Sandhia Vele Da Hukamnama Sri Darbar Sahib, Amritsar, Date 15-05-2020 Ang 610


Sachkhand Sri Harmandir Sahib Amritsar Vikhe Hoea Sandhya Wele Da Mukhwak: 15-05-2020 Ang 610


ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥

ਪਦਅਰਥ: ਸੁਖੀਆ = (ਆਤਮਕ) ਸੁਖ ਮਾਣਨ ਵਾਲਾ। ਕਉ = ਨੂੰ। ਪੇਖੈ = ਦਿੱਸਦਾ ਹੈ। ਕੈ ਭਾਣੈ = ਦੇ ਖ਼ਿਆਲ ਵਿਚ। ਰੋਗੀ = (ਵਿਕਾਰਾਂ ਦੇ) ਰੋਗ ਵਿਚ ਫਸਿਆ ਹੋਇਆ। ਕਰਾਵਨਹਾਰ = (ਜੀਵਾਂ ਪਾਸੋਂ) ਕਰਾਣ ਦੀ ਸਮਰਥਾ ਰੱਖਣ ਵਾਲਾ। ਹਾਥਿ = ਹੱਥ ਵਿਚ। ਸੰਜੋਗੀ = (ਆਤਮਕ ਸੁਖ ਤੇ ਆਤਮਕ ਰੋਗ ਦਾ) ਮੇਲ।੧। ਜਿਨਿ = ਜਿਸ (ਮਨੁੱਖ) ਨੇ। ਭਰਮੁ = ਭਟਕਣਾ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡ ਗਿਆ ਹੈ}। ਸਗਲੋ = ਸਭ ਵਿਚ।ਰਹਾਉ। ਸੰਗਿ = ਸੰਗਤਿ ਵਿਚ। ਸੀਤਲੁ = ਸ਼ਾਂਤ, ਠੰਡਾ। ਸਗਲੀ = ਸਾਰੀ ਲੁਕਾਈ। ਰੋਗਿ = ਰੋਗ ਵਿਚ। ਬਿਆਪਿਤ = ਫਸਿਆ ਹੋਇਆ। ਜਨਮਿ ਮਰੈ = ਜੰਮਦਾ ਮਰਦਾ ਰਹਿੰਦਾ ਹੈ। ਬਿਲਲਾਤੀ = ਵਿਲਕਦਾ, ਦੁੱਖੀ ਹੁੰਦਾ।੨। ਗਿਆਨ ਅੰਜਨੁ = ਆਤਮਕ ਜੀਵਨ ਦੀ ਸੂਝ ਦਾ ਸੁਰਮਾ। ਨੇਤ੍ਰੀ = ਅੱਖਾਂ ਵਿਚ। ਪ੍ਰਗਾਸਾ = ਚਾਨਣ। ਅਗਿਆਨਿ = ਗਿਆਨ = ਹੀਣ ਮਨੁੱਖ ਨੂੰ। ਅੰਧੇਰੈ = ਹਨੇਰੇ ਵਿਚ। ਬਹੁੜਿ ਬਹੁੜਿ = ਮੁੜ ਮੁੜ।੩। ਸੁਆਮੀ ਅਪੁਨੇ = ਹੇ ਮੇਰੇ ਸੁਆਮੀ! ਨਾਨਕੁ ਮਾਗੈ = ਨਾਨਕ ਮੰਗਦਾ ਹੈ। ਜਹ = ਜਿੱਥੇ। ਗਾਵਹਿ = ਗਾਉਂਦੇ ਹਨ। ਲਾਗੈ = ਪਰਚਿਆ ਰਹੇ।੪।

ਹੇ ਭਾਈ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖ਼ਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ। (ਆਪਣੇ ਅੰਦਰੋਂ ਮੇਰ-ਤੇਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ ॥੧॥ ਹੇ ਮੇਰੇ ਮਨ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੇਰ-ਤੇਰ ਗਵਾ ਲਈ, ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖ਼ਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ ॥ ਰਹਾਉ ॥ ਹੇ ਭਾਈ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ। ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ ॥੨॥ ਹੇ ਭਾਈ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ। ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ ॥੩॥ ਹੇ ਮੇਰੇ ਮਾਲਕ! (ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ, (ਕਿ) ਜਿੱਥੇ ਸੰਤ ਜਨ ਤੇਰੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ ॥੪॥੬॥

