Sandhia Vele Da Hukamnama Sri Darbar Sahib, Amritsar, Date 24-08-2020 Ang 686


Sachkhand Sri Harmandir Sahib Amritsar Vikhe Hoea Sandhiya Wele Da Mukhwak: 24-08-20 ANG 686


ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥

ਅਰਥ: ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।

धनासरी महला ५ घरु ६ असटपदी ੴ सतिगुर प्रसादि ॥ जो जो जूनी आइओ तिह तिह उरझाइओ माणस जनमु संजोगि पाइआ ॥ ताकी है ओट साध राखहु दे करि हाथ करि किरपा मेलहु हरि राइआ ॥१॥ अनिक जनम भ्रमि थिति नही पाई ॥ करउ सेवा गुर लागउ चरन गोविंद जी का मारगु देहु जी बताई ॥१॥ रहाउ ॥ अनिक उपाव करउ माइआ कउ9 बचिति धरउ मेरी मेरी करत सद ही विहावै ॥ कोई ऐसो रे भेटै संतु मेरी लाहै सगल चिंत ठाकुर सिउ मेरा रंगु लावै ॥२॥ पड़े रे सगल बेद नह चूके मन भेद इकु खिनु न धीरहि मेरे घर के पंचा ॥ कोई ऐसो रे भगतु जु माइआ ते रहतु इकु अंम्रित नामु मेरै रिदै सिंचा ॥३॥ जेते रे तीरथ नाए अहंबुधि मैलु लाए घर को ठाकुरु इकु तिलु न मानै ॥ कदि पावउ साधसंगु हरि हरि सदा आनंदु गिआन अंजनि मेरा मनु इसनानै ॥४॥ सगल अस्रम कीने मनूआ नह पतीने बिबेकहीन देही धोए ॥ कोई पाईऐ रे पुरखु बिधाता पारब्रहम कै रंगि राता मेरे मन की दुरमति मलु खोए ॥५॥ करम धरम जुगता निमख न हेतु करता गरबि गरबि पड़ै कही न लेखै ॥ जिसु भेटीऐ सफल मूरति करै सदा कीरति गुर परसादि कोऊ नेत्रहु पेखै ॥६॥ मनहठि जो कमावै तिलु न लेखै पावै बगुल जिउ धिआनु लावै माइआ रे धारी ॥ कोई ऐसो रे सुखह दाई प्रभ की कथा सुनाई तिसु भेटे गति होइ हमारी ॥७॥ सुप्रसंन गोपाल राइ काटै रे बंधन माइ गुर कै सबदि मेरा मनु राता ॥ सदा सदा आनंदु भेटिओ निरभै गोबिंदु सुख नानक लाधे हरि चरन पराता ॥८॥ सफल सफल भई सफल जात्रा ॥ आवण जाण रहे मिले साधा ॥१॥ रहाउ ॥ दूजा ॥१॥३॥

अर्थ: हे सतिगुरू! अनेकों जूनियों में भटक-भटक के (जूनियों से बचने का और कोई) ठिकाना नहीं मिला। अब मैं तेरी शरण में आ पड़ा हुआ हूँ, मैं तेरी ही सेवा करता हूँ, मुझे परमात्मा (के मिलाप) का रास्ता बता दे।1। रहाउ। हे गुरू! जो जो जीव (जिस किसी) जून में आया है, उस उस (जून) में ही (माया के मोह में) फंस रहा है। मानस जनम (किसी ने) किस्मत से प्राप्त किया है। हे गुरू! मैंने तो तेरा आसरा देखा है। अपना हाथ दे के (मुझे माया के मोह से) बचा ले। मेहर करके मुझे प्रभू-पातशाह से मिला दे।1। हे भाई! मैं (नित्य) माया की खातिर (ही) अनेकों तरह के उपाय करता रहता हूँ, मैं (माया को ही) विशेष तौर पर अपने मन में बसाए रखता हूँ। हमेशा ‘मेरी माया, मेरी माया’ करते हुए ही (मेरी उम्र बीतती) जा रही है। (अब मेरा जी करता है कि) मुझे कोई ऐसा संत मिल जाए, जो (मेरे अँदर से माया वाली) सारी सोच दूर कर दे, और, परमात्मा के साथ मेरा प्यार बना दे।2।

