Amrit Wele Da Hukamnama Sachkhand Sri Harmandir Sahib Amritsar : Ang 549, 02-02-22
ਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁਿੜ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥
ਵਿਆਖਿਆ: ਜੇ ਮਨ ਵਿਚ (ਹਰੀ ਦੀ ਹੋਂਦ) ਪ੍ਰਤੀਤ ਨਾ ਆਈ, ਤੇ ਅਡੋਲਤਾ ਵਿਚ ਪਿਆਰ ਨਾ ਲੱਗਾ, ਜੇ ਸ਼ਬਦ ਦਾ ਰਸ ਨਾ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤ-ਸਾਲਾਹ ਕਰਨ ਦਾ ਕੀਹ ਲਾਭ? ਨਾਨਕ ਜੀ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ॥੧॥ ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ। (ਆਤਮਿਕਤਾ ਤੋਂ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ। (ਮਨੁੱਖ) ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ ਤਾਂ ਜੋ (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ। ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ। ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ। ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ (ਮਰਨ ਵੇਲਾ ਨੇੜੇ ਆ ਜਾਂਦਾ ਹੈ)। ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ। ਜੇ ਜਿਉਂਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ। ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤ ਸ਼ਬਦ ਤੋਂ ਹੀ ਮਿਲਦੀ ਹੈ। ਨਾਨਕ ਜੀ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ॥੨॥ ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ* *ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ। ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ। ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ। ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ ਤੇ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤ ਵਿਚ ਰਹਿ ਕੇ) ਸਾਰਾ ਸੰਸਾਰ ਤਰ ਸਕਦਾ ਹੈ ॥੪॥
सलोक मः ३ ॥ मनि परतीति न आईआ सहजि न लगो भाउ ॥ सबदै सादु न पाइओ मनहठि किआ गुण गाइ ॥ नानक आइआ सो परवाणु है जि गुरमुखि सचि समाइ ॥१॥ मः ३ ॥ आपणा आपु न पछाणै मूड़ा अवरा आखि दुखाए ॥ मुंढै दी खसलति न गईआ अंधे विछुड़ि चोटा खाए ॥ सतिगुर कै भै भंनि न घड़िओ रहै अंकि समाए ॥ अनदिनु सहसा कदे न चूकै बिनु सबदै दुखु पाए ॥ कामु क्रोधु लोभु अंतरि सबला नित धंधा करत विहाए ॥ चरण कर देखत सुणि थके दिह मुके नेड़ै आए ॥ सचा नामु न लगो मीठा जितु नामि नव निधि पाए ॥ जीवतु मरै मरै फुनि जीवै तां मोखंतरु पाए ॥ धुरि करमु न पाइओ पराणी विणु करमा किआ पाए ॥ गुर का सबदु समालि तू मूड़े गति मति सबदे पाए ॥ नानक सतिगुरु तद ही पाए जां विचहु आपु गवाए ॥२॥ पउड़ी ॥ जिस दै चिति वसिआ मेरा सुआमी तिस नो किउ अंदेसा किसै गलै दा लोड़ीऐ ॥ हरि सुखदाता सभना गला का तिस नो धिआइदिआ किव निमख घड़ी मुहु मोड़ीऐ ॥ जिनि हरि धिआइआ तिस नो सरब कलिआण होए नित संत जना की संगति जाइ बहीऐ मुहु जोड़ीऐ ॥ सभि दुख भुख रोग गए हरि सेवक के सभि जन के बंधन तोड़ीऐ ॥ हरि किरपा ते होआ हरि भगतु हरि भगत जना कै मुहि डिठै जगतु तरिआ सभु लोड़ीऐ ॥४॥
अर्थ: अगर मन में (हरी के वजूद की) प्रतीत नहीं आई, और अड़ोलता में प्रेम नहीं लगा, अगर शब्द का रस नहीं पाया, तो मन की जिद्द से सिफत-सलाह करने का क्या लाभ? नानक जी! (संसार में) जन्मा हुआ वह जीव मुबारक है जो सतगुरु के सन्मुख रह कर सच में लीन हो जाये ॥१॥ मूर्ख मनुष अपने आप की पहचान नहीं करता और दूसरों को कह कर दुखाता है। (आतमिकता से) अंधे की मुढ की (दूसरों को दुखाउन की) विरती दूर नहीं होती, और (हरी से) विछुड़ कर दुख सहता है। (मनुष) सतिगुरु के डर में रह कर मन (के पिछले मंदे संसकारों) को त्याग कर (नए सिरे सिमरन वाले संसकार) नहीं धारता ताकि (प्रभू की) गोदी में समाया रहे। हर रोज किसे समय भी उनकी चिंता दूर नहीं होती, शब्द (का आसरा लेने से) बिना दुख पाता है। मूर्ख के हिरदे में काम, क्रोध और लोभ बहुत है, और सदा धंधे करते उमर गुजरती है। पैर, हाथ, (आँखें) देख देख कर और (काँन) सुन सुन कर थक गए हैं, (उमर के) दिन मुक गए हैं (मरन समय पास आ जाता है)। जिस नाम दे राही नौ निधिया लभ जान वह सच्चा नाम (मूर्ख को) प्यारा नहीं लगता। जे जीवित मनुष (संसार से) मुर्दा हो जाए (इस तरह) मर के फिर (हरी की याद में) लग जाए, ताहि मुकती का भेत लभता है। पर जिस मनुष को धुरों परमात्मा की बखसीस नसीब ना हुई, वह (पिछले अच्छे संसकारों वाले) कार्यों के बिना (अब बंदगी वाले संसकार) कहाँ ढूँढे। हे मूर्ख! सतिगुरु के शब्द को (हिरदे में) संभाल, (क्योकि) उच्ची आतमिक अवस्था और भली मत शब्द से ही मिलती है। नानक जी! सतिगुरु भी तभी ही मिलता है जब मनुष हिरदे से अहंकार दूर करता है ॥२॥ जिस मनुष के हिरदे में प्यारा प्रभू निवास करे, उस को किसे बात की चिंता नहीं रहती। प्रभू हर तरह का सुख देन वाला है, उस का सिमरन करने से एक खिन भर भी नहीं हटना चाहिए। जिस मनुष ने हरी को सिमरिया है, उस को सारे सुख प्रापत होते हैं, (इस के लिए) सदा साध संगत में जा कर बैठना चाहिए और (प्रभू के गुणों की) विचार करनी चाहिए। हरी के भगत के सभी कलेश़ भुखे और रोग दूर हो जाते हैं, और सभी बंदन टूट जाते हैं। हरी का भगत हरी की अपनी कृपा से बनता है और हरी के भगतों का दर्शन कर के (भाव, उनकी संगत में रह कर) सारा संसार तर सकता है ॥४॥
