Amrit Vele Da Hukamnama Sri Darbar Sahib, Amritsar, Date 01-08-2020 Ang 578


Sachkhand Sri Harmandir Sahib Amritsar Vikhe Hoea Ajh Amrit Wele Da Mukhwak 01-08-2020 Ang 578


ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥ ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਅਲਾਹਣੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥ ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਪਰਲੋਕ ਵਿਚ ਕਿਸੇ ਦਾ ਭੀ ਹੁਕਮ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ ॥੨॥ ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ ॥੩॥ ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ। ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ ॥੪॥੧॥

रागु वडहंसु महला १ घरु ५ अलाहणीआ ॥ ੴ सतिगुर प्रसादि ॥ धंनु सिरंदा सचा पातिसाहु जिनि जगु धंधै लाइआ ॥ मुहलति पुनी पाई भरी जानीअड़ा घति चलाइआ ॥ जानी घति चलाइआ लिखिआ आइआ रुंने वीर सबाए ॥ कांइआ हंस थीआ वेछोड़ा जां दिन पुंने मेरी माए ॥ जेहा लिखिआ तेहा पाइआ जेहा पुरबि कमाइआ ॥ धंनु सिरंदा सचा पातिसाहु जिनि जगु धंधै लाइआ ॥१॥ साहिबु सिमरहु मेरे भाईहो सभना एहु पइआणा ॥ एथै धंधा कूड़ा चारि दिहा आगै सरपर जाणा ॥ आगै सरपर जाणा जिउ मिहमाणा काहे गारबु कीजै ॥ जितु सेविऐ दरगह सुखु पाईऐ नामु तिसै का लीजै ॥ आगै हुकमु न चलै मूले सिरि सिरि किआ विहाणा ॥ साहिबु सिमरिहु मेरे भाईहो सभना एहु पइआणा ॥२॥ जो तिसु भावै संम्रथ सो थीऐ हीलड़ा एहु संसारो ॥ जलि थलि महीअलि रवि रहिआ साचड़ा सिरजणहारो ॥ साचा सिरजणहारो अलख अपारो ता का अंतु न पाइआ ॥ आइआ तिन का सफलु भइआ है इक मनि जिनी धिआइआ ॥ ढाहे ढाहि उसारे आपे हुकमि सवारणहारो ॥ जो तिसु भावै संम्रथ सो थीऐ हीलड़ा एहु संसारो ॥३॥ नानक रुंना बाबा जाणीऐ जे रोवै लाइ पिआरो ॥ वालेवे कारणि बाबा रोईऐ रोवणु सगल बिकारो ॥ रोवणु सगल बिकारो गाफलु संसारो माइआ कारणि रोवै ॥ चंगा मंदा किछु सूझै नाही इहु तनु एवै खोवै ॥ ऐथै आइआ सभु को जासी कूड़ि करहु अहंकारो ॥ नानक रुंना बाबा जाणीऐ जे रोवै लाइ पिआरो ॥४॥१॥

