Sandhia Vele Da Hukamnama Sri Darbar Sahib, Amritsar, Date 10-12-2021 Ang 607

 


SANDHYA VELE DA HUKUM NAMA SRI DARBAR SAHIB AMRITSAR ANG 607, 10-12-2021


ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥

सोरठि महला ४ पंचपदा ॥ अचरु चरै ता सिधि होई सिधी ते बुधि पाई ॥ प्रेम के सर लागे तन भीतरि ता भ्रमु काटिआ जाई ॥१॥
मेरे गोबिद अपुने जन कउ देहि वडिआई ॥ गुरमति राम नामु परगासहु सदा रहहु सरणाई ॥ रहाउ॥ इहु संसारु सभु आवण जाणा मन मूरख चेति अजाणा ॥ हरि जीउ क्रिपा करहु गुरु मेलहु ता हरि नामि समाणा ॥२ जिस की वथु सोई प्रभु जाणै जिस नो देइ सु पाए ॥ वसतु अनूप अति अगम अगोचर गुरु पूरा अलखु लखाए ॥३॥ जिनि इह चाखी सोई जाणै गूंगे की मिठिआई ॥ रतनु लुकाइआ लूकै नाही जे को रखै लुकाई ॥४॥सभु किछु तेरा तू अंतरजामी तू सभना का प्रभु सोई ॥ जिस नो दाति करहि सो पाए जन नानक अवरु न कोई ॥५॥९॥

ਅਰਥ: ਹੇ ਮੇਰੇ ਗੋਬਿੰਦ! ਮੈਨੂੰ) ਆਪਣੇ ਦਾਸ ਨੂੰ (ਇਹ) ਇੱਜ਼ਤ ਬਖ਼ਸ਼ (ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ, (ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ।ਰਹਾਉ। (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ) ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਝ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ) ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧। ਹੇ ਮੂਰਖ ਅੰਞਾਣ ਮਨ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ। ਹੇ ਹਰੀ! ਮੇਰੇ ਉੱਤੇ) ਮੇਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ ਹੋ ਸਕਦੀ ਹੈ।੨। ਹੇ ਭਾਈ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ) , ਜਿਸ ਜੀਵ ਨੂੰ ਪ੍ਰਭੂ ਇਹ ਦਾਤਿ ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ) ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ (ਦਾ ਸੁਆਦ) ਗੁੰਗਾ ਦੱਸ ਨਹੀਂ ਸਕਦਾ। (ਹਾਂ ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ ਹੋ ਜਾਵੇ, ਤਾਂ) ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ, ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪। ਹੇ ਪ੍ਰਭੂ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈਂ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ। ਹੇ ਨਾਨਕ! ਆਖ-ਹੇ ਪ੍ਰਭੂ!) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖ਼ਸ਼ਦਾ ਹੈਂ। ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖ਼ਸ਼ਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੯।

अर्थ: (हे भाई! गुरु की शरण पड़ कर जब) मनुष्य इस अजीत मन को जीत लेता है, तब (जीवन-संग्राम में इसको) कामयाबी हो जाती है, (इस) कामयाबी से (मनुष्य को) ये समझ आ जाती है (कि) परमात्मा के प्यार के तीर (इसके) हृदय में भेदे जाते हैं, तब (इसके मन की) भटकना (सदा के लिए) कट जाती है।1। हे मेरे गोबिंद! (मुझे) अपने दास को (ये) आदर दे (कि) गुरु की मति से (मेरे अंदर) अपना नाम प्रगट कर दे, (मुझे) सदा अपनी शरण में रख। रहाउ। हे मूर्ख अंजान मन! ये जगत (का मोह) जनम-मरण (का कारण बना रहता) है, (इससे बचने के लिए परमात्मा का नाम) स्मरण करता रह। हे हरि! (मेरे पर) मेहर कर, मुझे गुरु मिला, तभी तेरे नाम में लीनता हो सकती है।2। हे भाई! ये नाम-वस्तु जिस (परमात्मा) की (मल्कियत) है, वही जानता है (कि ये वस्तु किसे देनी है), जिस जीव को प्रभु ये दाति देता है वही ले सकता है। ये वस्तु ऐसी सुंदर है कि जगत में इस जैसी और कोई नहीं, (किसी चतुराई समझदारी से) इस तक पहुँच नहीं हो सकती, मनुष्य की ज्ञान-इंद्रिय की भी इस तक पहुँच नहीं। (अगर) पूरा गुरु (मिल जाए, तो वही) अदृश्य प्रभु के दीदार करवा सकता है।3।हे भाई! जिस मनुष्य ने ये नाम-वस्तु चखी है (इसका स्वाद) वही जानता है, (वह बयान नहीं कर सकता, जैसे) गूँगे की (खाई) मिठाई (का स्वाद) गूँगा बता नहीं सकता। (हाँ, अगर किसी को ये नाम-रत्न हासिल हो जाए, तो) अगर वह मनुष्य (इस रत्न को अपने अंदर) छुपा के रखना चाहे, तो छुपाने से ये रत्न नहीं छुपता (उसके आत्मिक जीवन से रत्न-प्राप्ति के लक्षण दिख पड़ते हैं)।4। हे प्रभू! ये सारा जगत तेरा ही बनाया हुआ है, तू सब जीवों के दिल की जानने वाला है, तू सबकी सार लेने वाला मालिक है। हे नानक! (कह– हे प्रभू!) वही मनुष्य तेरा नाम हासिल कर सकता है जिसको तू ये दाति बख्शता है। और कोई भी ऐसा जीव नहीं (जो तेरी कृपा के बिना तेरा नाम प्राप्त कर सके)।5।9।

SORAT’H, FOURTH MEHL, PANCH-PADAS: If one eats the uneatable, then he becomes a Siddha, a being of perfect spirituality; through this perfection, he obtains wisdom. When the arrow of the Lord’s Love pierces his body, then his doubt is eradicated. || 1 || O my Lord of the Universe, please bless Your humble servant with glory. Under Guru’s Instructions, enlighten me with the Lord’s Name, that I may dwell forever in Your Sanctuary. || Pause || This whole world is engrossed in coming and going; O my foolish and ignorant mind, be mindful of the Lord. O Dear Lord, please, take pity upon me, and unite me with the Guru, that I may merge in the Lord’s Name. || 2 || Only one who has it knows God; he alone has it, to whom God has given it — so very beautiful, unapproachable and unfathomable. Through the Perfect Guru, the unknowable is known. || 3 || Only one who tastes it knows it, like the mute, who tastes the sweet candy, but cannot speak of it. The jewel is concealed, but it is not concealed, even though one may try to conceal it. || 4 || Everything is Yours, O Inner- knower, Searcher of hearts; You are the Lord God of all. He alone receives the gift, unto whom You give it; O servant Nanak, there is no one else. || 5 || 9 ||

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Written by jugrajsidhu in 10 December 2021
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.