Sandhia Vele Da Hukamnama Sri Darbar Sahib, Amritsar, Date 17-05-2020 Ang 642


Sachkhand Sri Harmandir Sahib Sri Amritsar Vikhe Hoea Sandhya Wele Da Mukhwak: 17-May-2020 (Ang 642)


ਰਾਗੁ ਸੋਰਠਿ ਵਾਰ ਮਹਲੇ ੪ ਕੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੧ ॥ ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥ ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥ ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥ ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥ ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥ ਮਃ ੪ ॥ ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥ ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥ ਪਉੜੀ ॥ ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥ ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥ ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥

ਅਰਥ: ਸੋਰਠਿ ਰਾਗਣੀ ਸਦਾ ਸੋਹਣੀ ਲੱਗੇ ਜੇ (ਇਸ ਦੀ ਰਾਹੀਂ ਪ੍ਰਭੂ ਦੇ ਗੁਣ ਗਾਂਵਿਆਂ) ਸਦ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਵੱਸ ਪਏ, ਨਿੰਦਿਆ ਕਰਨ ਦੀ ਵਾਦੀ ਨਾਹ ਰਹੇ, ਮਨ ਵਿਚ ਕਿਸੇ ਨਾਲ ਵੈਰ-ਵਿਰੋਧ ਨਾਹ ਹੋਵੇ, ਤੇ ਜੀਭ ਉਤੇ ਉਹ ਸੱਚਾ ਮਾਲਕ ਹੋਵੇ। (ਇਸ ਤਰ੍ਹਾਂ ਜੀਵ-ਇਸਤ੍ਰੀ) ਲੋਕ ਪਰਲੋਕ ਵਿਚ (ਪਰਮਾਤਮਾ ਦੇ) ਡਰ ਵਿਚ ਜੀਵਨ ਗੁਜ਼ਾਰਦੀ ਹੈ ਤੇ ਗੁਰੂ ਦੀ ਸੇਵਾ ਕਰ ਕੇ ਨਿਝੱਕ ਹੋ ਜਾਂਦੀ ਹੈ (ਭਾਵ, ਕੋਈ ਸਹਿਮ ਦੱਬਾ ਨਹੀਂ ਪਾਂਦਾ) । ਵਿਖਾਵਾ ਛੱਡ ਕੇ ਜੇ ਪਤੀ-ਪ੍ਰਭੂ ਨੂੰ ਮਿਲ ਪਏ ਤਾਂ ਪਤੀ ਭੀ ਤ੍ਰੁੱਠ ਕੇ ਇਸ ਨੂੰ ਆਪਣੇ ਨਾਲ ਮਿਲਾਂਦਾ ਹੈ; ਜਿਸ ਜੀਵ-ਇਸਤ੍ਰੀ ਦੇ ਮਨ ਵਿਚ ਪ੍ਰਭੂ ਦਾ ਨਾਮ ਟਿਕ ਜਾਏ ਉਹ (ਇਸ ਨਾਮ-ਸਿੰਗਾਰ ਨਾਲ) ਸਦਾ ਸਜੀ ਰਹਿੰਦੀ ਹੈ ਤੇ ਕਦੇ (ਵਿਕਾਰਾਂ ਦੀ ਉਸ ਨੂੰ) ਰਤਾ ਭਰ ਭੀ ਮੈਲ ਨਹੀਂ ਲੱਗਦੀ। ਉਸ ਜੀਵ-ਇਸਤ੍ਰੀ ਦੇ ਕਾਮਾਦਿਕ ਵਿਕਾਰ ਮੁੱਕ ਜਾਂਦੇ ਹਨ, ਮਾਇਆ ਦਾ ਭੀ ਕੋਈ ਦਬਾਅ ਉਸ ਉਤੇ ਨਹੀਂ ਰਹਿ ਜਾਂਦਾ। ਹੇ ਨਾਨਕ! ਪ੍ਰਭੂ-ਪਤੀ ਨੂੰ ਮਨ ਵਿਚ ਵਸਾ ਕੇ) ਜੇ ਜੀਵ-ਇਸਤ੍ਰੀ ਪਤੀ-ਪ੍ਰਭੂ ਨੂੰ ਚੰਗੀ ਲੱਗੇ ਤਾਂ ਉਸ ਦੇ ਮੱਥੇ ਤੇ ਭਾਗਾਂ ਦਾ ਟਿੱਕਾ (ਸਮਝੋ) ਉਸ ਨੂੰ ਹਰ ਥਾਂ ਸੱਚਾ ਪ੍ਰਭੂ ਹੀ (ਦਿੱਸਦਾ ਹੈ) ।੧। ਸੋਰਠਿ ਰਾਗਣੀ ਤਦੋਂ ਸੋਹਣੀ ਹੈ, ਜੇ (ਇਸ ਦੀ ਰਾਹੀਂ ਜੀਵ-ਇਸਤ੍ਰੀ) ਹਰੀ ਦੇ ਨਾਮ ਦੀ ਖੋਜ ਕਰੇ, ਆਪਣੇ ਵੱਡੇ ਪਤੀ ਹਰੀ ਨੂੰ ਪ੍ਰਸੰਨ ਕਰੇ ਤੇ ਸਤਿਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦਾ ਸਿਮਰਨ ਕਰੇ; ਦਿਨ ਰਾਤ ਹਰੀ ਦੇ ਪ੍ਰੇਮ ਦੀ ਖਿੱਚੀ ਹੋਈ ਆਪਣੇ (ਸਰੀਰ-ਰੂਪ) ਚੋਲੇ ਨੂੰ ਹਰੀ ਦੇ ਰੰਗ ਵਿਚ ਰੰਗੀ ਰੱਖੇ। ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ ਪਰਮਾਤਮਾ ਜਿਹਾ ਕੋਈ ਪੁਰਖ ਨਹੀਂ ਲੱਭਾ। ਗੁਰੂ ਸਤਿਗੁਰੂ ਨੇ ਹਰੀ ਦਾ ਨਾਮ (ਮੇਰੇ ਹਿਰਦੇ ਵਿਚ) ਦ੍ਰਿੜ੍ਹ ਕੀਤਾ ਹੈ, (ਇਸ ਕਰ ਕੇ ਹੁਣ) ਮੇਰਾ ਮਨ ਕਿਧਰੇ ਡੋਲਦਾ ਨਹੀਂ; ਦਾਸ ਨਾਨਕ ਪ੍ਰਭੂ ਦਾ ਦਾਸ ਹੈ ਤੇ ਗੁਰੂ ਸਤਿਗੁਰੂ ਦੇ ਦਾਸਾਂ ਦਾ ਦਾਸ ਹੈ। ਹੇ ਸਿਰਜਣਹਾਰ! ਤੂੰ ਆਪ ਹੀ ਸੰਸਾਰ ਦੇ ਰਚਣ ਵਾਲਾ ਹੈਂ; (ਸੰਸਾਰ-ਰੂਪ) ਖੇਡ ਬਣਾ ਕੇ ਤੂੰ ਆਪ ਹੀ ਇਸ ਨੂੰ ਸੋਹਣਾ ਬਣਾਇਆ ਹੈ; ਸੰਸਾਰ ਰਚਣ ਵਾਲਾ ਤੂੰ ਆਪ ਹੈਂ। ਇਸ ਨੂੰ ਦਾਤਾਂ ਬਖ਼ਸ਼ਣ ਵਾਲਾ ਭੀ ਤੂੰ ਆਪ ਹੀ ਹੈਂ, ਉਹਨਾਂ ਦਾਤਾਂ ਨੂੰ ਭੋਗਣ ਵਾਲਾ ਭੀ ਤੂੰ ਹੀ ਹੈਂ; ਹੇ ਪੈਦਾ ਕਰਨ ਵਾਲੇ! ਸਭ ਥਾਈਂ ਤੇਰੀ ਜੀਵਨ-ਰੌ ਵਰਤ ਰਹੀ ਹੈ। (ਪਰ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਜਿਸ ਦੇ ਸਨਮੁਖ ਹੋ ਕੇ ਤੇਰੀ ਸਿਫ਼ਤਿ-ਸਾਲਾਹ ਸਦਾ ਕਰ ਸਕਦਾ ਹਾਂ।੧।