सोरठि महला ५ ॥ सुखीए कउ पेखै सभ सुखीआ रोगी कै भाणै सभ रोगी ॥ करण करावनहार सुआमी आपन हाथि संजोगी ॥१॥ मन मेरे जिनि अपुना भरमु गवाता ॥ तिस कै भाणै कोइ न भूला जिनि सगलो ब्रहमु पछाता ॥ रहाउ ॥ संत संगि जा का मनु सीतलु ओहु जाणै सगली ठांढी ॥ हउमै रोगि जा का मनु बिआपित ओहु जनमि मरै बिललाती ॥२॥ गिआन अंजनु जा की नेत्री पड़िआ ता कउ सरब प्रगासा ॥ अगिआनि अंधेरै सूझसि नाही बहुड़ि बहुड़ि भरमाता ॥३॥ सुणि बेनंती सुआमी अपुने नानकु इहु सुखु मागै ॥ जह कीरतनु तेरा साधू गावहि तह मेरा मनु लागै ॥४॥६॥

अर्थ: हे भाई! आत्मिक सुख मानने वाले को प्रत्येक मनुष्य आत्मिक सुख मानता दिखता है, (विकारों के) रोग में फंसे हुए की सोच में सारी दुनिया ही विकारी है। (अपने अंदर से मेर-तेर गंवा चुके मनुष्य को यह निश्चया हो जाता है कि) मालिक-प्रभू ही सब कुछ करने की समर्था वाला है जीवों से करवाने की ताक़त वाला है, (जीवों के लिए आत्मिक सुख और आत्मिक दुख का) मेल उसने अपने हाथ में रखा हुआ है ॥१॥ हे मेरे मन! जिस मनुष्य ने अपने अंदर से तेर-मेर गंवा ली, जिस ने सब जीवों में परमात्मा मौजूद है पहचान लिया, उसकी सोच में कोई कुराहे नहीं जा रहा ॥ रहाउ ॥ हे भाई! साध संगत में रह कर जिस मनुष्य का मन (विकारों की तरफ़ से) शांत हो जाता है, वह सारी दुनिया को ही शांत-चित समझता है। परन्तु जिस मनुष्य का मन अहंकार-रोग में फंसा रहता है, वह सदा दुखी रहता है, वह (अहंकार में) जन्म ले कर आत्मिक मौत सहता रहता है ॥२॥ हे भाई! आत्मिक जीवन की सूझ का सुरमा जिस मनुष्य की आँखों में पड़ जाता है, उसको आत्मिक जीवन की सारी समझ पड़ जाती है। परन्तु ज्ञान-हीन मनुष्य को अज्ञानता के अंधेरे में (सही जीवन बारे) कुछ नहीं सूझता, वह दुबारा दुबारा भटकता रहता है ॥३॥ हे मेरे मालिक! (मेरी) बेनती सुन (तेरा दास) नानक (तेरे दर से) यह सुख माँगता है, (कि) जहाँ संत जन तेरी सिफ़त-सलाह का गीत गाते हों, वहाँ मेरा मन जुड़ा रहे ॥४॥६॥

Sorath Mahalaa 5 || Sukhee_e Kau Pekhai Sabh Sukheeaa Rogee Kai Bhaanai Sabh Rogee || Karan Karaavanhaar Suaamee Aapan Haathh Sanjogee ||1|| Man Mere Jin Apunaa Bharam Gavaataa || Tis Kai Bhaanai Koe Na Bhoolaa Jin Saglo Breham Pashhaataa || Rahaau || Sant Sang Jaa Kaa Man Seetal Ohu Jaanai Saglee Thaanddhee || Haumai Rog Jaa Kaa Man Beaapat Ohu Janam Marai Bil_laatee ||2|| Gyaan Anjan Jaa Kee Netaree Parreaa Taa Kau Sarab Pargaasaa || Agyaan Andhherai Soojhas Naahee Bahurr Bahurr Bharmaataa ||3|| Sun Benantee Suaamee Apune Naanak Ehu Sukh Maagai || Jeh Keertan Teraa Saadhhoo Gaaveh Teh Meraa Man Laagai ||4||6||

Meaning: To the happy person, everyone seems happy; to the sick person, everyone seems sick. The Lord and Master acts, and causes us to act; union is in His Hands. ||1|| O my mind, no one appears to be mistaken, to one who has dispelled his own doubts; He realizes that everyone is God. || Pause || One whose mind is comforted in the Society of the Saints, believes that all are joyful. One whose mind is afflicted by the disease of egotism, cries out in birth and death. ||2|| Everything is clear to one whose eyes are blessed with the ointment of spiritual wisdom. In the darkness of spiritual ignorance, he sees nothing at all; he wanders around in reincarnation, over and over again. ||3|| Hear my prayer, O Lord and Master; Nanak begs for this happiness: Whereever Your Holy Saints sing the Kirtan of Your Praises, let my mind be attached to that place. ||4||6||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 15 May 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.