Sandhia Vele Da Hukamnama Sri Darbar Sahib, Amritsar, Date 22-05-2020 Ang 645


SANDHYA VELE DA HUKAMNAMA SRI DARBAR SAHIB, SRI AMRITSAR, ANG 645, 22-Mar-2020


ਸਲੋਕੁ ਮਃ ੩ ॥ ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥ ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥ ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥ ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥ ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥

सलोकु मः ३ ॥ थालै विचि तै वसतू पईओ हरि भोजनु अम्रितु सारु॥ जितु खाधै मनु त्रिपतीऐ पाईऐ मोख दुआरु ॥ इहु भोजनु अलभु है संतहु लभै गुर वीचारि॥ एह मुदावणी किउ विचहु कढीऐ सदा रखीऐ उरि धारि॥ एह मुदावणी सतिगुरू पाई गुरसिखा लधी भालि॥ नानक जिसु बुझाए सु बुझसी हरि पाइआ गुरमुखि घालि॥१॥

Shalok, Third Mehl: Upon the plate, three things have been placed; this is the sublime, ambrosial food of the Lord. Eating this, the mind is satisfied, and the Door of Salvation is found. It is so difficult to obtain this food, O Saints; it is obtained only by contemplating the Guru. Why should we cast this riddle out of our minds? We should keep it ever enshrined in our hearts. The True Guru has posed this riddle. The Guru’s Sikhs have found its solution. O Nanak, he alone understands this, whom the Lord inspires to understand. The Gurmukhs work hard, and find the Lord. ||1||

ਪਦ ਅਰਥਾ : ਮੁਦਾਵਣੀ = ਆਤਮਕ ਪ੍ਰਸੰਨਤਾ ਦੇਣ ਵਾਲੀ ਵਸਤੂ (ਨਾਮ)।

ਜਿਸ ਹਿਰਦੈ-ਰੂਪ ਥਾਲ ਵਿਚ (ਸਤ, ਸੰਤੋਖ ਤੇ ਵੀਚਾਰ) ਤਿੰਨ ਚੀਜ਼ਾਂ ਆ ਪਈਆਂ ਹਨ, ਉਸ ਹਿਰਦੇ-ਥਾਲ ਵਿਚ ਸ੍ਰੇਸ਼ਟ ਅੰਮ੍ਰਿਤ ਭੋਜਨ ਹਰੀ ਦਾ ਨਾਮ (ਪਰੋਸਿਆ ਜਾਂਦਾ) ਹੈ, ਜਿਸ ਦੇ ਖਾਧਿਆਂ ਮਨ ਰੱਜ ਜਾਂਦਾ ਹੈ ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰ ਪ੍ਰਾਪਤ ਹੁੰਦਾ ਹੈ। ਹੇ ਸੰਤ ਜਨੋਂ! ਇਹ ਭੋਜਨ ਦੁਰਲੱਭ ਹੈ, ਸਤਿਗੁਰੂ ਦੀ (ਦੱਸੀ ਹੋਈ) ਵੀਚਾਰ ਦੀ ਰਾਹੀਂ ਲੱਭਦਾ ਹੈ। ਇਸ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ; ਇਹ ਭੁਲਾਣੀ ਨਹੀਂ ਚਾਹੀਦੀ। ਆਤਮਕ ਆਨੰਦ ਦੇਣ ਵਾਲੀ ਇਸ (ਸਿਫ਼ਤ-ਸਾਲਾਹ ਦੀ ਆਤਮਕ ਖ਼ੁਰਾਕ ਦੀ ਦੱਸ) ਗੁਰੂ ਨੇ ਪਾਈ ਹੈ, ਗੁਰ-ਸਿੱਖਾਂ ਨੇ ਖੋਜ ਕੇ ਲੱਭ ਲਈ ਹੈ। ਹੇ ਨਾਨਕ! ਜਿਸ ਮਨੁੱਖ ਨੂੰ (ਇਸ ਦੀ) ਸਮਝ ਦੇਂਦਾ ਹੈ ਉਹ ਸਮਝਦਾ ਹੈ, ਅਤੇ ਉਹ ਸਤਿਗੁਰੂ ਦੇ ਸਨਮੁਖ ਹੋ ਕੇ ਘਾਲਣਾ ਘਾਲ ਕੇ ਹਰੀ ਨੂੰ ਮਿਲਦਾ ਹੈ ॥੧॥

अर्थ :-जिस हृदय-रूप थाल में (सत, संतोख और वीचार) तीन चीजें आ पड़ी हैं, उस हृदय-थाल में श्रेष्ठ अमृत भोजन हरि का नाम (परोसा जाता) है, जिस के खाने से मन तृप्त हो जाता है और विकारों से खलासी का दर प्राप्त होता है। हे संत जनों! यह भोजन दुर्लभ है, सतिगुरु की (बताई हुई) वीचार के द्वारा मिलता है। इस को सदा अपने हृदय में संभाल रखना चाहिए; यह भुलाणी नहीं चाहिए। आत्मिक आनंद देने वाली इस (सिफ़त-सालाह की आत्मिक खुराक की बात) गुरु ने बताई है, गुर-सिक्खों ने खोज के खोज ली है। हे नानक ! जिस मनुख को प्रभु (इस की) समझ देता है वह समझता है, और वह सतिगुरु के सनमुख हो के घालणा घाल के हरि को मिलता है।१।

 

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 22 May 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.