Amrit Vele Da Hukamnama Sri Darbar Sahib, Amritsar, Date 19-08-2021 Ang 735


AMRIT VELE DA HUKAMNAMA SRI DARBAR SAHIB SRI AMRITSAR, ANG 735, 19-Aug-2021


ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥

सूही महला ४ ॥ जिन कै अंतरि वसिआ मेरा हरि हरि तिन के सभि रोग गवाए ॥ ते मुकत भए जिन हरि नामु धिआइआ तिन पवितु परम पदु पाए ॥१॥ मेरे राम हरि जन आरोग भए ॥ गुर बचनी जिना जपिआ मेरा हरि हरि तिन के हउमै रोग गए ॥१॥ रहाउ ॥ ब्रहमा बिसनु महादेउ त्रै गुण रोगी विचि हउमै कार कमाई ॥ जिनि कीए तिसहि न चेतहि बपुड़े हरि गुरमुखि सोझी पाई ॥२॥

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ।੧। ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।੧।ਰਹਾਉ। (ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ। ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ। ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ।੨।

हे भाई! जिन मनुखों के हिर्दय में मेरा हरि-प्रभु आ बस्ता है, उनके वह हरि सरे रोग दूर कर देता है। हे भाई! जिन मनुष्यों ने परमात्मा का नाम सुमिरन किया, वह (तृष्णा आदि रोगों से) सव्तांतर हो गए, उन्होंने सब से उच्चा और पविटर आत्मिक दर्जा प्राप्त कर लिया।१। हे भाई! मेरे राम के, मेरे हरि के, दास (अहंकार आदि से) पवित्र हो गए हैं। जिन मनुखों ने गुरु के वचनों पर चल के मेरे हरि प्रभु का नाम सुमिरा उनके अहंकार (आदि) रोग दूर हो गये।१। रहाउ। (हे भाई! पुरानों में बताई कथा अनुसार) माया के तीन गुणों के प्रभाव के कारन (बड़े देवते) ब्रह्मा, विष्णु, शिव(भी) रोगी ही रहे, (क्योंकि उन्होंने भी) अहंकार में ही काम किया। जिस परमात्मा ने unko पैदा किया था, उस को वह याद नहीं करते रहे। हे भाई! परमात्मा की सूझ (तो) गुरु की शरण आने से ही पड़ती है।२।

Soohee, Fourth Mehl: Those beings, within whose inner selves my Lord, Har, Har, dwells – all their diseases are cured. They alone become liberated, who meditate on the Name of the Lord; they obtain the supreme status. ||1|| O my Lord, the Lord’s humble servants become healthy. Those who meditate on my Lord, Har, Har, through the Word of the Guru’s Teachings, are rid of the disease of ego. ||1||Pause|| Brahma, Vishnu and Shiva suffer from the disease of the three gunas – the three qualities; they do their deeds in egotism. The poor fools do not remember the One who created them; this understanding of the Lord is only obtained by those who become Gurmukh. ||2||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 18 August 2021
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.