Amrit Vele Da Hukamnama Sri Darbar Sahib, Amritsar, Date 24-06-2021 Ang 732


Amrit vele da Hukamnama Sri Darbar Sahib Sri Amritsar, Ang 732, 24-06-2021


ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥
सूही महला ४ घरु २ ੴ सतिगुर प्रसादि ॥ गुरमति नगरी खोजि खोजाई ॥ हरि हरि नामु पदारथु पाई ॥१॥ मेरै मनि हरि हरि सांति वसाई ॥ तिसना अगनि बुझी खिन अंतरि गुरि मिलिऐ सभ भुख गवाई ॥१॥ रहाउ ॥ हरि गुण गावा जीवा मेरी माई ॥ सतिगुरि दइआलि गुण नामु द्रिड़ाई ॥२॥ हउ हरि प्रभु पिआरा ढूढि ढूढाई ॥ सतसंगति मिलि हरि रसु पाई ॥३॥ धुरि मसतकि लेख लिखे हरि पाई ॥ गुरु नानकु तुठा मेलै हरि भाई ॥४॥१॥५॥

Soohee, Fourth Mehl, Second House: One Universal Creator God. By The Grace Of The True Guru: Following the Guru’s Teachings, I searched and searched the body-village; I found the wealth of the Name of the Lord, Har, Har. ||1|| The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. ||1||Pause|| Singing the Glorious Praises of the Lord, I live, O my mother. The Merciful True Guru implanted the Glorious Praises of the Naam within me. ||2|| I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. ||3|| By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. ||4||1||5||

ਗੁਰਮਤਿ = ਗੁਰੂ ਦੀ ਮੱਤ ਲੈ ਕੇ। ਨਗਰੀ = ਸਰੀਰ (-ਨਗਰੀ)। ਖੋਜਿ = ਖੋਜ ਕਰ ਕੇ। ਖੋਜਾਈ = ਖੋਜ ਕਰਾਈ। ਪਾਈ = ਲੱਭ ਲਿਆ ॥੧॥ ਮੇਰੈ ਮਨਿ = ਮੇਰੇ ਮਨ ਵਿਚ। ਤਿਸਨਾ ਅਗਨਿ = ਮਾਇਆ ਦੀ ਤ੍ਰਿਸ਼ਨਾ ਦੀ ਅੱਗ। ਗੁਰਿ ਮਿਲਿਐ = ਗੁਰੂ ਮਿਲਣ ਨਾਲ ॥੧॥ ਗਾਵਾ = ਗਾਵਾਂ, ਮੈਂ ਗਾਂਦਾ ਹਾਂ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ। ਮਾਈ = ਹੇ ਮਾਂ! ਸਤਿਗੁਰਿ = ਸਤਿਗੁਰੂ ਨੇ। ਦਇਆਲਿ = ਦਇਆਲ ਨੇ। ਦ੍ਰਿੜਾਈ = ਪੱਕਾ ਕਰ ਦਿੱਤਾ ਹੈ ॥੨॥ ਹਉ = ਮੈਂ। ਢੂਢਾਈ = ਭਾਲ ਕਰਾਂਦਾ ਹਾਂ। ਮਿਲਿ = ਮਿਲ ਕੇ ॥੩॥ ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉੱਤੇ। ਤੁਠਾ = ਪ੍ਰਸੰਨ। ਭਾਈ = ਹੇ ਭਾਈ! ॥੪॥੧॥੫॥

ਰਾਗ ਸੂਹੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ ਦੀ ਮੱਤ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ॥੧॥ (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ॥੧॥ ਰਹਾਉ॥ ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ॥੨॥ ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ॥੩॥ ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਹੇ ਭਾਈ! ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ॥੪॥੧॥੫॥

राग सूही , घर २ में गुरु राम दास जी की बाणी। अकाल पुरख एक है और सतगुरु की कृपा से प्राप्त होता है। गुरु की मत लेकर में अपने शारीर-नगर की अच्छी तरह खोज की है, और, (शारीर के अन्दर से ही ) परमात्मा के सुंदर नाम को खोज लिया है ॥੧॥ ( गुरु ने मुझे हर-नाम की दात दे कर ) मेरे मन में ठण्डक डाल दी है। (मेरे अन्दर से ) एक पल में ( माया की ) तृष्णा की आग बुझ गयी है । गुरु के मिलने से मेरी सारी (माया की ) भूख दूर हो गयी है ॥੧॥ रहाउ॥ हे मेरी माँ ! ( अब जैसे जैसे ) में परमात्मा के गुण गाता हु, मुझे आत्मक जीवन मिल रहा है। दया के घर सतगुरु ने मेरे हृदय में प्रभु के गुण पक्के कर दिये हैं , परमात्मा का नाम पका कर दिया है॥੨॥ अब में प्यारे हर-प्रभु की खोज करता हूँ , (सत-संगियों की तरफ से) खोज करता हूँ । साध सांगत में मिल कर में परमात्मा के नाम का स्वाद लेता हूँ ॥੩॥ सच्ची दरगाह से ( जिस मनुख के ) मस्तक के ऊपर प्रभु-मिलाप का लिखा लेख उभरता है, हे भाई ! उस ऊपर गुरु नानक प्रसन्न होता है और , उस परमात्मा को मिला देता है॥४॥१॥ ५

www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 23 June 2021
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.