सोरठि वार महले ४ की ੴ सतिगुर प्रसादि ॥ सलोकु मः १ ॥ सोरठि सदा सुहावणी जे सचा मनि होइ ॥ दंदी मैलु न कतु मनि जीभै सचा सोइ ॥ ससुरै पेईऐ भै वसी सतिगुरु सेवि निसंग ॥ परहरि कपड़ु जे पिर मिलै खुसी रावै पिरु संगि ॥ सदा सीगारी नाउ मनि कदे न मैलु पतंगु ॥ देवर जेठ मुए दुखि ससू का डरु किसु ॥ जे पिर भावै नानका करम मणी सभु सचु ॥१॥ मः ४ ॥ सोरठि तामि सुहावणी जा हरि नामु ढंढोले ॥ गुर पुरखु मनावै आपणा गुरमती हरि हरि बोले ॥ हरि प्रेमि कसाई दिनसु राति हरि रती हरि रंगि चोले ॥ हरि जैसा पुरखु न लभई सभु देखिआ जगतु मै टोले ॥ गुरि सतिगुरि नामु द्रिड़ाइआ मनु अनत न काहू डोले ॥ जनु नानकु हरि का दासु है गुर सतिगुर के गोल गोले ॥२॥ पउड़ी ॥ तू आपे सिसटि करता सिरजणहारिआ ॥ तुधु आपे खेलु रचाइ तुधु आपि सवारिआ ॥ दाता करता आपि आपि भोगणहारिआ ॥ सभु तेरा सबदु वरतै उपावणहारिआ ॥ हउ गुरमुखि सदा सलाही गुर कउ वारिआ ॥१॥

