Amrit Vele Da Hukamnama Sri Darbar Sahib, Amritsar, Date 20-04-2020 Ang 931


AMRIT VELE DA HUKAMNAMA SRI DARBAR SAHIB AMRITSAR, ANG 931, 20-Apr-2020


ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥

लाज मरंती मरि गई घूघटु खोलि चली ॥ सासु दिवानी बावरी सिर ते संक टली ॥ प्रेमि बुलाई रली सिउ मन महि सबदु अनंदु ॥ लालि रती लाली भई गुरमुखि भई निचिंदु ॥१२॥ लाहा नामु रतनु जपि सारु ॥ लबु लोभु बुरा अहंकारु ॥ लाड़ी चाड़ी लाइतबारु ॥ मनमुखु अंधा मुगधु गवारु ॥ लाहे कारणि आइआ जगि ॥ होइ मजूरु गइआ ठगाइ ठगि ॥ लाहा नामु पूंजी वेसाहु ॥ नानक सची पति सचा पातिसाहु ॥१३॥

My shyness and hesitation have died and gone, and I walk with my face unveiled. The confusion and doubt from my crazy, insane mother-in-law has been removed from over my head. My Beloved has summoned me with joyful caresses; my mind is filled with the bliss of the Shabad. Imbued with the Love of my Beloved, I have become Gurmukh, and carefree. ||12|| Chant the jewel of the Naam, and earn the profit of the Lord. Greed, avarice, evil and egotism; Slander, inuendo and gossip; The self-willed manmukh is blind, foolish and ignorant. For the sake of earning the profit of the Lord, the mortal comes into the world. But he becomes a mere slave laborer, and is mugged by the mugger, Maya. One who earns the profit of the Naam, with the capital of faith, O Nanak, is truly honored by the True Supreme King. ||13||

(ਹੇ ਪਾਂਡੇ!) (ਗੁਰੂ ਦੀ ਸਰਨ ਪੈਣ ਵਾਲੀ ਜੀਵ ਇਸਤ੍ਰੀ ਦੀ) ਦੁਨੀਆ ਦੇ ਨੱਕ-ਨਮੂਜ ਦਾ ਸਦਾ ਧਿਆਨ ਰੱਖਣ ਵਾਲੀ (ਪਹਿਲੀ ਅਕਲ) ਮੁੱਕ ਜਾਂਦੀ ਹੈ, ਹੁਣ ਉਹ ਲੋਕ-ਲਾਜ ਦਾ ਘੁੰਡ ਲਾਹ ਕੇ ਤੁਰਦੀ ਹੈ। (ਜਿਸ ਮਾਇਆ ਨੇ ਉਸ ਨੂੰ ਪਤੀ-ਪ੍ਰਭੂ ਵਿਚ ਜੁੜਨ ਤੋਂ ਰੋਕਿਆ ਹੋਇਆ ਸੀ, ਉਸ) ਝੱਲੀ ਕਮਲੀ ਮਾਇਆ ਦਾ ਸਹਿਮ ਉਸ ਦੇ ਸਿਰ ਤੋਂ ਹਟ ਜਾਂਦਾ ਹੈ। ਉਸ ਨੂੰ ਪ੍ਰਭੂ-ਪਤੀ ਪਿਆਰ ਤੇ ਚਾਉ ਨਾਲ ਸੱਦਦਾ ਹੈ (ਭਾਵ, ਆਪਣੀ ਯਾਦ ਦੀ ਖਿੱਚ ਬਖ਼ਸ਼ਦਾ ਹੈ), ਉਸ ਦੇ ਮਨ ਵਿਚ (ਸਤਿਗੁਰੂ ਦਾ) ਸ਼ਬਦ (ਆ ਵੱਸਦਾ ਹੈ, ਉਸ ਦੇ ਮਨ ਵਿਚ) ਆਨੰਦ (ਟਿਕਿਆ ਰਹਿੰਦਾ) ਹੈ। ਜੋ ਜੀਵ-ਇਸਤ੍ਰੀ ਗੁਰੂ ਦੀ ਸਰਨ ਆਉਂਦੀ ਹੈ ਉਸ ਨੂੰ ਦੁਨੀਆ ਵਾਲੀ ਕੋਈ ਚਿੰਤਾ ਪੋਹ ਨਹੀਂ ਸਕਦੀ, ਪ੍ਰੀਤਮ-ਪਤੀ (ਦੇ ਪ੍ਰੇਮ) ਵਿਚ ਰੰਗੀ ਹੋਈ ਦੇ ਮੂੰਹ ਉਤੇ ਲਾਲੀ ਭਖ ਆਉਂਦੀ ਹੈ ॥੧੨ (ਹੇ ਪਾਂਡੇ! ਪਰਮਾਤਮਾ ਦਾ) ਸ੍ਰੇਸ਼ਟ ਨਾਮ ਜਪ, ਸ੍ਰੇਸ਼ਟ ਨਾਮ ਹੀ ਅਸਲ ਖੱਟੀ-ਕਮਾਈ ਹੈ। ਜੀਭ ਦਾ ਚਸਕਾ, ਮਾਇਆ ਦਾ ਲਾਲਚ, ਅਹੰਕਾਰ (ਇਹ ਕਰਮ ਬੁਰਾ ਹੈ)। ਨਿੰਦਿਆ, ਖ਼ੁਸ਼ਾਮਦ, ਚੁਗ਼ਲੀ-ਇਹ ਹਰੇਕ ਕੰਮ ਮਾੜਾ ਹੈ। ਜੋ ਮਨੁੱਖ (ਪਰਮਾਤਮਾ ਦਾ ਸਿਮਰਨ ਛੱਡ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਲਬ ਲੋਭ ਆਦਿਕ ਕਰਦਾ ਹੈ) ਉਹ ਮੂਰਖ, ਮੂੜ੍ਹ, ਤੇ ਅੰਨ੍ਹਾ ਹੈ (ਭਾਵ, ਉਸ ਨੂੰ ਜੀਵਨ ਦਾ ਸਹੀ ਰਾਹ ਨਹੀਂ ਦਿੱਸਦਾ)। ਜੀਵ ਜਗਤ ਵਿਚ ਕੁਝ ਖੱਟਣ ਦੀ ਖ਼ਾਤਰ ਆਉਂਦਾ ਹੈ, ਪਰ (ਮਾਇਆ ਦਾ) ਗੋੱਲਾ ਬਣ ਕੇ ਮੋਹ ਦੇ ਹੱਥੋਂ ਜੀਵਨ-ਖੇਡ ਹਾਰ ਕੇ ਜਾਂਦਾ ਹੈ। ਜੋ ਮਨੁੱਖ ਸਰਧਾ ਨੂੰ ਰਾਸ-ਪੂੰਜੀ ਬਣਾਂਦਾ ਹੈ ਤੇ (ਇਸ ਪੂੰਜੀ ਦੀ ਰਾਹੀਂ) ਪਰਮਾਤਮਾ ਦਾ ਨਾਮ ਖੱਟਦਾ-ਕਮਾਂਦਾ ਹੈ, ਹੇ ਨਾਨਕ! ਉਸ ਨੂੰ ਸਦਾ-ਥਿਰ ਪਾਤਿਸ਼ਾਹ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ ॥੧੩॥

