने वाला है और (जीवों से) करवा सकने वाला है। परमात्मा में सारी ताकतें मौजूद हैं।4। हे भाई! (जिस मनुष्य के हृदय में परमात्मा के) प्यार का कीमती धन मौजूद है, हरी-नाम मौजूद है (उसके अंदर से) माया के मोह का नाश हो जाता है। हे भाई! उस परमात्मा को (जब) अच्छा लगे तब वह (जिसको अपने चरणों में) मिला लेता है (उसके) हृदय में उस प्रभू के नाम का निवास हो जाता है। हे भाई! गुरू के सन्मुख होने से (हृदय का) कमल फूल खिल उठता है, दिल में (आत्मिक जीवन की सूझ का) प्रकाश हो जाता है। हे भाई! (गुरू की शरण पड़ने से मनुष्य के अंदर) परमात्मा की ताकत प्रकट हो जाती है (मनुष्य को समझ आ जाता है कि परमात्मा बेअंत शक्तियों का मालिक है, और प्रभू की ताकत से ही) धरती खिली हुई है, आकाश खिला हुआ है।5। हे भाई! जिस मनुष्य को पूरे गुरू ने संतोख की दाति दे दी, (उसके अंदर) दिन रात (प्रभू चरनों का) प्यार बना रहता है, वह मनुष्य सदा (अपनी) जीभ से परमात्मा का नाम जपता रहता है। (नाम जपने का ये) स्वाद (ये) निशाना (उसके अंदर) सदा कायम रहता है। हे भाई! वह मनुष्य अपने कानों से (परमात्मा की सिफत सालाह) सुन-सुन के आत्मिक जीवन हासिल करता रहता है, (वह प्रभू-चरणों में) अटल स्थान की प्राप्ति बनाए रहता है। पर, हे भाई! जिस मनुष्य को (गुरू पर) ऐतबार नहीं होता उसकी (दुर्भाग्यपूर्ण) जीवात्मा (विकारों में) जल जाती है (और आत्मिक मौत सहेड़ लेती है)।6। हे भाई! मेरे मालिक प्रभू में बेअंत गुण हैं, मैं उससे सदके-कुर्बान जाता हूँ। हे भाई! वह मालिक गुणहीन को (भी) पालता है, वह निआसरे मनुष्य को सहारा देता है। वह मालिक हरेक सांस के साथ रिजक पहुँचाता है, उसका नाम (सिमरन करने वाले के मन पर प्रेम का) गाढ़ा रंग चढ़ा देता है। हे भाई! जिस मनुष्य को सच्चा गुरू मिल जाता है (उसको प्रभू मिल जाता है) उसकी किस्मत जाग जाती है।7। हे भाई! वह परमात्मा सारी ही ताकतों से भरपूर है, उस (की याद) के बिना एक घड़ी भी (मनुष्य का) आत्मिक जीवन कायम नहीं रह सकता। हे भाई! मैं तो उस परमात्मा को अपने अंग-संग बसता देखता हूँ, मुझे वह खाते हुए सांस लेते हुए कभी भी नहीं भूलता। हे भाई! जिस मनुष्य को परमात्मा ने गुरू की संगति में मिला दिया, उसे वह परमात्मा हर जगह मौजूद दिखाई देने लग जाता है। पर, हे भाई! जिनके अंदर परमात्मा का प्यार पैदा नहीं होता, वह सदा चिंतातुर हो-हो के आत्मिक मौत मरता रहता है।8। हे भाई! (शरण में आए मनुष्य को) अपने पल्लू से लगा के परमात्मा खुद इस दुख-रूपी संसार-समुंद्र से पार लंघा लेता है। प्रभू (उस पर) कृपा करके (उसको) मेहर की निगाह से देखता है, उसका बेअंत पक्ष करता है। हे भाई! मनुष्य का मन ठंडा हो जाता है, शरीर शांत हो जाता है, वह (अपने आत्मिक जीवन के लिए) नाम की खुराक़ (खाता है), नाम का सहारा लेता है। हे नानक! (कह–) हे भाई! उस परमात्मा की शरण पड़ो, जो सारे पाप काट सकता है।9।1।
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!