Amrit Vele Da Hukamnama Sri Darbar Sahib, Amritsar, Date 10-03-2022 Ang 873


Amrit vele da Hukamnama Sri Darbar Sahib Sri Amritsar, Ang 873, 10-03-22


ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥ 

गोंड ॥ मो कउ तारि ले रामा तारि ले ॥ मै अजानु जनु तरिबे न जानउ बाप बीठुला बाह दे ॥१॥ रहाउ ॥ नर ते सुर होइ जात निमख मै सतिगुर बुधि सिखलाई ॥ नर ते उपजि सुरग कउ जीतिओ सो अवखध मै पाई ॥१॥ जहा जहा धूअ नारदु टेके नैकु टिकावहु मोहि ॥ तेरे नाम अविल्मबि बहुतु जन उधरे नामे की निज मति एह ॥२॥३॥

GOND: Carry me across, O Lord, carry me across. I am ignorant, and I do not know how to swim. O my Beloved Father, please give me Your arm. || 1 || Pause || I have been transformed from a mortal being into an angel, in an instant; the True Guru has taught me this. Born of human flesh, I have conquered the heavens; such is the medicine I was given. || 1 || Please place me where You placed Dhroo and Naarad, O my Master. With the Support of Your Name, so many have been saved; this is Naam Dayv’s understanding. || 2 || 3 || 

ਅਰਥ: ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ। (ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ੧।ਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂਬਚ ਨਿਕਲਦੇ ਹਨ।੨।੩। 

अर्थ: हे मेरे राम! मुझे (संसार समुंद्र से) तार ले, बचा ले। हे मेरे पिता प्रभू! मुझे अपनी बाँह पकड़ा, मैं तेरा अंजान सेवक हूँ, मैं तैरना नहीं जानता। रहाउ। (हे बीठल पिता! मुझे भी गुरू से मिला दे) गुरू से मिली हुई बुद्धि की बरकति से आँख झपकने जितने समय में ही मनुष्य से देवता बन जाया जाता है, हे पिता! (मेहर कर) मैं भी वह दवाई हासिल कर लूँ जिससे मनुष्यों से पैदा हो के (भाव, मनुष्य जाति में से हो के) स्वर्ग को जीता जा सकता है (भाव, स्वर्ग की भी परवाह नहीं रहती)।1। हे मेरे राम! तूने जिस-जिस आत्मिक ठिकाने पर धु्रव और नारद (जैसे भक्तों) को पहुँचाया है, मुझे (भी) सदा के लिए पहुँचा दे, मेरा नामदेव का ये पक्का विश्वास है कि तेरे नाम के आसरे बेअंत जीव (संसार-समुंद्र के विकारों से) बच निकलते हैं।2।3।

 

https://www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਗੁਰੂ ਰੂਪ ਸੰਗਤ ਜੀਓ !! Hukamnama Sahib Mobile Application📲 ਡਾਊਨਲੋਡ 📥 ਕਰਨ ਲਈ ਹੇਠਾਂ 👇 ਦਿੱਤੇ ਲਿੰਕ ਉਪਰ ਕਲਿੱਕ ਕਰੋ ਜੀ!
http://onelink.to/hukamnama

 

Written by jugrajsidhu in 9 March 2022
Share :
Daily Updation of HukamnamaSahib.com

Jugraj Singh

A person with the vision of sharing Hukamnama Sahib straight from Shri Golden Temple, Amritsar. He is a Post-Graduate in Mechanical Engineering. Currently, he’s serving the society by running a youtube channel @helpinair. He especially thanks those people who support him from time to time in this religious act.