हे पांडे! (गुरु की शरण आने वाली जीव स्त्री की) दुनिया से शर्म रखने वाली पहली अकल खत्म हो जाती है, और वह लोग लाज का घूंघट उतार कर चलती है। (जिस माया ने उसको पति प्रभु में जुड़ने से रोका हुआ था, उस) मूर्ख मायाका डर उसके सिर से हट जाता है। उसको प्रति प्यार के साथ बुलाता है (भाव अर्थ अपनी याद की ललक देता है) उसके मन में सतगुरु का शब्द अवस्था है उसके मन में आनंद टिका रहता है। जो जी स्त्री प्रभु की शरण आती है उसको दुनिया वाली कोई चिंता सता नहीं सकती। प्रीतम पति के प्रेम में रंगी हुई के मुख पर लाली नजर आती है । 12 । (हे पांडे!) परमात्मा का सर्वश्रेष्ठ नाम जपा कर सर्वश्रेष्ठ नाम ही असली कमाई है। जिव्हा का चस्का, माया का लालच, अहंकार एक बुरा कर्म है। निंदा , खुशामद, चुगली यह हर एक कर्म बुरा है। जो मनुष्य परमात्मा की शरण छोड़ कर अपने मन के पीछे चलता है और लोग अधिक करता है वह मूर्ख और अंधा है। ,(भाव और उसको जीवन का सही मार्ग नहीं दिखता) जीव जगत में कुछ कमाने की खातिर आता है परंतु माया का गोला बनकर मुंह के हाथ जीवन खेल हार जाता है। जो मनोज श्रद्धा को अपनी पूंजी बनाता है और इस पूंजी के द्वारा परमात्मा का नाम कमाता है यह नानक उसको सदा रहने वाला परमात्मा सदा रहने वाली इज्जत रखता है। 13।

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 20 April 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.