हे भाई! सारे वेद पढ़ के देखे हैं, (इनके पढ़ने से परमात्मा से बरकरार) मन की दूरी समाप्त नहीं होती, (वेद आदि को पढ़ने से) ज्ञान-इन्द्रियां एक पल के लिए भी शांत नहीं होती। हे भाई! कोई ऐसा भगत (मिल जाए) जो (स्वयं) माया से निर्लिप हो (वही भक्त) मेरे हृदय को आत्मिक जीवन देने वाले नाम-जल (अमृत) से सींच सकता है।3। हे भाई! जितने भी तीर्थ हैं अगर उन पर स्नान किया जाए, वह स्नान बल्कि मन में अहंकार की मैल चढ़ा देते हैं, (इन तीर्थ-स्नानों से) परमात्मा जरा सा भी प्रसन्न नहीं होता। (मेरी तो तमन्ना ये है कि) कभी मैं भी साध-संगति प्राप्त कर सकूँ, (साध-संगति की बरकति से मन में) सदा आत्मिक आनंद बना रहे, और, मेरा मन ज्ञान के अंजन से (अपने आप को) पवित्र कर ले।4। हे भाई! सारे ही आश्रमों के धर्म कमाने से भी मन नहीं पतीजता। विचार-हीन मनुष्य सिर्फ शरीर को ही साफ-सुथरा करते रहते हैं। हे भाई! (मेरी ये लालसा है कि) परमात्मा के प्रेम-रंग में रंगा हुआ, परमात्मा का रूप कोई महापुरुष मिल जाए, तो वह मेरे मन की बुरी मति की मैल दूर कर दे।5। हे भाई! जो मनुष्य (तीर्थ-स्नान आदि मिथे हुए) धार्मिक कर्मों में ही व्यस्त रहता है, जरा से वक्त के लिए भी परमात्मा को प्यार नहीं करता, (वह इन किए कर्मों के आसरे) बार-बार अहंकार में टिका रहता है, (इन किए धार्मिक कर्मों में कोई भी कर्म उसके) किसी के काम नहीं आता। हे भाई! जिस मनुष्य को वह गुरू मिल जाता है जो सारी मुरादें पूरी करने वाला है और जिसकी कृपा से मनुष्य सदा परमात्मा की सिफत सालाह करता है, उसकी कृपा से कोई भाग्यशाली मनुष्य परमात्मा को अपनी आँखों से (हर जगह बसता) देख लेता है।6। हे भाई! जो मनुष्य मन के हठ से (तप आदि मेहनत) करता है, (परमात्मा उसकी इस मेहनत को) जरा सा भी परवान नहीं करता (क्योंकि) हे भाई! वह मनुष्य तो बगुले की तरह ही समाधि लगा रहा होता है; अपने मन में वह माया का मोह ही टिकाए रखता है। हे भाई! अगर कोई ऐसा आत्मिक-आनंद का दाता मिल जाए, जो हमें परमात्मा के सिफत सालाह की बातें सुनाए, तो उसको मिल के हमारी आत्मिक अवस्था ऊँची हो सकती है।7। हे भाई! जिस मनुष्य पर प्रभू-पातशाह दयालु होता है, (गुरू उसके) माया के बँधन काट देता है। हे भाई! मेरा मन (भी) गुरू के शबद में (ही) मगन रहता है। हे नानक! (गुरू की कृपा से जिस मनुष्य को) सारे डरों से रहित गोबिंद मिल जाता है, उसके अंदर सदा आनंद बना रहता है, परमात्मा के चरणों में लीन रह के वह मनुष्य सारे सुख प्राप्त कर लेता है।8। (हे भाई! गुरू के दर पर पड़ने से) मानस-जीवन वाली यात्रा सफल हो जाती है। गुरू को मिल के जनम-मरण के चक्कर समाप्त हो जाते हैं।1। रहाउ दूजा।1।3।

Dhhanaasaree Ma 5 Ghar 6 Asattapadhee :Ik Oankaar Sathigur Prasaadh || Jo Jo Joonee Aaeiou Thih Thih Ourajhaaeiou Maanas Janam Sanjog Paaeiaa || Thaakee Hai Outt Saadhh Raakhahu Dhae Kar Haathh Kar Kirapaa Maelahu Har Raaeiaa ||1|| Anik Janam Bhram Thhith Nehee Paaee || Karo Saevaa Gur Laago Charan Govindh Jee Kaa Maarag Dhaehu Jee Bathaaee ||1|| Rehaao || Anik Oupaav Karo Maaeiaa Ko Bachith Dhharo Maeree Maeree Karath Sadh Hee Vihaavai || Koee Aiso Rae Bhaettai Santh Maeree Laahai Sagal Chinth Thaakur Sio Maeraa Rang Laavai ||2|| Parrae Rae Sagal Baedh Neh Chookai Man Bhaedh Eik Khin N Dhheerehi Maerae Ghar Kae Panchaa || Koee Aiso Rae Bhagath J Maaeiaa Thae Rehath Eik Anmrith Naam Maerai Ridhai Sinchaa ||3|| Jaethae Rae Theerathh Naaeae Ahanbudhh Mail Laaeae Ghar Ko Thaakur Eik Thil N Maanai || Kadh Paavo Saadhhasang Har Har Sadhaa Aanandh Giaan Anjan Maeraa Man Eisanaanai ||4|| Sagal Asram Keenae Manooaa Neh Patheenae Bibaekeheen Dhaehee Dhhoeae || Koee Paaeeai Rae Purakh Bidhhaathaa Paarabreham Kai Rang Raathaa Maerae Man Kee Dhuramath Mal Khoeae ||5|| Karam Dhharam Jugathaa Nimakh N Haeth Karathaa Garab Garab Parrai Kehee N Laekhai || Jis Bhaetteeai Safal Moorath Karai Sadhaa Keerath Gur Parasaadh Kooo Naethrahu Paekhai ||6|| Manehath Jo Kamaavai Thil N Laekhai Paavai Bagul Jio Dhhiaan Laavai Maaeiaa Rae Dhhaaree || Koee Aiso Rae Sukheh Dhaaee Prabh Kee Kathhaa Sunaaee This Bhaettae Gath Hoe Hamaaree ||7|| Suprasann Gopaal Raae Kaattai Rae Bandhhan Maae Gur Kai Sabadh Maeraa Man Raathaa || Sadhaa Sadhaa Aanandh Bhaettiou Nirabhai Gobindh Sukh Naanak Laadhhae Har Charan Paraathaa ||8|| Safal Safal Bhee Safal Jaathraa || Aavan Jaan Rehae Milae Saadhhaa ||1|| Rehaao Dhoojaa ||1||3||||

Meaning: Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. ||1|| I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.”||1||Pause|| I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. ||2|| I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? ||3|| In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4|| I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. ||5|| One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. ||6|| One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. ||7|| When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak Ji has found peace. ||8|| My Yatra, my life pilgrimage, has become fruitful, fruitful, fruitful. My comings and goings have ended, since I met the Holy Saint. ||1|| Pause || Second ||1||3||

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by Jugraj Singh in August 24, 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks to those people who support him from time to time in this religious act.