Sandhia Vele Da Hukamnama Sri Darbar Sahib, Amritsar, Date 11-09-2020 Ang 700


Sachkhand Sri Harmandir Sahib Amritsar Vikhe Hoea Sandhya Wela Da Mukhwak: 11-09-2020


ਜੈਤਸਰੀ ਮਃ ੫ ॥ ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥ ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥ ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥ ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥ ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥

ਜੈਤਸਰੀ ਮਃ ੫ ॥ ਹੇ ਭਾਈ! ਮੈਂ ਪ੍ਰਭੂ (ਦੀਆਂ ਗੱਲਾਂ) ਨੂੰ ਸੁਣ ਸੁਣ ਕੇ (ਆਪਣੇ ਮਨ ਵਿਚ) ਸਦਾ ਧੀਰਜ ਹਾਸਲ ਕਰਦਾ ਰਹਿੰਦਾ ਹਾਂ ।੧। ਰਹਾਉ । ਹੇ ਭਾਈ! ਪ੍ਰਭੂ ਨੂੰ ਹਰ ਵੇਲੇ (ਆਪਣੇ) ਨੇੜੇ ਵੇਖ ਵੇਖ ਕੇ ਮੈਂ ਆਪਣੀ ਜਿੰਦ-ਪ੍ਰਾਣ, ਆਪਣਾ ਮਨ ਤਨ ਸਭ ਕੁਝ ਉਸ ਦੀ ਭੇਟ ਕਰਦਾ ਰਹਿੰਦਾ ਹਾਂ ।੧। ਹੇ ਭਾਈ! ਉਹ ਪ੍ਰਭੂ ਵੱਡਾ ਦਾਤਾ ਹੈ, ਬੇਅੰਤ ਹੈ, ਉਸ ਦੇ ਗੁਣਾਂ ਦਾ ਲੇਖਾ ਨਹੀਂ ਹੋ ਸਕਦਾ । ਉਸ ਪ੍ਰਭੂ ਨੂੰ (ਹਰ ਥਾਂ) ਵੇਖ ਕੇ ਮੈਂ ਉਸ ਨੂੰ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ ।੨। ਹੇ ਭਾਈ! ਮੈਂ (ਜੇਹੜੀ ਜੇਹੜੀ ਚੀਜ਼) ਚਾਹੁੰਦਾ ਹਾਂ, ਉਹੀ ਉਹੀ (ਉਸ ਪ੍ਰਭੂ ਪਾਸੋਂ) ਪ੍ਰਾਪਤ ਕਰ ਲੈਂਦਾ ਹਾਂ । ਪ੍ਰਭੂ (ਦੇ ਨਾਮ) ਨੂੰ ਜਪ ਜਪ ਕੇ ਮੈਂ ਆਪਣੀ ਹਰੇਕ ਆਸ ਹਰੇਕ ਮੁਰਾਦ (ਉਸ ਦੇ ਦਰ ਤੋਂ) ਪੂਰੀ ਕਰ ਲੈਂਦਾ ਹਾਂ ।੩। ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਉਹ ਪ੍ਰਭੂ ਮੇਰੇ) ਮਨ ਵਿਚ ਆ ਵੱਸਿਆ ਹੈ, ਹੁਣ ਮੈਂ ਪ੍ਰਭੂ (ਦੀ ਉਦਾਰਤਾ) ਨੂੰ ਸਮਝ ਕੇ ਕਿਸੇ ਭੀ ਦੁੱਖ ਵਿਚ ਚਿੰਤਾਤੁਰ ਨਹੀਂ ਹੁੰਦਾ ।੪।੨।੩।

जैतसरी मः ५ ॥ धीरउ सुनि धीरउ प्रभ कउ ॥१॥ रहाउ ॥ जीअ प्रान मनु तनु सभु अरपउ नीरउ पेखि प्रभ कउ नीरउ ॥१॥ बेसुमार बेअंतु बड दाता मनहि गहीरउ पेखि प्रभ कउ ॥२॥ जो चाहउ सोई सोई पावउ आसा मनसा पूरउ जपि प्रभ कउ ॥३॥ गुर प्रसादि नानक मनि वसिआ दूखि न कबहू झूरउ बुझि प्रभ कउ ॥४॥२॥३॥

Jaitsree, Fifth Mehl: I am calmed, calmed and soothed, hearing of God. ||1|| Pause|| I dedicate my soul, my breath of life, my mind, body and everything to Him: I behold God near, very near. ||1|| Beholding God, the inestimable, infinite and Great Giver, I cherish Him in my mind. ||2|| Whatever I wish for, I receive; my hopes and desires are fulfilled, meditating on God. ||3|| By Guru’s Grace, God dwells in Nanak’s mind; he never suffers or grieves, having realized God. ||4||2||3||

jaitsaree mehlaa 5. Dheera-o sun Dheera-o parabh ka-o. ||1|| rahaa-o. jee-a paraan man tan sabh arpa-o neera-o paykh parabh ka-o neera-o. ||1|| baysumaar bay-ant bad daataa maneh gaheera-o paykh parabh ka-o. ||2|| jo chaaha-o so-ee so-ee paava-o aasaa mansaa poora-o jap parabh ka-o. ||3|| gur parsaad naanak man vasi-aa dookh na kabhoo jhoora-o bujh parabh ka-o. ||4||2||3||

Jaitsree, Fifth Mehl: I am calmed, calmed and soothed, hearing of God. ||1|| Pause|| I dedicate my soul, my breath of life, my mind, body and everything to Him: I behold God near, very near. ||1|| Beholding God, the inestimable, infinite and Great Giver, I cherish Him in my mind. ||2|| Whatever I wish for, I receive; my hopes and desires are fulfilled, meditating on God. ||3|| By Guru’s Grace, God dwells in Nanak’s mind; he never suffers or grieves, having realized God. ||4||2||3||

 

https://www.facebook.com/dailyhukamnama 
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Written by jugrajsidhu in 11 September 2020
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.