AMRIT VELE DA HUKAMNAMA SRI DARBAR SAHIB, SRI AMRITSAR, ANG 878, 06-Apr-2022
ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥
रामकली महला १ ॥ हम डोलत बेड़ी पाप भरी है पवणु लगै मतु जाई ॥ सनमुख सिध भेटण कउ आए निहचउ देहि वडिआई ॥१॥ गुर तारि तारणहारिआ ॥ देहि भगति पूरन अविनासी हउ तुझ कउ बलिहारिआ ॥१॥ रहाउ ॥ सिध साधिक जोगी अरु जंगम एकु सिधु जिनी धिआइआ ॥ परसत पैर सिझत ते सुआमी अखरु जिन कउ आइआ ॥२॥ जप तप संजम करम न जाना नामु जपी प्रभ तेरा ॥ गुरु परमेसरु नानक भेटिओ साचै सबदि निबेरा ॥३॥६॥
Raamkalee, First Mehl: My boat is wobbly and unsteady; it is filled with sins. The wind is rising – what if it tips over? As sunmukh, I have turned to the Guru; O my Perfect Master; please be sure to bless me with Your glorious greatness. ||1|| O Guru, my Saving Grace, please carry me across the world-ocean. Bless me with devotion to the perfect, imperishable Lord God; I am a sacrifice to You. ||1||Pause|| .
(ਹੇ ਗੁਰੂ!) ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ (ਮੇਰੀ ਬੇੜੀ) ਡੁੱਬ ਨ ਜਾਏ। (ਚੰਗਾ ਹਾਂ ਮੰਦਾ ਹਾਂ) ਪਰਮਾਤਮਾ ਨੂੰ ਮਿਲਣ ਵਾਸਤੇ (ਪ੍ਰਭੂ ਦੇ ਚਰਨਾਂ ਵਿਚ ਜੁੜਨ ਵਾਸਤੇ) ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ। ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤ ਦੇਹ ॥੧॥ (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ (ਇਹਨਾਂ ਲਹਿਰਾਂ ਵਿਚੋਂ) ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ ॥੧॥ ਰਹਾਉ॥ ਜਿਨ੍ਹਾਂ ਨੂੰ ਗੁਰੂ ਦਾ ਉਪਦੇਸ਼ ਮਿਲ ਜਾਂਦਾ ਹੈ ਉਹ ਮਾਲਿਕ-ਪ੍ਰਭੂ ਦੇ ਚਰਨ ਛੁਹ ਕੇ (ਜ਼ਿੰਦਗੀ ਦੀ ਬਾਜ਼ੀ ਵਿਚ) ਕਾਮਯਾਬ ਹੋ ਜਾਂਦੇ ਹਨ, ਉਹ ਇੱਕ ਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਂਦੇ ਹਨ, ਉਹੀ ਹਨ ਅਸਲ ਸਿੱਧ ਸਾਧਿਕ ਜੋਗੀ ਤੇ ਜੰਗਮ।੨। ਹੇ ਪ੍ਰਭੂ! ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿਬੇੜਨ ਵਾਸਤੇ) ਮੈਂ ਕਿਸੇ ਜਪ ਤਪ ਸੰਜਮ ਆਦਿਕ ਧਾਰਮਿਕ ਕਰਮ ਨੂੰ ਕਾਫ਼ੀ ਨਹੀਂ ਸਮਝਦਾ। ਮੈਂ ਤੇਰਾ ਨਾਮ ਹੀ ਸਿਮਰਦਾ ਹਾਂ। ਹੇ ਨਾਨਕ! ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ (ਕਿਉਂਕਿ) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਸ ਦੇ ਜਨਮਾਂ ਜਨਮਾਂਤਰਾਂ ਦੇ ਕੀਤੇ ਕਰਮਾਂ ਦਾ ਲੇਖਾ ਨਿੱਬੜ ਜਾਂਦਾ ਹੈ।੩।੬।
( हे गुरु!) मेरी जिन्दगी की नाव पापों से भरी हुई है, माया की आंधी आ रही है, मुझे डर लग रहा है कि कहीं (मेरी नाव) डूब न जावे। (अच्छा हूँ बुरा हूँ) परमात्मा को मिलने के लिए (प्रभु के चरणों में जुड़ने के लिए ) मैं झिझक छोड़ कर तेरे दर पर आ गया हूँ। हे गुरु! मुझे जरूर प्रभु की सलाह की दात दो॥1॥ (संसार-सागर की विकारों की लहरों से) तैराने वाले हे गुरु! मुझे (इन लहरों से) पार निकाल ले। सदा कायम रहने वाले और सर्ब-व्यापक परमात्मा की भक्ति (की दाति) मुझे देह, मैं तुझसे सदके कुर्बान जाता हूँ॥1रहाउ॥ जिनको गुरू का उपदेश मिल जाता है वे मालिक-प्रभू के चरण छू के (जिंदगी की बाज़ी में) कामयाब हो जाते हैं, वे एक परमात्मा को अपने चिक्त में बसाते हैं, वही हैं दरअसल, सिद्ध, साधिक, जोगी और जंगम।2। हे प्रभू! (जन्मों-जन्मांतरों से किए कर्मों का लेखा निपटाने के लिए) मैं किसी जप तप संजम वगैरा धार्मिक कर्म को संपूर्ण नहीं समझता। मैं तेरा नाम ही सिमरता हूँ। हे नानक! जिसको गुरू मिल जाता है उसको परमात्मा मिल जाता है (क्योंकि) गुरू के सच्चे शबद से उसके जन्मों-जन्मांतरों के किए कर्मों का लेखा निबड़ जाता है।3।6।
www.facebook.com/dailyhukamnama
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!