Sachkhand Sri Harmandir Sahib Amritsar Vikhe Hoea Sandhiya Wele Da Mukhwak: 09-10-20 Ang 733
ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
ਪਦਅਰਥ: ਨੀਚ ਜਾਤਿ = ਨੀਵੀਂ ਜਾਤਿ ਵਾਲਾ ਮਨੁੱਖ। ਉਤਮ ਪਦਵੀ = ਉੱਚਾ ਆਤਮਕ ਦਰਜਾ। ਪਾਇ = ਪਾ ਲੈਂਦਾ ਹੈ। ਬਿਦਰ = ਬਿਦਰ ਭਗਤ ਰਾਜਾ ਵਿਚਿਤ੍ਰ = ਵੀਰਜ ਦੀ ਦਾਸੀ ਸੁਦੇਸ਼ਣਾ ਦੀ ਕੁੱਖੋਂ ਵਿਆਸ ਰਿਸ਼ੀ ਦਾ ਪੁੱਤਰ ਸੀ। ਇਸ ਦਾ ਭਗਤੀ = ਭਾਵ ਵੇਖ ਕੇ ਹੀ ਕ੍ਰਿਸ਼ਨ ਜੀ ਦੁਰਜੋਧਨ ਦੇ ਮਹਲ = ਮਾੜੀਆਂ ਛੱਡ ਕੇ ਬਿਦਰ ਦੇ ਘਰ ਆ ਕੇ ਠਹਿਰੇ ਸਨ (ਵੇਖੋ ਭਾ: ਗੁਰਦਾਸ ਜੀ ਵਾਰ ੧੦}। ਘਰਿ ਜਿਸੁ = ਜਿਸ ਦੇ ਘਰ ਵਿਚ। ਜਾਇ = ਜਾ ਕੇ।੧। ਜਿਤੁ = ਜਿਸ (ਕਥਾ) ਦੀ ਰਾਹੀਂ। ਸਹਸਾ = ਸਹਿਮ।੧।ਰਹਾਉ। ਨਿਮਖ ਇਕ = ਇਕ ਇਕ ਨਿਮਖ, ਹਰ ਵੇਲੇ {निमेष = ਅੱਖ ਝਮਕਣ ਜਿਤਨਾ ਸਮਾ}। ਕੀਰਤਿ = ਸਿਫ਼ਤਿ-ਸਾਲਾਹ। ਪਤਿਤ ਜਾਤਿ = ਨੀਵੀਂ ਜਾਤਿ ਵਾਲਾ। ਚਾਰਿ ਵਰਨ = ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ। ਪਗਿ = ਪੈਰ ਉੱਤੇ। ਆਇ = ਆ ਕੇ।੨। ਨਾਮਦੇਅ ਪ੍ਰੀਤਿ = ਨਾਮਦੇਵ ਦੀ ਪ੍ਰੀਤਿ {ਨਾਮਦੇਵ ਜੀ ਦਾ ਜਨਮ ਪਿੰਡ ਨਰਸੀ ਵਾਂਮਨੀ, ਜ਼ਿਲ੍ਹਾ ਸਤਾਰਾ, ਪ੍ਰਾਂਤ ਬੰਬਈ ਵਿਚ ਸੰਨ ੧੨੭੦ ਵਿਚ ਹੋਇਆ ਸੀ। ਉਮਰ ਦਾ ਬਹੁਤਾ ਹਿੱਸਾ ਇਹਨਾਂ ਨੇ ਪੰਡਰਪੁਰ ਵਿਚ ਗੁਜ਼ਾਰਿਆ। ਉਥੇ ਹੀ ਦੇਹਾਂਤ ਸੰਨ ੧੩੫੦ ਵਿਚ}। ਸੇਤੀ = ਨਾਲ। ਮੁਖਿ ਲਾਇ ਲੀਆ = ਦਰਸਨ ਦਿੱਤਾ, ਮੱਥੇ ਲਾਇਆ।੩। ਮੁਖਿ = ਮੂੰਹ ਉਤੇ। ਅਠਸਠਿ = ਅਠਾਹਠ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਪਰਸੇ = ਛੁਹੇ। ਹਰਿ ਰਾਇ = ਪ੍ਰਭੂ = ਪਾਤਿਸ਼ਾਹ।੪।
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ। (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ। ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ ॥੧॥ ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ ॥੧॥ ਰਹਾਉ ॥ ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ। ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ। ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ ॥੨॥ ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤ ਬਣ ਗਈ। ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ। ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ ॥੩॥ ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ)। ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ ॥੪॥੧॥੮॥
सूही महला ४ घरु ६ ੴ सतिगुर प्रसादि ॥ नीच जाति हरि जपतिआ उतम पदवी पाइ ॥ पूछहु बिदर दासी सुतै किसनु उतरिआ घरि जिसु जाइ ॥१॥ हरि की अकथ कथा सुनहु जन भाई जितु सहसा दूख भूख सभ लहि जाइ ॥१॥ रहाउ ॥ रविदासु चमारु उसतति करे हरि कीरति निमख इक गाइ ॥ पतित जाति उतमु भइआ चारि वरन पए पगि आइ ॥२॥ नामदेअ प्रीति लगी हरि सेती लोकु छीपा कहै बुलाइ ॥ खत्री ब्राहमण पिठि दे छोडे हरि नामदेउ लीआ मुखि लाइ ॥३॥ जितने भगत हरि सेवका मुखि अठसठि तीरथ तिन तिलकु कढाइ ॥ जनु नानकु तिन कउ अनदिनु परसे जे क्रिपा करे हरि राइ ॥४॥१॥८॥