अर्थ: सोरठि रागिनी हमेशा मधुर लगे अगर (इसके द्वारा प्रभू के गुण गाने से) सदा-स्थिर रहने वाला प्रभू मन में बस जाए, निंदा करने वाली आदत ना रहे, मन में किसी से वैर-विरोध ना हो, और जीभ पर सदा सच्चा मालिक हो। (इस तरह जीव-स्त्री) लोक-परलोक में (परमात्मा के) डर में जीवन गुजारती है और गुरू की सेवा करके बेझिझक हो जाती है (भाव, कोई सहम दबा नहीं पाता)। दिखावा छोड़ के अगर पति-प्रभू को मिल जाए तो पति भी प्रसन्न हो के इसको अपने साथ मिलाता है; जिस जीव-स्त्री के मन में प्रभू का नाम टिक जाए वह (इस नाम-श्रृंगार से) सदा सजी रहती है और कभी (विकारों की उसे) रक्ती भर मैल नहीं लगती। उस जीव-स्त्री के कामादिक विकार समाप्त हो जाते हैं, माया का भी कोई दबाव उस पर नहीं रह जाता। हे नानक! (प्रभू पति को मन में बसा के) अगर जीव-स्त्री पति-प्रभू को अच्छी लगे तो उसके माथे के भाग्यों की टीका (समझें) उसे हर जगह सच्चा प्रभू ही (दिखता है)।1। सोरठि रागिनी तभी सुंदर है, जब (इसके द्वारा जीव-स्त्री) हरी के नाम की खोज करे, अपने बड़े पति हरी को प्रसन्न करे और सतिगुरू की शिक्षा ले के प्रभू का सिमरन करे; दिन रात हरी के प्रेम में खिंची हुई अपने (शरीर रूपी) चोले को हरी के रंग में रंगे रखे। मैंने सारा संसार तलाश के देख लिया है परमात्मा जैसा कोई पुरुष नहीं मिला। गुरू सतिगुरू ने हरी का नाम (मेरे हृदय में) दृढ़ किया है, (इसलिए अब) मेरा मन कहीं डोलता नहीं, दास नानक प्रभू का दास है और गुरू सतिगुरू के दासों का दास है। हे सृजनहार! तू खुद ही संसार को रचने वाला है; (संसार रूप) खेल बना के तूने खुद ही इसे सुंदर बनाया है; संसार रचने वाला तू खुद ही है। इसे दातें बख्शने वाला भी तू स्वयं ही है, उन दातों को भोगने वाला भी तू खुद ही है; हे पैदा करने वाले! सब जगह तेरी जीवन रौंअ बरत रही है। (पर) मैं अपने सतिगुरू से सदके हूँ जिसके सन्मुख हो के तेरी सिफत सालाह सदा कर सकता हूँ।1।

VAAR OF RAAG SORAT’H, FOURTH MEHL: ONE UNIVERSAL CREATOR GOD. BY THE GRACE OF THE TRUE GURU: SHALOK, FIRST MEHL: Sorat’h is always beautiful, if it brings the True Lord to dwell in the mind of the soul-bride. Her teeth are clean and her mind is not split by duality; the Name of the True Lord is on her tongue. Here and hereafter, she abides in the Fear of God, and serves the True Guru without hesitation. Discarding worldly adornments, she meets her Husband Lord, and she celebrates joyfully with Him. She is adorned forever with the Name in her mind, and she does not have even an iota of filth. Her husband’s younger and elder brothers, the corrupt desires, have died, suffering in pain; and now, who fears Maya, the mother-in-law? If she becomes pleasing to her Husband Lord, O Nanak, she bears the jewel of good karma upon her forehead, and everything is Truth to her. || 1 || FOURTH MEHL: Sorat’h is beautiful only when it leads the soul-bride to seek the Lord’s Name. She pleases her Guru and God; under Guru’s Instruction, she speaks the Name of the Lord, Har, Har. She is attracted to the Lord’s Name, day and night, and her body is drenched in the color of the Love of the Lord, Har, Har. No other being like the Lord God can be found; I have looked and searched over the whole world. The Guru, the True Guru, has implanted the Naam within me; my mind does not waver any more. Servant Nanak is the Lord’s slave, the slave of the slaves of the Guru, the True Guru. || 2 || PAUREE: You Yourself are the Creator, the Fashioner of the world. You Yourself have arranged the play, and You Yourself arrange it. You Yourself are the Giver and the Creator; You Yourself are the Enjoyer. The Word of Your Shabad is pervading everywhere, O Creator Lord. As Gurmukh, I ever praise the Lord; I am a sacrifice to the Guru. || 1 ||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 17 May 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.