Amrit Vele Da Hukamnama Sri Darbar Sahib, Amritsar, Date 27-04-2020 Ang 769


AMRIT VELE DA HUKAMNAMA SRI DARBAR SAHIB SRI AMRITSAR, ANG 769, 27-04-2020


ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥ ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥ ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥

सूही महला ३ ॥ सबदि सचै सचु सोहिला जिथै सचे का होइ वीचारो राम ॥ हउमै सभि किलविख काटे साचु रखिआ उरि धारे राम ॥ सचु रखिआ उर धारे दुतरु तारे फिरि भवजलु तरणु न होई ॥ सचा सतिगुरु सची बाणी जिनि सचु विखालिआ सोई ॥ साचे गुण गावै सचि समावै सचु वेखै सभु सोई ॥ नानक साचा साहिबु साची नाई सचु निसतारा होई ॥१॥ साचै सतिगुरि साचु बुझाइआ पति राखै सचु सोई राम ॥ सचा भोजनु भाउ सचा है सचै नामि सुखु होई राम ॥ साचै नामि सुखु होई मरै न कोई गरभि न जूनी वासा ॥ जोती जोति मिलाई सचि समाई सचि नाइ परगासा ॥ जिनी सचु जाता से सचे होए अनदिनु सचु धिआइनि ॥ नानक सचु नामु जिन हिरदै वसिआ ना वीछुड़ि दुखु पाइनि ॥२॥ सची बाणी सचे गुण गावहि तितु घरि सोहिला होई राम ॥ निरमल गुण साचे तनु मनु साचा विचि साचा पुरखु प्रभु सोई राम ॥ सभु सचु वरतै सचो बोलै जो सचु करै सु होई ॥ जह देखा तह सचु पसरिआ अवरु न दूजा कोई ॥ सचे उपजै सचि समावै मरि जनमै दूजा होई ॥ नानक सभु किछु आपे करता आपि करावै सोई ॥३॥ सचे भगत सोहहि दरवारे सचो सचु वखाणे राम ॥ घट अंतरे साची बाणी साचो आपि पछाणे राम ॥ आपु पछाणहि ता सचु जाणहि साचे सोझी होई ॥ सचा सबदु सची है सोभा साचे ही सुखु होई ॥ साचि रते भगत इक रंगी दूजा रंगु न कोई ॥ नानक जिस कउ मसतकि लिखिआ तिसु सचु परापति होई ॥४॥२॥३॥

Soohee, Third Mehl: Through the True Word of the Shabad, true happiness prevails, there where the True Lord is contemplated. Egotism and all sins are eradicated, when one keeps the True Lord enshrined in the heart. One who keeps the True Lord enshrined in the heart, crosses over the terrible and dreadful world-ocean; he shall not have to cross over it again. True is the True Guru, and True is the Word of His Bani; through it, the True Lord is seen. One who sings the Glorious Praises of the True Lord merges in Truth; he beholds the True Lord everywhere. O Nanak, True is the Lord and Master, and True is His Name; through Truth, comes emancipation. ||1|| The True Guru reveals the True Lord; the True Lord preserves our honor. The true food is love for the True Lord; through the True Name, peace is obtained. Through the True Name, the mortal finds peace; he shall never die, and never again enter the womb of reincarnation. His light blends with the Light, and he merges into the True Lord; he is illuminated and enlightened with the True Name. Those who know the Truth are True; night and day, they meditate on Truth. O Nanak, those whose hearts are filled with the True Name, never suffer the pains of separation. || 2 || In that home, and in that heart, where the True Bani of the Lord’s True Praises are sung, the songs of joy resound. Through the immaculate virtues of the True Lord, the body and mind are rendered True, and God, the True Primal Being, dwells within. Such a person practices only Truth, and speaks only Truth; whatever the True Lord does, that alone comes to pass. Wherever I look, there I see the True Lord pervading; there is no other at all. From the True Lord, we emanate, and into the True Lord, we shall merge; death and birth come from duality. O Nanak, He Himself does everything; He Himself is the Cause. || 3 || The true devotees look beautiful in the Darbaar of the Lord’s Court. They speak Truth, and only Truth. Deep within the nucleus of their heart, is the True Word of the Lord’s Bani. Through the Truth, they understand themselves. They understand themselves, and so know the True Lord, through their true intuition. True is the Shabad, and True is its Glory; peace comes only from Truth. Imbued with Truth, the devotees love the One Lord; they do not love any other. O Nanak, he alone obtains the True Lord, who has such pre-ordained destiny written upon his forehead. || 4 || 2 || 3 ||