अर्थ: राग सूही, घर ६ में गुरू रामदास जी की बाणी। अकाल पुरख एक है और सतिगुरू की कृपा द्वारा मिलता है। हे भाई! नीची जात वाला मनुष्य भी परमात्मा का नाम जपने से ऊची आतमिक अवस्था का दर्जा हासिल कर लेता है। (अगर यकीन नहीं आता, तो किसी से) दासी के पुत्र बिदर की बात पुछ देखो। उस बिदर के घर में कृष्ण जी जा कर ठहरे थे ॥१॥ हे सज्जनों! परमात्मा की अश्रचर्ज सिफ़त-सलाह सुना करो, जिस की बरकत से प्रत्येक प्रकार का सहम प्रत्येक प्रकार का दुःख दूर हो जाता है, (माया की) भुख मिट जाती है ॥१॥ रहाउ ॥ हे भाई! (भगत) रविदास (जात का) चमार (था, वह परमात्मा की) सिफ़त-सलाह करता था, वह हर समय प्रभू की कीर्ती गाता रहता था। नीची जात का रविदास महा पुरख बन गया। चौहां वर्णों के मनुष्य उस के पैरी आ कर लग गए ॥२॥ हे भाई! (भगत) नामदेव की परमात्मा के साथ प्रीत बन गई। जगत उस को छींबा कह कर बुलाया करता था। परमात्मा ने खत्रियों ब्राह्मणों को पिठ दिखा दी, और, नामदेव को माथे से लगाया था ॥३॥ हे भाई! परमात्मा के जितने भी भगत हैं, सेवक हैं, उन के माथे पर अठाहठ तीर्थ तिलक लगाते हैं (सारे ही तीर्थ भी उनका आदर मान करते हैं)। हे भाई! अगर प्रभू-पातिश़ाह मेहर करे, तो दास नानक हर समय उन (भगतों सेवकों) के चरण छुता रहे ॥४॥१॥८॥
Soohee Mahalaa 4 Ghar 6 Ik Oankaar Satgur Parsaad || Neech Jaat Har Japteaa Utam Padvee Paae || Pooshhahu Bidar Daasee Sutai Kisan Utreaa Ghar Jis Jaae ||1|| Har Kee Akathh Kathhaa Sunahu Jan Bhaaee Jit Sehsaa Dookh Bhookh Sabh Leh Jaae ||1|| Rahaau || Ravidaas Chamaar Ustat Kare Har Keerat Nimakh Ik Gaae || Patit Jaat Utam Bhaeaa Chaar Varan Pae Pag Aae ||2|| Naamdea Preet Lagee Har Setee Lok Shheepaa Kahai Bulaae || Khatree Braahman Pith De Shhodde Har Naamdeu Leeaa Mukh Laae ||3|| Jitne Bhagat Har Sevkaa Mukh Athsath Teerathh Tin Tilak Kaddhaae || Jan Naanak Tin Kau Andin Parse Je Kirpaa Kare Har Raae ||4||1||8||
Meaning: Soohee, Fourth Mahalaa, Sixth House: One Universal Creator God. By The Grace Of The True Guru: When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. ||1|| Listen, O humble Siblings of Destiny, to the Unspoken Speech of the Lord; it removes all anxiety, pain and hunger. ||1|| Pause || Ravidaas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. ||2|| Naamdev loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naamdev. ||3|| All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Daas Nanak shall touch their feet night and day, if the Lord, the King, grants His Grace. ||4||1||8||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