Amrit Vele Da Hukamnama Sri Darbar Sahib, Amritsar, Date 26-09-2020 Ang 648


Amrit wele da Hukamnama Sri Darbar Sahib, Sri Amritsar, Ang 648, 26-09-20


ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥

सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥ पउड़ी ॥ जो हरि नामु धिआइदे से हरि हरि नामि रते मन माही ॥ जिना मनि चिति इकु अराधिआ तिना इकस बिनु दूजा को नाही ॥ सेई पुरख हरि सेवदे जिन धुरि मसतकि लेखु लिखाही ॥ हरि के गुण नित गावदे हरि गुण गाइ गुणी समझाही ॥ वडिआई वडी गुरमुखा गुर पूरै हरि नामि समाही ॥१७॥

Shalok, Third Mehl: O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ। (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ।੧੭।

हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२। जो मनुष्य हरी का नाम सिमरते हैं, वे अंदर से हरी-नाम में रंगे जाते हैं; जिन्होंने ऐकाग्रचिक्त हो के एक हरी को आराधा है, वे उसके बिना किसी और को नहीं जानते। (पिछले किए कर्मों के अनुसार) शुरू से ही जिनके माथे पर (संस्कार-रूप) लेख उकरे हुए हैं, वह मनुष्य हरी को जपते हैं; वे सदा हरी के गुण गाते हैं, गुण गा गा के गुणों के मालिक हरी की (औरों को) शिक्षा देते हैं। गुरमुखों में ये बड़ा गुण है कि पूरे सतिगुरू के द्वारा हरी के नाम में लीन होते हैं।17।

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 26 September 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.