Salok Ma 3 || Man Parteet N Aaeeaa Sehaj N Lago Bhaau || Shabadai Saad N Paaeo Manhath Kiaa Gun Gaae || Naanak Aaeaa So Parvaan Hai Je Gurmukh Sach Samaae ||1|| Ma 3 || Aapnaa Aap N Pashhaanai Moorraa Avraa Aakh Dukhaae || Munddai Dee Khaslat N Gaeeaa Andhhe Vishhurr Chottaa Khaae || Satgur Kai Bhai Bhann N Gharreo Rahai Ank Samaae || Andin Sehsaa Kade N Chookai Bin Shabadai Dukh Paae || Kaam Krodhh Lobh Antar Sablaa Nit Dhhandhhaa Karat Vihaae || Charan Kar Dekhat Sun Thhake Deh Muke Nerrai Aae || Sachaa Naam N Lago Meethaa Jit Naam Nav Nidhh Paae || Jeevat Marai Marai Fun Jeevai Taan Mokhantar Paae || Dhhur Karam N Paaeo Paraanee Vin Karmaa Kiaa Paae || Gur Kaa Shabad Samaal Too Moorre Gat Mat Shabade Paae || Naanak Satgur Tad Hee Paae Jaan Vichahu Aap Gavaae ||2|| Pourree || Jis Dai Chit Vaseaa Meraa Suaamee Tis No Kiu Andesaa Kisai Galai Daa Lorreeai || Har Sukhdaata Sabhnaa Galaa Kaa Tis No Dhhiaaedeaa Kiv Nimakh Gharree Muhu Morreeai || Jin Har Dhhiaaeaa Tis No Sarab Kaleaan Hoe Nit Sant Janaa Kee Sangat Jaae Baheeai Muhu Jorreeai || Sabh Dukh Bhukh Rog Gae Har Sevak Ke Sabh Jan Ke Bandhhan Torreeai || Har Kirpaa Te Hoaa Har Bhagat Har Bhagat Janaa Kai Muh Ddithai Jagat Tareaa Sabh Lorreeai ||4||
Meaning: O mind, you have no faith, and you have not embraced love for the Celestial Lord; you do not enjoy the sublime taste of the Word of the Shabad – what Praises of the Lord will you stubborn-mindedly sing? Nanak Ji, his coming alone is approved, who, as Gurmukh, merges into the True Lord. ||1|| Third Mehl: The fool does not understand his own self; he annoys others with his speech. His underlying nature does not leave him; separated from the Lord, he suffers cruel blows. Through the fear of the True Guru, he has not changed and reformed himself, so that he might merge in the lap of God. Night and day, his doubts never stop; without the Word of the Shabad, he suffers in pain. Sexual desire, anger and greed are so powerful within him; he passes his life constantly entangled in worldly affairs. His feet, hands, eyes and ears are exhausted; his days are numbered, and his death is immanent. The True Name does not seem sweet to him – the Name by which the nine treasures are obtained. But if he remains dead while yet alive, then by so dying, he truly lives; thus, he attains liberation. But if he is not blessed with such pre-ordained karma, then without this karma, what can he obtain? Meditate in remembrance on the Word of the Guru’s Shabad, you fool; through the Shabad, you shall obtain salvation and wisdom. Nanak Ji, he alone finds the True Guru, who eliminates self-conceit from within. ||2|| Pauree: One whose consciousness is filled with my Lord Master – why should he feel anxious about anything? The Lord is the Giver of Peace, the Lord of all things; why would we turn our faces away from His meditation, even for a moment, or an instant? One who meditates on the Lord obtains all pleasures and comforts; let us go each and every day, to sit in the Saints’ Society. All the pain, hunger, and disease of the Lord’s servant are eradicated; the bonds of the humble beings are torn away. By the Lord’s Grace, one becomes the Lord’s devotee; beholding the face of the Lord’s humble devotee, the whole world is saved and carried across. ||4||
https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