Sandhia Vele Da Hukamnama Sri Darbar Sahib, Amritsar, Date 13-04-2020 Ang 592


Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak: Ang 592 13-April-2020


 
ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
 

ਪਦਅਰਥ: ਮੋਖ = (ਵਿਕਾਰਾਂ ਤੋਂ) ਖ਼ਲਾਸੀ। ਪਦਵੀ = ਦਰਜਾ। ਪਾਹਿ = ਪੈਂਦੇ ਹਨ। ਅਬਿਗਤੁ = ਅਵਿਅਕਤ, ਅਦ੍ਰਿਸ਼ਟ। ਅਗੋਚਰ = ਅ = ਗੋ = ਚਰ, ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਬਿਧਾਤਾ = ਪੈਦਾ ਕਰਨ ਵਾਲਾ। ਅੰਤਿ = ਅਖ਼ੀਰ ਵੇਲੇ। ਗੁਰਿ = ਗੁਰੂ ਨੇ। ਜਾਤਾ = ਪਛਾਣਿਆ, ਸਮਝਿਆ।
 
ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤ-ਸਾਲਾਹ ਕਰਦੇ ਹਨ। ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ। ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਦਾਸ ਨਾਨਕ ਜੀ (ਵੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ ॥੧॥ ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ। ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ)। ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ, ਤੇ (ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ। ਹੇ ਨਾਨਕ ਜੀ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ (‘ਹਉਮੈ ਰੋਗ’ ਤੋਂ) ਬਚ ਜਾਂਦੇ ਹਨ ॥੨॥ ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀਂ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ। ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ। ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ॥੧੬॥
 
सलोकु मः ३ ॥ जिन कंउ सतिगुरु भेटिआ से हरि कीरति सदा कमाहि ॥ अचिंतु हरि नामु तिन कै मनि वसिआ सचै सबदि समाहि ॥ कुलु उधारहि आपणा मोख पदवी आपे पाहि ॥ पारब्रहमु तिन कंउ संतुसटु भइआ जो गुर चरनी जन पाहि ॥ जनु नानकु हरि का दासु है करि किरपा हरि लाज रखाहि ॥१॥ मः ३ ॥ हंउमै अंदरि खड़कु है खड़के खड़कि विहाइ ॥ हंउमै वडा रोगु है मरि जमै आवै जाइ ॥ जिन कउ पूरबि लिखिआ तिना सतगुरु मिलिआ प्रभु आइ ॥ नानक गुर परसादी उबरे हउमै सबदि जलाइ ॥२॥ पउड़ी ॥ हरि नामु हमारा प्रभु अबिगतु अगोचरु अबिनासी पुरखु बिधाता ॥ हरि नामु हम स्रेवह हरि नामु हम पूजह हरि नामे ही मनु राता ॥ हरि नामै जेवडु कोई अवरु न सूझै हरि नामो अंति छडाता ॥ हरि नामु दीआ गुरि परउपकारी धनु धंनु गुरू का पिता माता ॥ हंउ सतिगुर अपुणे कंउ सदा नमसकारी जितु मिलिऐ हरि नामु मै जाता ॥१६॥
 
Salok Ma 3 || Jin Kano Sathigur Bhaettiaa Sae Har Keerath Sadhaa Kamaahi || Achinth Har Naam Thin Kai Man Vasiaa Sachai Sabadh Samaahi || Kul Oudhhaarehi Aapanaa Mokh Padhavee Aapae Paahi || Paarabreham Thin Kano Santhusatt Bhaeiaa Jo Gur Charanee Jan Paahi || Jan Naanak Har Kaa Dhaas Hai Kar Kirapaa Har Laaj Rakhaahi ||1|| Ma 3 || Hanoumai Andhar Kharrak Hai Kharrakae Kharrak Vihaae || Hanoumai Vaddaa Rog Hai Mar Janmai Aavai Jaae || Jin Ko Poorab Likhiaa Thinaa Sathagur Miliaa Prabh Aae || Naanak Gur Parasaadhee Oubarae Houmai Sabadh Jalaae ||2|| Pourree || Har Naam Hamaaraa Prabh Abigath Agochar Abinaasee Purakh Bidhhaathaa || Har Naam Ham Sraeveh Har Naam Ham Poojeh Har Naamae Hee Man Raathaa || Har Naamai Jaevadd Koee Avar N Soojhai Har Naamo Anth Shhaddaathaa || Har Naam Dheeaa Gur Paroupakaaree Dhhan Dhhann Guroo Kaa Pithaa Maathaa || Hano Sathigur Apunae Kano Sadhaa Namasakaaree Jith Miliai Har Naam Mai Jaathaa ||16||
 
Meaning: Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Daas Nanak Ji is the Lord’s slave; by His Grace, the Lord preserves his honor. ||1|| Third Mahalaa: In egotism, one is assailed by fear; he passes his life totally troubled by fear. Egotism is such a terrible disease; he dies, to be reincarnated – he continues coming and going. Those who have such pre-ordained destiny meet with the True Guru, God Incarnate. O Nanak Ji, by Guru’s Grace, they are redeemed; their egos are burnt away through the Word of the Shabad. ||2|| Paurree: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. ||16||
 
 
https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ
Written by jugrajsidhu in 13 April 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.