अर्थ: जिस (प्रभू) ने जगत को माया के चक्कर में लगा रखा है वही सृजनहार पातशाह सलाहने-योग्य है। (क्योंकि वही) सदा कायम रहने वाला है। (जीव बिचारे की कोई बिसात नहीं) जब जीव को मिला हुआ समय समाप्त हो जाता है जब इसकी उम्र की प्याली भर जाती है तो (शरीर के) प्यारे साथी को पकड़ के आगे लगा लिया जाता है। (उम्र के खत्म होने पर) जब परमात्मा का लिखा हुकम आता है, शरीर के प्यारे साथी जीवात्मा को पकड़ के आगे लगा लिया जाता है, और सारे सजजन-संबंधी रोते हैं। हे मेरी माँ! जब उम्र के दिन पूरे हो जाते हैं, तो शरीर और जीवात्मा का (सदा के लिए) विछोड़ा हो जाता है। (उस अंत समय से) पहले-पहले जो कर्म जीव ने कमाए होते हैं (उस उस के अनुसार) जैसे जैसे संस्कारों का लेख (उसके माथे पर) लिखा जाता है वैसा ही फल जीव पाता है। जिसने जगत को माया की आहर में लगा रखा है वही सृजनहार पातशाह सराहने-योग्य है वही सदा कायम रहने वाला है।1। हे मेरे भाईयो! (सदा स्थिर) मालिक प्रभू का सिमरन करो। (दुनिया से) कूच तो सभी ने करना है। दुनिया में माया का आहर चार दिनों के लिए ही है, (हरेक ने ही) यहाँ से आगे (परलोक में) अवश्य चले जाना है। यहाँ से आगे जरूर (हरेक ने) चले जाना है, (यहाँ जगत में) हम मेहमान की तरह ही हैं, (किसी भी धन-पदार्थ आदि का) गुमान करना व्यर्थ है। उस परमात्मा का ही नाम सिमरना चाहिए जिसके सिमरने से परमात्मा की हजूरी में आत्मिक आनंद मिलता है। (जगत में तो धन-पदार्थ वाले का हुकम चल सकता है, पर) परलोक में किसी का भी हुकम बिल्कुल नहीं चल सकता, वहाँ तो हरेक के सिर पर (अपने-अपने) किए अनुसार बीतती है। हे मेरे भाईयो! (सदा स्थिर) मालिक प्रभू का सिमरन करो। (दुनिया से) सभी ने ही चले जाना है।2। जगत के जीवों का उद्यम तो एक बहाना ही है, होता वही कुछ है जो उस सर्व-शक्तिमान प्रभू को भाता है। वह सदा-स्थिर रहने वाला सृजनहार पानी में धरती पर आकाश में हर जगह मौजूद है। वह प्रभू सदा स्थिर रहने वाला है, सबको पैदा करने वाला है, अदृष्ट है, बेअंत है, कोई भी जीव उसके गुणों का अंत नहीं पा सकता। जगत में पैदा उनका ही सफल कहा जाता है जिन्होंने उस बेअंत प्रभू को सुरति जोड़ के सिमरा है। वह परमात्मा स्वयं ही जगत-रचना को गिरा देता है, गिरा के खुद ही फिर बना लेता है, वह अपने हुकम में जीवों को अच्छे जीवन वाले बनाता है। जगत के जीवों का उद्यम तो एक बहाना ही है, होता वही कुछ है जो उस सर्व-शक्तिमान प्रभू को अच्छा लगता है।3। हे नानक! (कह–विछुड़े संबन्धियों की मौत पर तो हर कोई वैराग में आ जाता है, पर इस वैराग के कोई मायने नहीं) हे भाई! उसी मनुष्य को सही (रूप में) वैराग में आया समझो, जो प्यार से (परमात्मा के मिलाप की खातिर) वैराग में आता है। हे भाई! दुनिया के धन पदार्थों की खातिर जो रोते हैं वह रोना सारा ही व्यर्थ जाता है। परमात्मा से भूला हुआ जगत की माया की खातिर रोता है ये सारा ही रुदन व्यर्थ है। (इस रोने से) मनुष्य को अच्छे-बुरे काम की पहचान नहीं आती, (माया की खातिर रो-रो के) इस शरीर को व्यर्थ ही नाश कर लेता है। हे भाई! हरेक जीव जो जगत में (जन्म ले के) आया है (अपना समय गुजार के) चला जाएगा, नाशवंत जगत के मोह में फंस के (व्यर्थ) गुमान करते हो। हे नानक! (कह–) हे भाई! उसी मनुष्य को सही वैराग में आया समझो जो (परमात्मा के मिलाप की खातिर) प्यार से वैराग में आता है।4।1।

Raag Vaddahans Mahalaa 1 Ghar 5 Alaahaneea |ik oankaar satigur prasaad |dhan sirandaa sachaa paatisaahu jin jag dhandhai laaeaa |muhalat punee paaee bharee jaaneearraa ghat chalaaeaa |jaanee ghat chalaaeaa likhiaa aaeaa rune veer sabaae |kaaneaa hans theea vechhorraa jaan din pune meree maae |jehaa likhiaa tehaa paaeaa jehaa purab kamaaeaa |dhan sirandaa sachaa paatisaahu jin jag dhandhai laaeaa |1|saahib simarahu mere bhaaeeho sabhanaa ehu peaanaa |ethai dhandhaa koorraa chaar dihaa aagai sarapar jaanaa |aagai sarapar jaanaa jiau mihamaanaa kaahe gaarab keejai |jit seviaai daragah sukh paaeeai naam tisai kaa leejai |aagai hukam na chalai moole sir sir kiaa vihaanaa |saahib simarihu mere bhaaeeho sabhanaa ehu peaanaa |2|jo tis bhaavai samrath so theeai heelarraa ehu sansaaro |jal thal maheeal rav rahiaa saacharraa sirajanahaaro |saachaa sirajanahaaro alakh apaaro taa kaa ant na paaeaa |aaeaa tin kaa safal bheaa hai ik man jinee dhiaaeaa |dtaahe dtaeh usaare aape hukam savaaranahaaro |jo tis bhaavai samrath so theeai heelarraa ehu sansaaro |3|naanak runaa baabaa jaaneeai je rovai laae piaaro |vaaleve kaaran baabaa roeeai rovan sagal bikaaro |rovan sagal bikaaro gaafal sansaaro maaeaa kaaran rovai |changaa mandaa kichh soojhai naahee ihu tan evai khovai |aaithai aaeaa sabh ko jaasee koorr karahu ahankaaro |naanak runaa baabaa jaaneeai je rovai laae piaaro |4|1|

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by Jugraj Singh in August 1, 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is Post-Graduate in Mechanical Engineering. Currently, he’s serving the society as an Assistant Professor in Department of Mechanical Engineering at Jalandhar. He specially thank those people who support him time to time in this religious act.