Sandhia Vele Da Hukamnama Sri Darbar Sahib, Amritsar, Date 19-08-2021 Ang 733


Sandhya vele da Hukamnama Sri Darbar Sahib, Sri Amritsar, Ang 733, 19-Aug.-2021


ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥

सूही महला ४ ॥ जिथै हरि आराधीऐ तिथै हरि मितु सहाई ॥ गुर किरपा ते हरि मनि वसै होरतु बिधि लइआ न जाई ॥१॥ हरि धनु संचीऐ भाई ॥ जि हलति पलति हरि होइ सखाई ॥१॥ रहाउ ॥ सतसंगती संगि हरि धनु खटीऐ होर थै होरतु उपाइ हरि धनु कितै न पाई ॥ हरि रतनै का वापारीआ हरि रतन धनु विहाझे कचै के वापारीए वाकि हरि धनु लइआ न जाई ॥२॥

ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ ॥੧॥ ਉਸ ਹਰੀ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ ॥੧॥ ਰਹਾਉ॥ ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।ਹਰਿ ਨਾਮ ਧਨ ਦਾ ਸਤਸੰਗੀ ਵਾਪਾਰੀ ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ ॥੨॥

जिस भी जगह परमात्मा की आराधना की जाये, वह मित्र परमात्मा वही आ मददगार बनता है। (परन्तु वह) परमात्मा गुरु की कृपा से ( ही मनुख के) मन में बस सकता है, किसी भी और तरीके से उस को खोजा नहीं जा सकता॥१॥ उस हरी का नाम-धन एकत्र करना चाहिए, जो हरी इस लोक में और परलोक में मित्र बनता है॥१॥रहाउ॥ सत्संगियों से (मिल के) परमात्मा का नाम-धन कमाया जा सकता है, (सत्संग से बिना) किसी भी और जगह, किसी भी और जतन से हरी-नाम धन प्राप्त नहीं किया जा सकता। हरी नाम धन का सत्संगी व्यापारी नाम धन खरीदता है, नास्वंत पधार्थों के व्यापारी (मायिक पदार्थ खरीदते हैं उनकी) शिक्षा से हरी-नाम-धन प्राप्त नहीं किया जा सकता॥२॥

Soohee, Fourth Mehl: Wherever the Lord is worshipped in adoration, there the Lord becomes one’s friend and helper. By Guru’s Grace, the Lord comes to dwell in the mind; He cannot be obtained in any other way. ||1|| So gather in the wealth of the Lord, O Siblings of Destiny, so that in this world and the next, the Lord shall be your friend and companion. ||1||Pause|| In the company of the Sat Sangat, the True Congregation, you shall earn the wealth of the Lord; this wealth of the Lord is not obtained anywhere else, by any other means, at all. The dealer in the Lord’s Jewels purchases the wealth of the Lord’s jewels; the dealer in cheap glass jewels cannot acquire the Lord’s wealth by empty words. ||2||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Written by jugrajsidhu in 19 August 2021
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society as an Assistant Professor in the Department of Mechanical Engineering at Jalandhar. He especially thanks those people who support him from time to time in this religious act.