Sachkhand Sri Harmandir Sahib Amritsar Vikhe Hoea Sandhya Wela Da Mukhwak: 02-May-2020 Ang 669
ਧਨਾਸਰੀ ਮਹਲਾ ੪ ॥ ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥ ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥ ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥
ਅਰਥ: ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, ਤੂੰ ਹਰ ਥਾਂ ਸੁਖੀ ਰਹੇਂਗਾ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਬੜਾ ਸ੍ਰੇਸ਼ਟ ਕੰਮ ਹੈ, ਹੋਰ ਸਭ ਕੰਮਾਂ ਨਾਲੋਂ ਵਧੀਆ ਕੰਮ ਹੈ। ਪਰਮਾਤਮਾ ਦੀ ਸੇਵਾ-ਭਗਤੀ ਕਰਦਾ ਰਹੁ, (ਇਹ ਸੇਵਾ-ਭਗਤੀ ਸਭ ਦੁੱਖਾਂ ਵਿਕਾਰਾਂ ਤੋਂ) ਬਚਾ ਲੈਂਦੀ ਹੈ।ਰਹਾਉ। ਹੇ ਭਾਈ! ਪਰਮਾਤਮਾ ਦੇ ਗੁਣ ਯਾਦ ਕਰਿਆ ਕਰ। (ਇਸ ਤਰ੍ਹਾਂ) ਪਰਮਾਤਮਾ ਨੂੰ ਮਿਲਣ ਦਾ ਜਤਨ ਕਰਦਾ ਰਹੁ। ਗੁਰੂ ਦੀ (ਦੱਸੀ) ਸੇਵਾ ਕਰਿਆ ਕਰ। ਇਸ ਤਰੀਕੇ ਨਾਲ ਸਦਾ ਹਰੀ ਦਾ ਨਾਮ ਸਿਮਰਦਾ ਰਹੁ। (ਸਿਮਰਨ ਦੀ ਬਰਕਤਿ ਨਾਲ) ਤੂੰ ਪਰਮਾਤਮਾ ਦੀ ਦਰਗਾਹ ਵਿਚ ਪਸੰਦ ਆ ਜਾਏਂਗਾ, ਮੁੜ ਜਨਮ (ਮਰਨ ਦੇ ਗੇੜ) ਵਿਚ ਨਹੀਂ ਆਵੇਂਗਾ, ਤੂੰ ਪਰਮਾਤਮਾ ਦੀ ਜੋਤਿ ਵਿਚ ਸਦਾ ਲੀਨ ਰਹੇਂਗਾ।੧। ਪਰ, ਹੇ ਭਾਈ! ਕਿਰਪਾ ਦੇ ਖ਼ਜ਼ਾਨੇ ਪਰਮਾਤਮਾ ਨੇ ਜਿਸ ਮਨੁੱਖ ਉਤੇ ਕਿਰਪਾ ਕੀਤੀ, ਗੁਰੂ ਨੇ ਉਸ ਮਨੁੱਖ ਨੂੰ ਪਰਮਾਤਮਾ ਦੀ ਭਗਤੀ ਦੀ ਦਾਤਿ ਬਖ਼ਸ਼ ਦਿੱਤੀ, ਤਦੋਂ ਉਸ ਮਨੁੱਖ ਦਾ ਪ੍ਰੇਮ ਪਰਮਾਤਮਾ ਨਾਲ ਬਣ ਗਿਆ। ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾ ਲਿਆ, ਉਸ ਨੇ (ਦੁਨੀਆ ਵਾਲੀ ਹੋਰ) ਬਹੁਤੀ ਚਿੰਤਾ ਭੁਲਾ ਲਈ, ਪਰਮਾਤਮਾ ਉਸ ਦਾ ਸਾਥੀ-ਮਿੱਤਰ ਬਣ ਗਿਆ।੨।੨।੮।
धनासरी महला ४ ॥ गुन कहु हरि लहु करि सेवा सतिगुर इव हरि हरि नामु धिआई ॥ हरि दरगह भावहि फिरि जनमि न आवहि हरि हरि हरि जोति समाई ॥१॥ जपि मन नामु हरी होहि सरब सुखी ॥ हरि जसु ऊच सभना ते ऊपरि हरि हरि हरि सेवि छडाई ॥ रहाउ ॥ हरि क्रिपा निधि कीनी गुरि भगति हरि दीनी तब हरि सिउ प्रीति बनि आई ॥ बहु चिंत विसारी हरि नामु उरि धारी नानक हरि भए है सखाई ॥२॥२॥८॥
अर्थ: हे (मेरे) मन! परमात्मा का नाम जपा कर, तू हर जगह सुखी रहेगा। परमात्मा की सिफत सालाह बड़ा श्रेष्ठ काम है, और सब कामों से बढ़िया काम है। परमात्मा की सेवा-भक्ति करता रह, (ये सेवा-भक्ति सब दुखों विकारों से) बचा लेती है। रहाउ। हे भाई! परमात्मा के गुण याद किया कर। (इस तरह) परमात्मा को मिलने का यतन करता रह। गुरू की (बताई) सेवा किया कर। इस तरीके से सदा हरी का नाम सिमरता रह। (सिमरन की बरकति से) तू परमात्मा की दरगाह में पसंद आ जाएगा, दुबारा जनम (मरन के चक्कर) में नहीं आएगा, तू परमात्मा की ज्योति में सदा लीन रहेगा।1। पर, हे भाई! कृपा के खजाने परमात्मा ने जिस मनुष्य पर कृपा की, गुरू ने उस मनुष्य को परमात्मा की भक्ति की दाति बख्श दी, तब उस मनुष्य का प्रेम परमात्मा से बन गया। हे नानक! जिस मनुष्य ने परमात्मा का नाम अपने दिल में बसा लिया, उसने (दुनियावी अन्य) बहुत सारी चिंताएं बिसार दीं, परमात्मा उसका साथी मित्र बन गया।2।2।8।
Dhanaasaree, Fourth Mehl: Read about the Lord, write about the Lord, chant the Lord’s Name, and sing the Lord’s Praises; the Lord will carry you across the terrifying world-ocean. In your mind, by your words, and within your heart, meditate on the Lord, and He will be pleased. In this way, repeat the Name of the Lord. ||1|| O mind, meditate on the Lord, the Lord of the World. Join the Saadh Sangat, the Company of the Holy, O friend. You shall be happy forever, day and night; sing the Praises of the Lord, the Lord of the world-forest. ||Pause|| When the Lord, Har, Har, casts His Glance of Grace, then I made the effort in my mind; meditating on the Name of the Lord, Har, Har, I have been emancipated. Preserve the honor of servant Nanak, O my Lord and Master; I have come seeking Your Sanctuary. ||2||3||9||
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