ਹੇ ਭਾਈ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੀ ਮੁੜ ਮੁੜ ਉਸ ਨੂੰ ਲੋੜ ਨਹੀਂ ਰਹਿੰਦੀ। ਹੇ ਭਾਈ! ਜਿਸ ਗੁਰੂ ਨੇ ਉਸ ਨੂੰ ਸਦਾ-ਥਿਰ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਆਪ ਭੀ ਸਦਾ-ਥਿਰ ਪ੍ਰਭੂ ਦਾ ਰੂਪ ਹੈ, ਉਸ ਦੀ ਬਾਣੀ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ। (ਗੁਰੂ ਦੀ ਕਿਰਪਾ ਨਾਲ) ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਵਿਚ ਹੀ ਲੀਨ ਰਹਿੰਦਾ ਹੈ, ਅਤੇ ਉਸ ਨੂੰ ਹਰ ਥਾਂ ਵੱਸਿਆ ਵੇਖਦਾ ਹੈ। ਹੇ ਨਾਨਕ! ਜੇਹੜਾ ਪਰਮਾਤਮਾ ਆਪ ਸਦਾ-ਥਿਰ ਹੈ, ਜਿਸ ਦੀ ਵਡਿਆਈ ਸਦਾ-ਥਿਰ ਹੈ ਉਹ ਉਸ ਮਨੁੱਖ ਦਾ ਸਦਾ ਲਈ ਪਾਰ-ਉਤਾਰਾ ਕਰ ਦੇਂਦਾ ਹੈ।੧। ਹੇ ਭਾਈ! ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੇ ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਗਿਆਨ ਦੇ ਦਿੱਤਾ ਉਸ ਦੀ ਲਾਜ ਸਦਾ-ਥਿਰ ਪ੍ਰਭੂ ਆਪ ਰੱਖਦਾ ਹੈ। ਪ੍ਰਭੂ-ਚਰਨਾਂ ਨਾਲ ਅਟੱਲ ਪਿਆਰ ਉਸ ਮਨੁੱਖ ਦੀ ਆਤਮਕ ਖ਼ੁਰਾਕ ਬਣ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। ਜਿਸ ਭੀ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਆਤਮਕ ਆਨੰਦ ਲੱਭਦਾ ਹੈ, ਉਹ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ ਜਨਮ ਮਰਨ ਦੇ ਗੇੜ ਵਿਚ ਜੂਨਾਂ ਵਿਚ ਨਹੀਂ ਪੈਂਦਾ। (ਗੁਰੂ ਨੇ ਜਿਸ ਮਨੁੱਖ ਦੀ) ਸੁਰਤਿ ਪਰਮਾਤਮਾ ਦੀ ਜੋਤਿ ਵਿਚ ਮਿਲਾ ਦਿੱਤੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਪੈਦਾ ਹੋ ਜਾਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਉਹ ਉਸੇ ਦਾ ਰੂਪ ਬਣ ਗਏ, ਉਹ ਹਰ ਵੇਲੇ ਉਸ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦੇ ਰਹਿੰਦੇ ਹਨ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਉਹ ਫਿਰ ਪਰਮਾਤਮਾ ਦੇ ਚਰਨਾਂ ਤੋਂ ਵਿਛੁੜ ਕੇ ਦੁੱਖ ਨਹੀਂ ਪਾਂਦੇ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ (ਉਹਨਾਂ ਦੀ) ਉਸ ਹਿਰਦੇ-ਘਰ ਵਿਚ ਆਨੰਦ ਦੀ ਰੌ ਬਣੀ ਰਹਿੰਦੀ ਹੈ। ਸਦਾ-ਥਿਰ ਪ੍ਰਭੂ ਦੇ ਪਵਿਤ੍ਰ ਗੁਣਾਂ ਦੀ ਬਰਕਤਿ ਨਾਲ ਉਹਨਾਂ ਦਾ ਮਨ ਉਹਨਾਂ ਦਾ ਤਨ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ। ਉਹਨਾਂ ਦੇ ਅੰਦਰ ਸਦਾ-ਥਿਰ ਪ੍ਰਭੂ-ਪੁਰਖ ਪਰਤੱਖ ਪਰਗਟ ਹੋ ਜਾਂਦਾ ਹੈ। (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਹਰ ਥਾਂ ਸਦਾ-ਥਿਰ ਪ੍ਰਭੂ ਕੰਮ ਕਰ ਰਿਹਾ ਹੈ, ਉਹ ਹੀ ਬੋਲ ਰਿਹਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ। ਜਿਧਰ ਵੀ ਉਹਨਾਂ ਨਿਗਾਹ ਕੀਤੀ, ਉਧਰ ਹੀ ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਪਸਾਰਾ ਦਿੱਸਿਆ। ਪ੍ਰਭੂ ਤੋਂ ਬਿਨਾ ਉਹਨਾਂ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ। ਹੇ ਭਾਈ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਤੋਂ ਨਵਾਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ। ਪਰ ਮਾਇਆ ਨਾਲ ਪਿਆਰ ਕਰਨ ਵਾਲਾ ਜਨਮ ਮਰਨ ਵਿਚ ਪਿਆ ਰਹਿੰਦਾ ਹੈ। ਹੇ ਨਾਨਕ! ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਜੀਵਾਂ ਪਾਸੋਂ ਕਰਾ ਰਿਹਾ ਹੈ।੩। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਭਗਤ ਉਸ ਸਦਾ-ਥਿਰ ਪ੍ਰਭੂ ਦਾ ਨਾਮ ਹੀ ਹਰ ਵੇਲੇ ਉਚਾਰ ਉਚਾਰ ਕੇ ਉਸ ਦੀ ਹਜ਼ੂਰੀ ਵਿਚ ਸੋਭਾ ਪਾਂਦੇ ਹਨ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸਦਾ ਵੱਸਦੀ ਹੈ। ਉਹ ਸਦਾ-ਥਿਰ ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਵੇਖਦੇ ਹਨ। ਜਦੋਂ ਭਗਤ-ਜਨ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਦੇ ਹਨ, ਤਦੋਂ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੇ ਹਨ, ਉਹਨਾਂ ਨੂੰ ਉਸ ਸਦਾ-ਥਿਰ ਪ੍ਰਭੂ ਦੀ ਜਾਣ-ਪਛਾਣ ਹੋ ਜਾਂਦੀ ਹੈ। ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਵੱਸਦਾ ਰਹਿੰਦਾ ਹੈ, (ਇਸ ਕਰ ਕੇ ਲੋਕ ਪਰਲੋਕ ਵਿਚ) ਉਹਨਾਂ ਨੂੰ ਸਦਾ ਲਈ ਸੋਭਾ ਮਿਲ ਜਾਂਦੀ ਹੈ। ਪ੍ਰਭੂ ਵਿਚ ਜੁੜਨ ਕਰ ਕੇ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ। ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ-ਰੰਗ) ਵਿਚ ਰੰਗੇ ਹੋਏ ਭਗਤ ਜਨ ਇਕੋ ਪ੍ਰਭੂ-ਪ੍ਰੇਮ ਦੇ ਰੰਗ ਵਿਚ ਹੀ ਰਹਿੰਦੇ ਹਨ। ਕੋਈ ਹੋਰ (ਮਾਇਆ ਦੇ ਮੋਹ ਆਦਿਕ ਦਾ) ਰੰਗ ਉਹਨਾਂ ਨੂੰ ਨਹੀਂ ਚੜ੍ਹਦਾ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ, ਉਸ ਨੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।੪।੨।੩।

