ਬੇਨਤੀ: ਗੁਰੂ ਰੂਪ ਸਾਧ ਸੰਗਤ ਜੀਓ, ਸਰਦੀਆਂ ਦੇ ਸਮੇਂ ਅਨੁਸਾਰ
ਅੱਜ ਤੋਂ ਹੁਕਮਨਾਮਾ ਸਾਹਿਬ ਦਾ ਸਮਾਂ ਬਦਲ ਗਿਆ ਹੈ ਜੀ,
ਹੁਣ ਹੁਕਮਨਾਮਾ ਸਾਹਿਬ 15 ਮਿੰਟ ਦੇਰੀ ਨਾਲ ਆਇਆ ਕਰੇਗਾ ਜੀ!
Sachkhand Sri Harmandir Sahib Amritsar Vikhe Hoea Sandhiya Wele Da Mukhwak: 15-12-20
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