Amrit Vele Da Hukamnama Sri Darbar Sahib, Amritsar, Date 18-04-2020 Ang 778


Amrit vele da Hukamnama Sri Darbar Sahib Amritsar, Ang 778, 18-04-20


ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥

रागु सूही छंत महला ५ घरु २ ੴ सतिगुर प्रसादि ॥ गोबिंद गुण गावण लागे ॥ हरि रंगि अनदिनु जागे ॥ हरि रंगि जागे पाप भागे मिले संत पिआरिआ ॥ गुर चरण लागे भरम भागे काज सगल सवारिआ ॥ सुणि स्रवण बाणी सहजि जाणी हरि नामु जपि वडभागै ॥ बिनवंति नानक सरणि सुआमी जीउ पिंडु प्रभ आगै ॥१॥ अनहत सबदु सुहावा ॥ सचु मंगलु हरि जसु गावा ॥ गुण गाइ हरि हरि दूख नासे रहसु उपजै मनि घणा ॥ मनु तंनु निरमलु देखि दरसनु नामु प्रभ का मुखि भणा ॥ होइ रेण साधू प्रभ अराधू आपणे प्रभ भावा ॥ बिनवंति नानक दइआ धारहु सदा हरि गुण गावा ॥२॥

Raag Soohee, Chhant, Fifth Mehl, Second House: One Universal Creator God. By The Grace Of The True Guru: I sing the Glorious Praises of the Lord of the Universe. I am awake, night and day, in the Lord’s Love. Awake to the Lord’s Love, my sins have left me. I meet with the Beloved Saints. Attached to the Guru’s Feet, my doubts are dispelled, and all my affairs are resolved. Listening to the Word of the Guru’s Bani with my ears, I know celestial peace. By great good fortune, I meditate on the Lord’s Name. Prays Nanak, I have entered my Lord and Master’s Sanctuary. I dedicate my body and soul to God. ||1|| The unstruck melody of the Shabad, the Word of God is so very beautiful. True joy comes from singing the Lord’s Praises. Singing the Glorious Praises of the Lord, Har, Har, pain is dispelled, and my mind is filled with tremendous joy. My mind and body have become immaculate and pure, gazing upon the Blessed Vision of the Lord’s Darshan; I chant the Name of God. I am the dust of the feet of the Holy. Worshipping God in adoration, my God is pleased with me. Prays Nanak, please bless me with Your Mercy, that I may sing Your Glorious Praises forever. ||2||

ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ, ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ। ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ। ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ।੨।

राग सूही , घर 2 में गुरु अर्जनदेव जी की बाणी ‘छंत। अकाल पुरख एक और सतगुरु की द्वारा मिलता है। वह मनुख परमात्मा के गुण गाने लग जाते हैं, परमात्मा के प्रेम-रंग में (टिक कर) वह हर समय (माया के हमलों से) सुचेत रहते हैं, जो मनुख प्यारे गुरु को मिल जाते हैं। (जैसे जैसे) वह प्यारे के रंग में (टिक कर) सुचेत होते हैं, (उन के अंदर से) सारे पाप भाग जाते हैं। जो मनुख गुरु के चरण लगते हैं, उनकी भटकन दूर हो जाती है, उनके सारे काम भी संवर जाते हैं। जो मनुख बड़ी किस्मत से सतगुरु की बाणी कानो से सुन कर परमात्मा का नाम जप कर आत्मिक अदोलता में (टिक कर परमात्मा से) गहरी साँझ बना बना लेता है-वह मनुख मालिक-प्रभु की शरण आ कर अपनी जान अपना सरीर (सब कुछ)परमात्मा के आगे (रख देता है)॥2॥ हे भाई! जिन मनुष्यों ने सदा-स्थिर प्रभू की सिफत सालाह के गीत हर वक्त गाए, उनको सिफत सालाह की बाणी हर वक्त एक-रस (कानों को) सुखद लगने लग जाती है। परमात्मा के गुण गा-गा के (उनके सारे) दुख नाश हो जाते हैं, (उनके) मन में बहुत आनंद पैदा हो जाता है। हे भाई! जो मनुष्य (अपने) मुँह से परमात्मा का नाम उचारते रहते हैं, (उनका) दर्शन करके मन पवित्र हो जाता है। गुरू की चरण-धूल हो के जो मनुष्य परमात्मा की आराधना करते रहते हैं, वह मनुष्य अपने प्रभू को प्यारे लगने लग जाते हैं। नानक विनती करता है– हे प्रभू! (मेरे पर) मेहर कर, मैं (भी) सदा तेरे गुण गाता रहॅूँ।2।

https://m.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 18 April 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.