हे भाई! जिस मनुख के हिर्दय घर में सच्चे सहबद के द्वारा सदा थिर प्रभु की सिफत सलाह का गीत होता रहता है, सदा-थिर प्रभु के गुणों की विचार होती रहती है, उस के अंदर से अहंकार आदि सारे पाप कट जाते हैं, वेह मनुख सदा कायम रहने वाले परमात्मा को अपने हिर्दय घर में बसी रखता है और मुश्किल से पार होने वाले संसार सागर से पार निकल जाता है। संसार सागर से बार बार पार जाने की जरुरत नहीं रहती। हे भाई! जिस गुरु ने उसको सदा-थिर प्रभु का दर्शन करा दिया है, वह सवयं भी प्रभु का रूप है, उस की बानी प्रभु की सिफत सलाह से भरपूर है। (गुरु की कृपा द्वारा) वह मनुख सदा- थिर प्रभु के गुण गता रहता है, उसी में लीं रहता है, और उस को हर जगह बसा देखता है। हे नानक! जो परमात्मा सवयं सदा-स्थिर है, जिस की महिमा सदा थिर है, वह मनुख को हमेशां के लिए संसार सागर से पार कर देता है।१। हे भाई! सदा-स्थिर प्रभू के रूप गुरू ने जिस मनुष्य को सदा-स्थिर प्रभू का ज्ञान दिया उसकी लाज सदा-स्थिर प्रभू स्वयं रखता है। प्रभू-चरणों से अटल प्यार उस मनुष्य की आत्मिक खुराक बन जाता है, सदा-स्थिर हरी-नाम से उसको आत्मिक आनंद प्राप्त होता है। जिस भी मनुष्य को सदा-स्थिर प्रभू के नाम में आत्मिक आनंद मिलता है, वह कभी आत्मिक मौत नहीं सहेड़ता, वह जनम-मरण के चक्करों जूनियों में नहीं पड़ता। (गुरू ने जिस मनुष्य की) सुरति परमात्मा की ज्योति में मिला दी, वह मनुष्य सदा-स्थिर प्रभू में लीन हो जाता है, सदा-स्थिर हरी-नाम की बरकति से (उसके अंदर आत्मिक जीवन का) प्रकाश पैदा हो जाता है। हे भाई! जिन मनुष्यों ने सदा-स्थिर प्रभू के साथ गहरी सांझ डाल ली वे उसी का रूप बन गए, वे हर वक्त उस सदा-स्थिर प्रभू का नाम सिमरते रहते हैं। हे नानक! जिन मनुष्यों के हृदय में सदा-स्थिर प्रभू का नाम बस जाता है, वे फिर परमात्मा के चरणों से विछुड़ के दुख नहीं पाते।2। हे भाई! (जो मनुष्य अपने हृदय में) सदा-स्थिर प्रभू की सिफत सालाह की बाणी के द्वारा सदा-स्थिर प्रभू के गुण गाते हैं (उनकी) उस हृदय-गृह में आनंद मीठी सुरीली अवस्था बनी रहती है। सदा-स्थिर प्रभू के पवित्र गुणों की बरकति से उनका मन उनका तन (विकारों की ओर से) अडोल हो जाता है। उनके अंदर सदा-स्थिर प्रभू-पुरुख प्रत्यक्ष प्रकट हो जाता है। (उन्हें यकीन बन जाता है कि) हर जगह सदा-स्थिर प्रभू काम कर रहा है, वह ही बोल रहा है, जो कुछ वह करता है वही होता है। जिधर भी उन्होंने निगाह की, उधर ही उनको सदा-स्थिर प्रभू का पसारा दिखा। प्रभू के बिना उनको (कहीं भी) कोई और नहीं दिखता। हे भाई! जो मनुष्य सदा-स्थिर प्रभू से नया आत्मिक जीवन प्राप्त करता है, वह सदा-स्थिर प्रभू में ही लीन रहता है। पर माया के साथ प्यार करने वाला जनम-मरण में पड़ा रहता है। हे नानक! करतार खुद ही सब कुछ कर रहा है, खुद ही जीवों से करवा रहा है।3। हे भाई! सदा-स्थिर रहने वाले परमात्मा के भक्त उस सदा स्थिर प्रभू का नाम ही हर वक्त उचार के उसकी हजूरी में शोभा पाते हैं। उनके हृदय में सदा-स्थिर प्रभू की सिफत सालाह की बाणी सदा बसती है। वे सदा-स्थिर प्रभू को अपने अंदर बसता देखते हैं। जब भक्तजन अपने आत्मिक जीवन की पड़ताल (आत्मचिंतन) करते हैं, तब वे सदा-स्थिर प्रभू के साथ गहरी सांझ डालते हैं, उन्हें उस सदा-स्थिर प्रभू की जान-पहचान हो जाती है। उनके अंदर प्रभू की सिफत सालाह वाला गुरू-शबद बसता रहता है, (इस कारण लोक-परलोक में) उन्हें सदा के लिए शोभा मिल जाती है। प्रभू में जुड़े रहने के कारण उन्हें आत्मिक आनंद मिला रहता है। सदा कायम रहने वाले परमात्मा (के प्रेम रंग) में रंगे हुए भक्तजन एक ही प्रभू-प्रेम के रंग में रंगे रहते हैं। कोई और (माया के मोह आदि का) रंग उन पर नहीं चढ़ता। हे नानक! जिस मनुष्य के माथे पर (प्रभू-मिलाप के लेख) लिखे होते हैं, उसको सदा कायम रहने वाले परमात्मा का मिलाप प्राप्त हो जाता है।4।2।3।

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by Jugraj Singh in April 27, 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks to those people who support him from time to time in this religious act.